Home /News /national /

15 ਅਗਸਤ ਨੂੰ PRTC ਤੇ ਪਨਬਸ ਮੁਲਾਜ਼ਮ ਮਨਾਉਣਗੇ ਗੁਲਾਮੀ ਦਿਵਸ, CM ਦਾ ਹੋਵੇਗਾ ਘਿਰਾਓ

15 ਅਗਸਤ ਨੂੰ PRTC ਤੇ ਪਨਬਸ ਮੁਲਾਜ਼ਮ ਮਨਾਉਣਗੇ ਗੁਲਾਮੀ ਦਿਵਸ, CM ਦਾ ਹੋਵੇਗਾ ਘਿਰਾਓ

ਪਨਬਸ ਅਤੇ PRTC ਮੁਲਾਜ਼ਮਾਂ ਵਲੋਂ ਰੋਡ ਬਲੋਕ, ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਂਦੇ ਤਿੱਖੇ ਸੰਘਰਸ਼ ਦਾ ਐਲਾਨ: ਹਰਕੇਸ਼ ਕੁਮਾਰ ਵਿੱਕੀ

ਪਨਬਸ ਅਤੇ PRTC ਮੁਲਾਜ਼ਮਾਂ ਵਲੋਂ ਰੋਡ ਬਲੋਕ, ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਂਦੇ ਤਿੱਖੇ ਸੰਘਰਸ਼ ਦਾ ਐਲਾਨ: ਹਰਕੇਸ਼ ਕੁਮਾਰ ਵਿੱਕੀ

ਪਨਬਸ ਅਤੇ PRTC ਮੁਲਾਜ਼ਮਾਂ ਵਲੋਂ ਰੋਡ ਬਲੋਕ, ਹੜਤਾਲ ਕਰਕੇ ਗੁਲਾਮੀ ਦਿਵਸ ਮਨਾਉਂਦੇ ਤਿੱਖੇ ਸੰਘਰਸ਼ ਦਾ ਐਲਾਨ: ਹਰਕੇਸ਼ ਕੁਮਾਰ ਵਿੱਕੀ

  • Share this:
    ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਜਲੰਧਰ ਦੇ ਦੇਸ਼ ਭਗਤ ਯਾਦਗਾਰੀ ਹਾਲ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ।

    ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦੇ ਸਮੇਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀ. ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜੀਤ ਸਿੰਘ ਰੰਧਾਵਾ, ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਸਰਕਾਰ ਅਤੇ ਮੈਨਜ਼ਮੈਂਟ ਉਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਗੱਲ ਕੀਤੀ ਸੀ।

    ਹੁਣ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਡਰਾਮਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਟਰਾਂਸਪੋਰਟ ਵਿਭਾਗ ਦਾ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਹੁੰਦਾ, ਦੂਸਰੇ ਪਾਸੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਪਨਬੱਸ ਪੀਆਰਟੀਸੀ ਦੇ ਧਰਨਿਆਂ ਵਿੱਚ ਸ਼ਿਰਕਤ ਕਰਕੇ ਸਟੇਜ ਤੋਂ ਐਲਾਨ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦੇਣ, ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ ਲਈ ਅਸੀਂ ਵਚਨਬੱਧ ਹਾਂ ਜਦੋਂ ਸਾਡੀ ਸਰਕਾਰ ਆਈ ਤਾਂ ਅਸੀਂ ਪਹਿਲ ਦੇ ਅਧਾਰ ਉਤੇ ਟਰਾਂਸਪੋਰਟ ਮੁਲਾਜ਼ਮਾਂ ਦੇ ਇਹ ਮਸਲੇ ਹੱਲ ਕਰਾਂਗੇ ਪ੍ਰੰਤੂ ਹੁਣ ਸਰਕਾਰ ਨੇ ਮੰਗਾਂ ਦਾ ਹੱਲ ਤਾਂ ਕਿ ਕਰਨਾ ਉਲਟਾ ਪਨਬੱਸ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਥਾਂ ਜਾਂ ਪੱਕਾ ਕਰਨ ਵੱਲ ਨਹੀਂ ਆਊਟਸੋਰਸਿੰਗ ਉਤੇ ਡਰਾਈਵਰ ਕੰਡਕਟਰ ਵਰਕਸ਼ਾਪ ਦੀ ਭਰਤੀ ਰੱਖੀ ਗਈ ਹੈ।

    ਉਨ੍ਹਾੰ ਨੇ ਕਿਹਾ ਕਿ ਟਾਇਮ ਟੇਬਲ ਵਿੱਚ ਵੱਡੇ ਪੱਧਰ ਤੇ ਪ੍ਰਾਈਵੇਟ ਉਪਰੇਟਰਾਂ ਨੂੰ ਮੁਨਾਫ਼ੇ ਦਿੱਤੇ ਜਾ ਰਹੇ ਹਨ। ਸਰਕਾਰ ਦਾ ਮਹਿਕਮੇ ਬਚਾਉਣ ਲਈ ਕੋਈ ਧਿਆਨ ਨਹੀਂ ਹੈ। ਯੂਨੀਅਨ ਨੇ ਮੰਗ ਕੀਤੀ ਕੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਡਿਊਟੀ ਤੋਂ ਫਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਤਨਖਾਹ ਵਾਧਾ ਲਾਗੂ ਕੀਤਾ ਜਾਵੇ, ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਰੱਦ ਕਰਕੇ ਮਹਿਕਮੇ ਦੀਆਂ ਬੱਸਾਂ ਪਾਈਆਂ ਜਾਣ, ਆਊਟਸੋਰਸਿੰਗ ਦੀ ਭਰਤੀ ਬੰਦ ਕੀਤੀ ਜਾਵੇ ਅਤੇ ਮਹਿਕਮਾ ਆਪ ਕੰਟਰੈਕਟ ਜਾ ਪੱਕੀ ਭਰਤੀ ਕਰੇ।

    ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਅਤੇ ਕੋਈ ਧੱਕੇਸ਼ਾਹੀ ਕੀਤੀ ਤਾਂ ਮਿਤੀ 26/7/2022 ਗੇਟ ਰੈਲੀਆਂ ਕਰਕੇ ਮਿਤੀ 1/08/2022 ਨੂੰ ਪੰਜਾਬ ਦੇ ਮੇਨ ਰੋਡ ਬਲੋਕ ਕੀਤੇ ਜਾਣਗੇ। ਮਿਤੀ 2/08/22 ਤੋਂ ਹੈੱਡ ਆਫਿਸ ਪਟਿਆਲੇ ਵਿਖੇ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਮਿਤੀ 11/08/22 ਨੂੰ ਗੇਟ ਰੈਲੀਆਂ ਕਰਕੇ ਮਿਤੀ 14-15-16 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦਾ ਘਿਰਾਓ ਕੀਤਾ ਜਾਵੇਗਾ।

    ਰੋਸ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਸਵਾਲ ਪੁੱਛਣ ਲਈ ਰੋਸ ਮਾਰਚ ਕੀਤਾ ਜਾਵਾਂਗੇ।
    Published by:Gurwinder Singh
    First published:

    Tags: PRTC

    ਅਗਲੀ ਖਬਰ