Home /News /national /

ਪੰਜਾਬ ਭਾਜਪਾ ਵਫ਼ਦ ਨੇ ਮੋਦੀ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਣ ਸਬੰਧੀ ਮੰਗ ਪੱਤਰ ਸੌਂਪਿਆ, ਪ੍ਰਧਾਨ ਮੰਤਰੀ ਨੇ ਦਿੱਤਾ ਭਰੋਸਾ

ਪੰਜਾਬ ਭਾਜਪਾ ਵਫ਼ਦ ਨੇ ਮੋਦੀ ਨੂੰ ਕਰਤਾਰਪੁਰ ਕੋਰੀਡੋਰ ਖੋਲ੍ਹਣ ਸਬੰਧੀ ਮੰਗ ਪੱਤਰ ਸੌਂਪਿਆ, ਪ੍ਰਧਾਨ ਮੰਤਰੀ ਨੇ ਦਿੱਤਾ ਭਰੋਸਾ

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਨੂੰ ਲੈ ਕੇ ਗੱਲਬਾਤ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕੋਰੀਡਰ ਖੋਲ੍ਹਣ ਦੇ ਸਬੰਧ ਵਿੱਚ ਮੰਗ ਪੱਤਰ ਵੀ ਸੌਂਪਿਆ।

  • Share this:

ਨਵੀਂ ਦਿੱਲੀ: ਐਤਵਾਰ ਪੰਜਾਬ ਭਾਜਪਾ (Punjab Bjp) ਦੇ ਉਚ ਆਗੂਆਂ ਦਾ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ (Narendra Modi) ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਕਰਤਾਰਪੁਰ ਸਾਹਿਬ ਕੋਰੀਡੋਰ (kartarpur Corridor) ਖੋਲ੍ਹਣ ਨੂੰ ਲੈ ਕੇ ਗੱਲਬਾਤ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ (PM Modi) ਨੂੰ ਕੋਰੀਡਰ ਖੋਲ੍ਹਣ ਦੇ ਸਬੰਧ ਵਿੱਚ ਮੰਗ ਪੱਤਰ ਵੀ ਸੌਂਪਿਆ।

ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਮਿਲ ਕੇ 19 ਦਸੰਬਰ ਨੂੰ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇ ਪ੍ਰਕਾਸ਼ ਪੁਰਬ (Parkash Purab) 'ਤੇ ਸਿੱਖ ਯਾਤਰੀਆਂ ਲਈ ਕਰਤਾਰਪੁਰ ਸਾਹਿਬ ਕੋਰੀਡੋਰ (Kartarpur Sahib Langha) ਖੋਲ੍ਹਣ ਦੀ ਬੇਨਤੀ ਕੀਤੀ। ਪ੍ਰਧਾਨ ਮੰਤਰੀ ਨੂੰ ਮਿਲਣ ਵਾਲੇ ਵਫ਼ਦ ਵਿੱਚ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਗਰੇਵਾਲ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਆਰਪੀ ਸਿੰਘ, ਦਿਆਲ ਸੋਢੀ, ਵਿਕਰਮ ਚੀਮਾ ਤੇ ਹੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਪੁੱਜੇ ਸਨ।

ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਪੰਜਾਬ ਭਾਜਪਾ ਦੇ ਆਗੂ।

ਮੀਟਿੰਗ ਉਪਰੰਤ ਭਾਜਪਾ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਹਮੇਸ਼ਾ ਹੀ ਸਿੱਖ ਅਤੇ ਪੰਜਾਬੀ ਸਮਾਜ ਲਈ ਚੰਗੀਆਂ ਭਾਵਨਾਵਾਂ ਰੱਖੀਆਂ ਹਨ, ਜਦੋਂ ਤੋਂ ਸਰਕਾਰ ਬਣੀ ਹੈ, ਸਿੱਖ ਸਮਾਜ ਅਤੇ ਪੰਜਾਬੀ ਸਮਾਜ ਲਈ ਬਹੁਤ ਕੰਮ ਕੀਤਾ ਹੈ।

ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ ਦੀ ਕਾਪੀ।

ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਕਈ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ, ਜਿਨ੍ਹਾਂ ਵਿੱਚ ਦਰਬਾਰ ਸਾਹਿਬ ਦੇ ਆਲੇ-ਦੁਆਲੇ ਸੁੰਦਰੀਕਰਨ, ਕਰਤਾਰਪੁਰ ਕੋਰੀਡੋਰ ਖੋਲ੍ਹਣ ਤੋਂ ਇਲਾਵਾ 1984 ਦੇ ਸਿੱਖ ਕਤਲੇਆਮ ਵਿੱਚ ਪੀੜਤਾਂ ਨੂੰ ਕਮੀਸ਼ਨ ਬਣਾ ਕੇ ਇਨਸਾਫ਼ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਮੰਗਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਛੇਤੀ ਹੀ ਇਨ੍ਹਾਂ 'ਤੇ ਵਿਚਾਰ ਕੀਤਾ ਜਾਵੇਗਾ।

ਆਗੂਆਂ ਨੇ ਦੱਸਿਆ ਕਿ ਉਹ ਇਸ ਪਿੱਛੋਂ ਹੁਣ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕਰਨਗੇ ਅਤੇ ਸ਼ਾਮ ਸਮੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨਗੇ।

ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨੂੰ ਸੌਂਪੇ ਗਏ ਮੰਗ ਪੱਤਰ ਦੀ ਕਾਪੀ।

ਜ਼ਿਕਰਯੋਗ ਹੈ ਕਿ 2 ਦਿਨ ਪਹਿਲਾਂ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਨੂੰ ਲੈ ਕੇ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਅਜੇ ਨਹੀਂ ਖੋਲ੍ਹਿਆ ਜਾਵੇਗਾ, ਜਿਸ ਕਾਰਨ ਸਿੱਖ ਸ਼ਰਧਾਲੂਆਂ ਵਿੱਚ ਨਿਰਾਸ਼ਾ ਵੀ ਵੇਖੀ ਗਈ ਹੈ। ਪਰੰਤੂ ਹੁਣ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨੂੰ ਮਿਲ ਕੇ ਕੀਤੀ ਇਸ ਅਪੀਲ ਦਾ ਕੀ ਸਿੱਟਾ ਨਿਕਲਦਾ ਇਹ ਅਗਲੇ ਦਿਨਾਂ ਵਿੱਚ ਸਪੱਸ਼ਟ ਹੋ ਜਾਵੇਗਾ।

Published by:Krishan Sharma
First published:

Tags: BJP, Gurdwara Kartarpur Sahib, J P Nadda BJP President, Kartarpur Corridor, Kartarpur Langha, Narendra modi, Prime Minister, Punjab BJP, Punjab politics