Home /News /national /

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਇੰਡੀਆ ਐਨਰਜੀ ਵੀਕ 2023 'ਚ ਸ਼ਿਰਕਤ,ਕਿਹਾ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਇੰਡੀਆ ਐਨਰਜੀ ਵੀਕ 2023 'ਚ ਸ਼ਿਰਕਤ,ਕਿਹਾ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਦੇਸ਼

ਪੀਐਮ ਨਰਿੰਦਰ ਮੋਦੀ ਨੇ ਇੰਡੀਆ ਐਨਰਜੀ ਵੀਕ ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਪੀਐਮ ਨਰਿੰਦਰ ਮੋਦੀ ਨੇ ਇੰਡੀਆ ਐਨਰਜੀ ਵੀਕ ਪ੍ਰੋਗਰਾਮ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੇ ਵਿੱਚ ਕਿਹਾ ਕਿ 'ਅਸੀਂ ਸਾਲ 2030 ਤੱਕ ਆਪਣੀ ਐਨਰਜੀ ਮਿਕਸ ਨੈਚੁਰਲ ਗੈਸ ਦੀ ਖਪਤ ਨੂੰ ਵਧਾਉਣ ਲਈ ਮਿਸ਼ਨ ਮੋਡ 'ਤੇ ਕੰਮ ਕਰ ਰਹੇ ਹਾਂ। ਇਸ ਤੋਂ ਇਲਾਵਾ ਇੱਕ ਹੋਰ ਸੈਕਟਰ ਜਿਸ ਦੇ ਵਿੱਚ ਭਾਰਤ ਦੁਨੀਆ ਵਿੱਚ ਮੋਹਰੀ ਹੈ, ਉਹ ਹੈ ਗ੍ਰੀਨ ਹਾਈਡ੍ਰੋਜਨ। ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ 21ਵੀਂ ਸਦੀ ਦੇ ਭਾਰਤ ਨੂੰ ਇੱਕ ਨਵੀਂ ਦਿਸ਼ਾ ਦੇ ਵੱਲ ਲੈ ਕੇ ਜਾਵੇਗਾ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 'ਆਈਐਮਐਫ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਵਾਧੇ ਦੇ ਅੰਦਾਜ਼ੇ ਤੋਂ ਪਤਾ ਲੱਗਾ ਹੈ ਕਿ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਵੱਡੀ ਅਰਥਵਿਵਸਥਾ ਬਣਿਆ ਰਹੇਗਾ।

ਹੋਰ ਪੜ੍ਹੋ ...
  • Last Updated :
  • Share this:

ਸੋੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਡੀਆ ਐਨਰਜੀ ਵੀਕ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ । ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰਕੀ ਦੇ ਵਿੱਚ ਭੂਚਾਲ 'ਤੇ ਦੁੱਖ ਜਤਾਇਆ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘ਅਸੀਂ ਸਾਰੇ ਤੁਰਕੀ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਨੂੰ ਦੇਖ ਰਹੇ ਹਾਂ। ਇਸ ਭੂਚਾਲ ਦੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਵੱਡਾ ਨੁਕਸਾਨ ਹੋਣ ਦੀ ਵੀ ਖ਼ਬਰ ਹੈ। ਤੁਰਕੀ ਹੀ ਨਹੀਂ ਇਸ ਦੇ ਗੁਆਂਢੀ ਦੇਸ਼ਾਂ ਦੇ ਵਿੱਚ ਵੀ ਨੁਕਸਾਨ ਹੋਇਆ ਹੈ।ਪੀਐਮ ਮੋਦੀ ਨੇ ਕਿਹਾ ਕਿ ਭਾਰਤ ਦੇ 140 ਕਰੋੜ ਲੋਕਾਂ ਦੀ ਹਮਦਰਦੀ ਸਾਰੇ ਭੂਚਾਲ ਪ੍ਰਭਾਵਿਤ ਲੋਕਾਂ ਦੇ ਨਾਲ ਹੈ।ਇਸ ਤੋਂ ਇਲਾਵਾ ਪੀਐਮ ਮੋਦੀ ਨੇ ਕਿਹਾ ਕਿ ਭਾਰਤ ਭੂਚਾਲ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦੇ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੇ ਵਿੱਚ ਕਿਹਾ ਕਿ ਅੱਜ ਭਾਰਤ ਦੇ ਵਿੱਚ ਕਰੋੜਾਂ ਲੋਕਾਂ ਦੇ ਜੀਵਨ ਪੱਧਰ ਵਿੱਚ ਬਦਲਾਅ ਆਇਆ ਹੈ। ਅੱਜ ਕਰੋੜਾਂ ਲੋਕ ਗਰੀਬੀ ਤੋਂ ਬਾਹਰ ਆ ਕੇ ਮੱਧ ਵਰਗ ਦੇ ਜੀਵਨ ਪੱਧਰ ਤੱਕ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 'ਸਾਲ 2014 ਤੋਂ, ਪੂਰੀ ਦੁਨੀਆ ਹਰੀ ਊਰਜਾ ਨੂੰ ਲੈ ਕੇ ਭਾਰਤ ਦੀ ਵਚਨਬੱਧਤਾ ਅਤੇ ਕੋਸ਼ਿਸ਼ਾਂ ਨੂੰ ਦੇਖ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ 9 ਸਾਲਾਂ ਦੇ ਵਿੱਚ ਭਾਰਤ ਦੇ ਵਿੱਚ ਨਵਿਆਉਣਯੋਗ ਊਰਜਾ ਸਮਰੱਥਾ ਲਗਭਗ 70 ਗੀਗਾਵਾਟ ਤੋਂ ਵਧ ਕੇ ਲਗਭਗ 170 ਗੀਗਾਵਾਟ ਹੋ ਗਈ ਹੈ। ਇਸ 'ਦੇ ਵਿੱਚ ਵੀ ਸੂਰਜੀ ਊਰਜਾ ਦੀ ਸਮਰੱਥਾ 20 ਗੁਣਾ ਤੋਂ ਜ਼ਿਆਦਾ ਵਧੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੇ ਵਿੱਚ ਕਿਹਾ ਕਿ 'ਅਸੀਂ ਸਾਲ 2030 ਤੱਕ ਆਪਣੀ ਐਨਰਜੀ ਮਿਕਸ ਨੈਚੁਰਲ ਗੈਸ ਦੀ ਖਪਤ ਨੂੰ ਵਧਾਉਣ ਲਈ ਮਿਸ਼ਨ ਮੋਡ 'ਤੇ ਕੰਮ ਕਰ ਰਹੇ ਹਾਂ। ਇਸ ਤੋਂ ਇਲਾਵਾ ਇੱਕ ਹੋਰ ਸੈਕਟਰ ਜਿਸ ਦੇ ਵਿੱਚ ਭਾਰਤ ਦੁਨੀਆ ਵਿੱਚ ਮੋਹਰੀ ਹੈ, ਉਹ ਹੈ ਗ੍ਰੀਨ ਹਾਈਡ੍ਰੋਜਨ। ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ 21ਵੀਂ ਸਦੀ ਦੇ ਭਾਰਤ ਨੂੰ ਇੱਕ ਨਵੀਂ ਦਿਸ਼ਾ ਦੇ ਵੱਲ ਲੈ ਕੇ ਜਾਵੇਗਾ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 'ਆਈਐਮਐਫ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਵਾਧੇ ਦੇ ਅੰਦਾਜ਼ੇ ਤੋਂ ਪਤਾ ਲੱਗਾ ਹੈ ਕਿ ਭਾਰਤ ਦੁਨੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਵੱਡੀ ਅਰਥਵਿਵਸਥਾ ਬਣਿਆ ਰਹੇਗਾ।

ਭਾਰਤ ਨੂੰ ਨਾ ਤਾਂ ਮਹਾਂਮਾਰੀ ਅਤੇ ਨਾ ਹੀ ਯੁੱਧ ਵਿਸ਼ਵ ਵਿੱਚ ਚਮਕਦਾਰ ਸਥਾਨ ਬਣਨ ਤੋਂ ਰੋਕ ਸਕਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ '21ਵੀਂ ਸਦੀ ਵਿੱਚ ਵਿਸ਼ਵ ਦੇ ਭਵਿੱਖ ਨੂੰ ਤੈਅ ਕਰਨ ਦੇ ਵਿੱਚ ਊਰਜਾ ਖੇਤਰ ਦੀ ਅਹਿਮ ਭੂਮਿਕਾ ਹੋਵੇਗੀ। ਅੱਜ ਭਾਰਤ ਨਵੇਂ ਊਰਜਾ ਸਰੋਤਾਂ ਅਤੇ ਊਰਜਾ ਪਰਿਵਰਤਨ ਨੂੰ ਵਿਕਸਤ ਕਰਨ ਦੇ ਵਿੱਚ ਸਭ ਤੋਂ ਮਜ਼ਬੂਤ ਆਵਾਜ਼ਾਂ ਦੇ ਵਿੱਚੋਂ ਇੱਕ ਹੈ।ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 'ਵਿਕਸਿਤ ਰਾਸ਼ਟਰ ਬਣਨ ਦੇ ਸੰਕਲਪ ਨਾਲ ਅੱਗੇ ਵਧ ਰਹੇ ਭਾਰਤ ਕੋਲ ਊਰਜਾ ਖੇਤਰ ਲਈ ਬੇਮਿਸਾਲ ਮੌਕੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬੈਂਗਲੁਰੂ ਤਕਨਾਲੋਜੀ, ਪ੍ਰਤਿਭਾ ਅਤੇ ਨਵੀਨਤਾ ਦੀ ਊਰਜਾ ਨਾਲ ਭਰਪੂਰ ਸ਼ਹਿਰ ਹੈ। ਮੇਰੇ ਵਾਂਗ ਤੁਸੀਂ ਵੀ ਇੱਥੇ ਜਵਾਨੀ ਦੀ ਊਰਜਾ ਮਹਿਸੂਸ ਕਰ ਰਹੇ ਹੋਵੋਗੇ। ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਕੈਲੰਡਰ ਦੇ ਵਿੱਚ ਇਹ ਪਹਿਲਾ ਵੱਡਾ ਊਰਜਾ ਸਮਾਗਮ ਹੈ। ਮੈਂ ਇੰਡੀਆ ਐਨਰਜੀ ਵੀਕ ਪ੍ਰੋਗਰਾਮ ਵਿੱਚ ਸਾਰਿਆਂ ਦਾ ਸੁਆਗਤ ਕਰਦਾ ਹਾਂ। ਸਮਾਗਮ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲੁਰੂ, ਕਰਨਾਟਕ ਵਿੱਚ ਇੰਡੀਆ ਐਨਰਜੀ ਵੀਕ 2023 ਈਵੈਂਟ ਵਿੱਚ ਇੰਡੀਅਨ ਆਇਲ ਦੁਆਰਾ ਵਿਕਸਤ ਇੱਕ ਸੌਰ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਵੀ ਉਦਘਾਟਨ ਕੀਤਾ।

Published by:Shiv Kumar
First published:

Tags: India, India-energy-week-2023, Prime minister Narendra Modi