• Home
 • »
 • News
 • »
 • national
 • »
 • PRIME MINISTER NARENDRA MODI WILL INTERACT WITH THE NATIONAL CHILDREN AWARD WINNERS

PM ਮੋਦੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ, ਮਿਲੇਗਾ 1 ਲੱਖ ਨਕਦ ਇਨਾਮ

ਪ੍ਰਧਾਨ ਮੰਤਰੀ ਦੇ ਰਾਸ਼ਟਰੀ ਬਾਲ ਪੁਰਸਕਾਰ ਦੇ ਤਹਿਤ ਬਾਲ ਸ਼ਕਤੀ ਪੁਰਸਕਾਰ, ਨਵੀਨਤਾ, ਖੇਡਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ, ਸਕੂਲ ਖੇਤਰ ਅਤੇ ਬਹਾਦਰੀ ਦੇ ਖੇਤਰਾਂ ਵਿੱਚ ਬੇਮਿਸਾਲ ਕਾਬਲੀਅਤਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦਾ ਹੈ।

PM ਮੋਦੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ, ਮਿਲੇਗਾ 1 ਲੱਖ ਨਕਦ ਇਨਾਮ (fiie photo)

 • Share this:
  Prime Minister National Children Award: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਨੈਸ਼ਨਲ ਚਿਲਡਰਨ ਅਵਾਰਡ ਦੇ ਜੇਤੂਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਐਮ ਮਹਿੰਦਰਭਾਈ ਵੀ ਮੌਜੂਦ ਰਹਿਣਗੇ। ਪ੍ਰਧਾਨ ਮੰਤਰੀ ਦੇ ਰਾਸ਼ਟਰੀ ਬਾਲ ਪੁਰਸਕਾਰ ਦੇ ਤਹਿਤ ਬਾਲ ਸ਼ਕਤੀ ਪੁਰਸਕਾਰ, ਨਵੀਨਤਾ, ਖੇਡਾਂ, ਕਲਾ ਅਤੇ ਸੱਭਿਆਚਾਰ, ਸਮਾਜ ਸੇਵਾ, ਸਕੂਲ ਖੇਤਰ ਅਤੇ ਬਹਾਦਰੀ ਦੇ ਖੇਤਰਾਂ ਵਿੱਚ ਬੇਮਿਸਾਲ ਕਾਬਲੀਅਤਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਦਾ ਹੈ।  ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਰੇਕ ਜੇਤੂ ਨੂੰ ਇੱਕ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਇੱਕ ਸਰਟੀਫਿਕੇਟ ਦਿੱਤਾ ਜਾਂਦਾ ਹੈ। ਇਸ ਸਮਾਗਮ ਦੌਰਾਨ, ਪ੍ਰਧਾਨ ਮੰਤਰੀ ਸਾਲ 2022 ਲਈ ਚਿਲਡਰਨ ਅਵਾਰਡੀਜ਼ ਨੂੰ 'ਬਲਾਕ ਚੇਨ' ਤਕਨੀਕ ਦੀ ਵਰਤੋਂ ਕਰਦੇ ਹੋਏ ਡਿਜੀਟਲ ਸਰਟੀਫਿਕੇਟ ਦੇਣਗੇ। ਸਾਲ 2021 ਦੇ ਉਨ੍ਹਾਂ ਜੇਤੂਆਂ ਨੂੰ ਵੀ ਸਰਟੀਫਿਕੇਟ ਦਿੱਤੇ ਜਾਣਗੇ, ਜਿਨ੍ਹਾਂ ਨੂੰ ਕੋਵਿਡ ਮਹਾਮਾਰੀ ਕਾਰਨ ਇਹ ਨਹੀਂ ਦਿੱਤਾ ਜਾ ਸਕਿਆ। ਦੱਸ ਦੇਈਏ ਕਿ ਪਹਿਲੀ ਵਾਰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦਾ ਸਰਟੀਫਿਕੇਟ ਪ੍ਰਦਾਨ ਕਰਨ ਲਈ ‘ਬਲਾਕ ਚੇਨ’ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ।
  Published by:Ashish Sharma
  First published: