Home /News /national /

ਦਵਿੰਦਰਪਾਲ ਸਿੰਘ ਭੁੱਲਰ ਹੋਣਗੇ ਰਿਹਾਅ

ਦਵਿੰਦਰਪਾਲ ਸਿੰਘ ਭੁੱਲਰ ਹੋਣਗੇ ਰਿਹਾਅ

ਸਜ਼ਾਯਾਫ਼ਤਾ ਦਵਿੰਦਰਪਾਲ ਸਿੰਘ ਭੁੱਲਰ ਜੇਲ੍ਹ ਵਿਚੋਂ ਰਿਹਾਅ

ਸਜ਼ਾਯਾਫ਼ਤਾ ਦਵਿੰਦਰਪਾਲ ਸਿੰਘ ਭੁੱਲਰ ਜੇਲ੍ਹ ਵਿਚੋਂ ਰਿਹਾਅ

1 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਕੇਂਦਰ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਹੋਰ ਪੜ੍ਹੋ ...
  • Share this:
    ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਰਿਹਾਅ ਹੋਣ ਵਾਲੇ ਉਹਨਾਂ ਕੈਦੀਆਂ ਦੇ ਨਾਂ ਸਾਹਮਣੇ ਆ ਗਏ। ਜਿਹਨਾਂ ਵਿੱਚ ਸਭ ਤੋਂ ਅਹਿਮ ਨਾਂ ਹੈ ਦਵਿੰਦਰਪਾਲ ਸਿੰਘ ਭੁੱਲਰ ਦਾ ਹੈ।

    ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

    ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ।

    ਦਵਿੰਦਰਪਾਲ ਸਿੰਘ ਭੁੱਲਰ ਤੋਂ ਬਿਨਾਂ ਜਿਹੜੇ ਹੋਰ ਕੈਦੀ ਨੇ ਉਹਨਾਂ ਚ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਸ਼ਾਮਲ ਹਨ।
    Published by:Sukhwinder Singh
    First published:

    Tags: Amritsar, Jail, Khalistan, Khalistan Liberation Force, Khalistan Zindabad Force, Terrorism, Terrorist

    ਅਗਲੀ ਖਬਰ