ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਹੀ ਅੰਦਾਜ਼ ਵਿੱਚ ਭਾਰਤੀ ਸੈਨਾ ਦੇ ਫੌਜੀ ਜਵਾਨਾਂ ਦੇ ਨਾਲ ਇਸ ਵਾਰ ਵੀ ਦੀਵਾਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਦਰਅਸਲ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੌਜੀ ਜਵਾਨਾਂ ਦੇ ਨਾਲ ਦੀਵਾਲੀ ਮਨਾਉਣ ਦੇ ਲਈ ਜੰਮੂ-ਕਸ਼ਮੀਰ ਪਹੁੰਚੇ । ਇਸ ਦੌਰਾਨ ਕਰਗਿਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜ ਦੇ ਜਵਾਨਾਂ ਦੇ ਨਾਲ ਦੀਵਾਲੀ ਮਨਾਈ।
A spirited Diwali in Kargil! pic.twitter.com/qtIGesk98x
— Narendra Modi (@narendramodi) October 24, 2022
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜੀ ਜਵਾਨਾਂ ਨੂੰ ਸੰਬੋਧਨ ਕਰਦਿਆਂ ਜਵਾਨਾਂ ਜੇਜਬੇ ਨੂੰ ਸਲਾਮ ਕੀਤਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਗੇ ਕਿਹਾ, ਮੇਰੇ ਲਈ ਤੁਸੀਂ ਸਾਲਾਂ-ਬੱਧੀ ਮੇਰਾ ਪਰਿਵਾਰ ਹੋ। ਮੇਰੀ ਦੀਵਾਲੀ ਦੀ ਮਿਠਾਸ ਤੁਹਾਡੇ ਵਿੱਚ ਚੜ੍ਹਦੀ ਹੈ, ਮੇਰੀ ਦੀਵਾਲੀ ਦੀ ਰੋਸ਼ਨੀ ਤੁਹਾਡੇ ਵਿੱਚ ਹੈ ਅਤੇ ਅਗਲੀ ਦੀਵਾਲੀ ਤੱਕ ਮੇਰੀ ਸਥਿਤੀ ਨੂੰ ਵਧਾਉਂਦੀ ਹੈ।
ਤੁਹਾਨੂੰ ਦਸ ਦਈਏ ਕਿ ਇਹ ਨੌਵੀਂ ਵਾਰ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਵੱਲੋਂ ਸ਼ੁਰੂ ਕੀਤੀ ਪ੍ਰਥਾ ਮੁਤਾਬਕ ਫੌਜੀ ਜਵਾਨਾਂ ਦੇ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Border, Diwali, Diwali 2022, India, Kargil, Narendra modi, Prime Minister