• Home
  • »
  • News
  • »
  • national
  • »
  • PRIME MINISTER NARENDRA MODI TO ADDRESS MONTHLY RADIO PROGRAMME MANN KI BAAT TODAY 3

PM ਮੋਦੀ ਅੱਜ 79ਵੀਂ ਵਾਰ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ...

PM ਮੋਦੀ ਅੱਜ 79ਵੀਂ ਵਾਰ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ...

PM ਮੋਦੀ ਅੱਜ 79ਵੀਂ ਵਾਰ ਕਰਨਗੇ 'ਮਨ ਕੀ ਬਾਤ', ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ...

  • Share this:
    ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਅੱਜ ਇਕ ਵਾਰ ਫਿਰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' (Mann Ki Baat) ਰਾਹੀਂ ਰਾਸ਼ਟਰ ਨੂੰ ਸੰਬੋਧਨ ਕਰਨਗੇ। ਮਨ ਕੀ ਬਾਤ (Mann Ki Baat) ਦੇ 79ਵੇਂ ਸੰਸਕਰਣ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿਚ ਹੜ੍ਹਾਂ, ਕੋਰੋਨਾਵਾਇਰਸ ਅਤੇ ਟੋਕਿਓ ਓਲੰਪਿਕ ਵਿੱਚ ਭਾਰਤ ਦੇ ਖਿਡਾਰੀਆਂ ਦੇ ਬਿਹਤਰ ਪ੍ਰਦਰਸ਼ਨ ਬਾਰੇ ਵਿਚਾਰ ਚਰਚਾ ਕਰ ਸਕਦੇ ਹਨ।

    ਹਰ ਵਾਰ ਦੀ ਤਰ੍ਹਾਂ ਇਹ ਪ੍ਰੋਗਰਾਮ ਸਵੇਰੇ 11 ਵਜੇ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਮੁੱਚੇ ਨੈਟਵਰਕ ਅਤੇ ਮੋਬਾਈਲ ਐਪ 'ਤੇ ਪ੍ਰਸਾਰਿਤ ਕੀਤਾ ਜਾਵੇਗਾ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਵਾਰ ਦੇਸ਼ ਦੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨ ਲਈ ਆਪਣੇ ਪ੍ਰੋਗਰਾਮ ਵਿੱਚ ਇੱਕ ਮੰਤਰ ਦਿੰਦੇ ਹਨ। ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕਿਓ ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਟੀਮ ਬਾਰੇ ਵੀ ਗੱਲ ਕਰ ਸਕਦੇ ਹਨ।


    ਪਿਛਲੇ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਕਿਹਾ ਸੀ ਕਿ ਟੋਕਿਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੇ ਭਾਰਤ ਦੀ ਨੁਮਾਇੰਦਗੀ ਲਈ ਕਾਫ਼ੀ ਸੰਘਰਸ਼ ਕੀਤਾ ਹੈ।
    Published by:Gurwinder Singh
    First published: