
ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ, ਅਗਲੇ 10 ਦਿਨਾਂ ਖਾਤਿਆਂ ਆਵੇਗੀ ਰਕਮ
ਚੰਡੀਗੜ੍ਹ : ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਅਤੇ ਇਹ ਰਕਮ ਅਗਲੇ ਦਸ ਦਿਨਾਂ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਇਸ ਸਕੀਮ ਵਿੱਚ ਪੰਜ ਏਕੜ ਤੱਕ ਦੇ ਕਿਸਾਨਾਂ ਦੇ ਕਰਜ਼ੇ ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ। ਚੰਡੀਗੜ੍ਹ ਪ੍ਰੈਸ ਕਾਨਫਰੰਸ ਵਿੱਚ ਚੰਨੀ ਨੇ ਕਿਹਾ ਕਿ "ਪੰਜਾਬ ਸਰਕਾਰ ਨੇ ਉਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਕੀਤਾ ਹੈ, ਜਿਨ੍ਹਾਂ ਦੇ ਸਿਰ 'ਤੇ 2 ਲੱਖ ਰੁਪਏ ਤੱਕ ਦਾ ਕਰਜ਼ਾ ਹੈ। ਬੈਂਕ ਕੋਲ ਜ਼ਮੀਨ ਗਿਰਵੀ ਮੁਆਫ ਕਰ ਦਿੱਤੀ ਜਾਵੇਗੀ। ਅਗਲੇ 10-15 ਦਿਨਾਂ 'ਚ ਕਿਸਾਨਾਂ ਦੇ ਖਾਤਿਆਂ 'ਚ ਰਾਸ਼ੀ ਜਮ੍ਹਾ ਕਰ ਦਿੱਤੀ ਜਾਵੇਗੀ। ਇਸਦੇ ਲਈ ਕਰੀਬ 2,000 ਕਰੋੜ ਰੁਪਏ ਰੱਖੇ ਗਏ ਹਨ।”
ਚਰਨਜੀਤ ਸਿੰਘ ਚੰਨੀ ਨੇ ਕਿਹਾ, "ਬੇਜ਼ਮੀਨੇ ਮਜ਼ਦੂਰਾਂ ਨੂੰ ਵੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਲਏ ਗਏ ਕਰਜ਼ੇ ਵੀ ਮੁਆਫ਼ ਕੀਤੇ ਜਾਣਗੇ,"
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਫੈਸਲਾ ਰਾਜ ਮੰਤਰੀ ਮੰਡਲ ਵੱਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਮੰਤਰੀ ਮੰਡਲ ਕਿਸਾਨਾਂ ਦੇ ਬਾਕੀ ਸਾਰੇ ਕਰਜ਼ੇ ਮੁਆਫ ਕਰਨ ਬਾਰੇ ਵੀ ਵਿਚਾਰ ਕਰ ਰਹੇ ਹਾਂ। ਪ੍ਰੈਸ ਕਾਨਫਰੰਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਇਹ ਵੀ ਦੱਸਿਆ ਕਿ ਪੰਜਾਬੀ ਫਿਲਮਾਂ ਅਤੇ ਸੰਗੀਤ ਉਦਯੋਗ ਨਾਲ ਜੁੜੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਕੁਝ ਫੈਸਲੇ ਲਏ ਗਏ ਹਨ।
ਚਰਨਜੀਤ ਸਿੰਘ ਚੰਨੀ ਨੇ ਕਿਹਾ, "ਪੰਜਾਬੀ ਫਿਲਮਾਂ ਅਤੇ ਸੰਗੀਤ ਦੁਨੀਆ ਭਰ ਵਿੱਚ ਮਸ਼ਹੂਰ ਹਨ। ਇਸ ਲਈ [ਉਦਯੋਗ] ਨੂੰ ਉਤਸ਼ਾਹਿਤ ਕਰਨ ਲਈ, ਇੱਕ ਫਿਲਮ ਅਤੇ ਵਿਕਾਸ ਕੌਂਸਲ ਬਣਾਈ ਜਾਵੇਗੀ। ਫਿਲਮ ਅਦਾਕਾਰਾਂ, ਪ੍ਰਮੋਟਰਾਂ ਅਤੇ ਨਿਰਦੇਸ਼ਕਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ," ।
ਚਰਨਜੀਤ ਸਿੰਘ ਚੰਨੀ ਨੇ ਕਿਹਾ, "ਪੰਜਾਬ ਸਰਕਾਰ ਨੇ ਭਗਵਤ ਗੀਤਾ ਅਤੇ ਰਾਮਾਇਣ ਦਾ ਅਧਿਐਨ ਕਰਨ ਲਈ ਇੱਕ ਅਧਿਐਨ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।"
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।