ਮਹਾਰਾਸ਼ਟਰ ਦੇ ਪੁਣੇ ਸ਼ਹਿਰ ਦੇ ਨਵਲੇ ਪੁਲ ਉਤੇ ਐਤਵਾਰ ਦੇਰ ਸ਼ਾਮ ਇਕ ਬੇਕਾਬੂ ਟੈਂਕਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ। ਪੁਣੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ 'ਚ ਕਰੀਬ 48 ਗੱਡੀਆਂ ਨੁਕਸਾਨੀਆਂ ਗਈਆਂ ਹਨ।
ਅਧਿਕਾਰੀ ਨੇ ਕਿਹਾ, "ਪੁਣੇ ਵਿੱਚ ਪੁਣੇ-ਬੈਂਗਲੁਰੂ ਹਾਈਵੇਅ 'ਤੇ ਨਵਲੇ ਪੁਲ 'ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਲਗਭਗ 48 ਵਾਹਨ ਨੁਕਸਾਨੇ ਗਏ। ਪੁਣੇ ਫਾਇਰ ਬ੍ਰਿਗੇਡ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ (ਪੀਐਮਆਰਡੀਏ) ਦੀਆਂ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
Horrible Accident at Navale Bridge Pune .... minimum of 20-30 vehicles involved pic.twitter.com/FbReZjzFNJ
— Nikhil Ingulkar (@NikhilIngulkar) November 20, 2022
ਭਿਆਨਕ ਸੜਕ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਣੇ ਫਾਇਰ ਬ੍ਰਿਗੇਡ ਅਤੇ ਪੁਣੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਦੀਆਂ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
ਸਥਾਨਕ ਮੀਡੀਆ ਮੁਤਾਬਕ ਇਕ ਟੈਂਕਰ ਦੀ ਬ੍ਰੇਕ ਫੇਲ ਹੋ ਗਈ ਅਤੇ ਇਹ ਕਈ ਵਾਹਨਾਂ ਨਾਲ ਟਕਰਾ ਗਿਆ। ਰਾਤ 9 ਵਜੇ ਵਾਪਰੇ ਇਸ ਹਾਦਸੇ ਦੌਰਾਨ ਤੇਲ ਸੜਕ 'ਤੇ ਫੈਲ ਗਿਆ, ਜਿਸ ਕਾਰਨ ਸੜਕ ਤਿਲਕਣ ਹੋ ਗਈ ਅਤੇ ਵਾਹਨ ਆਪਸ ਵਿੱਚ ਟਕਰਾ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Road accident