• Home
  • »
  • News
  • »
  • national
  • »
  • PUNJAB CM CHARANJIT SINGH CHANNI TO MEET PM ON AGRICULTURE ISSUES TODAY AT 4 PM KS

ਝੋਨੇ ਦੀ ਖਰੀਦ ਅਤੇ ਖੇਤੀ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਅੱਜ 4 ਵਜੇ ਮੁਲਾਕਾਤ ਕਰਨਗੇ ਚਰਨਜੀਤ ਸਿੰਘ ਚੰਨੀ!

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁੱਕਰਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਝੋਨੇ ਦੀ ਫਸਲ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਚਰਚਾ ਹੋ ਸਕਦੀ ਹੈ।

  • Share this:
    ਨਵੀਂ ਦਿੱਲੀ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ਼ੁੱਕਰਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਝੋਨੇ ਦੀ ਫਸਲ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਚਰਚਾ ਹੋ ਸਕਦੀ ਹੈ। ਦਰਅਸਲ, ਪੰਜਾਬ ਕਾਂਗਰਸ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ ਮੁੱਖ ਮੰਤਰੀ ਚੰਨੀ ਸ਼ੁੱਕਰਵਾਰ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਪਹੁੰਚ ਰਹੇ ਹਨ। ਵੀਰਵਾਰ ਨੂੰ ਹੀ ਉਹ ਨਵਜੋਤ ਸਿੰਘ ਸਿੱਧੂ ਨੂੰ ਮਿਲੇ ਸਨ, ਜਿਨ੍ਹਾਂ ਨੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

    ਖ਼ਬਰ ਹੈ ਕਿ ਸੀਐਮ ਚੰਨੀ ਅੱਜ ਦਿੱਲੀ ਵਿੱਚ ਪੀਐਮ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਗੱਲ ਦੀ ਸੰਭਾਵਨਾ ਹੈ ਕਿ ਦੋਵਾਂ ਨੇਤਾਵਾਂ ਦਰਮਿਆਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਮੁੱਦੇ 'ਤੇ ਚਰਚਾ ਹੋ ਸਕਦੀ ਹੈ। ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਲੰਬੇ ਸਮੇਂ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਵਿਰੋਧ ਕਰਨ ਵਾਲੇ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਨ। ਕਿਸਾਨ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਦੇ ਕਈ ਦੌਰ ਹੋ ਚੁੱਕੇ ਹਨ, ਪਰ ਅਜੇ ਤੱਕ ਕਿਸੇ ਠੋਸ ਮੁੱਦੇ 'ਤੇ ਸਹਿਮਤੀ ਨਹੀਂ ਬਣੀ ਹੈ।

    ਝੋਨੇ ਦੀ ਖਰੀਦ ਨੂੰ ਲੈ ਕੇ ਪੀਐਮ ਮੋਦੀ ਨੂੰ ਕੀਤੀ ਸੀ ਇਹ ਮੰਗ
    ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਕਾਰਨ ਝੋਨੇ ਦੀ ਖਰੀਦ ਮੁਲਤਵੀ ਕਰਨ ਲਈ ਕਿਹਾ ਸੀ। ਵੀਰਵਾਰ ਨੂੰ ਸੀਐਮ ਚੰਨੀ ਨੇ ਇਸ ਮਾਮਲੇ ਵਿੱਚ ਪੀਐਮ ਮੋਦੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਸਬੰਧੀ ਜਾਰੀ ਕੀਤਾ ਗਿਆ ਪੱਤਰ ਵਾਪਸ ਲਿਆ ਜਾਵੇ ਅਤੇ ਸੂਬੇ ਨੂੰ 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਨੇ ਪੀਐਮ ਮੋਦੀ ਨੂੰ ਸੂਚਿਤ ਕੀਤਾ ਸੀ ਕਿ ਪੰਜਾਬ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਹੈ।

    ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਦਿੱਲੀ ਵਿੱਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਵਿੱਚ ਹਾਜ਼ਰ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ ਵਿੱਚ, ਚੰਨੀ ਅਤੇ ਸਿੱਧੂ ਦੇ ਵਿੱਚ ਵੀਰਵਾਰ ਨੂੰ ਹੋਈ ਚਰਚਾ ਵਿੱਚ ਲਏ ਗਏ ਫੈਸਲਿਆਂ ਉੱਤੇ ਅੰਤਿਮ ਸਹਿਮਤੀ ਬਣ ਸਕਦੀ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ਦੀਆਂ ਖ਼ਬਰਾਂ ਨੂੰ ਵੀ ਮੀਟਿੰਗ ਦੇ ਏਜੰਡੇ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। 'ਦਿ ਟ੍ਰਿਬਿਊਨ ਅਨੁਸਾਰ, ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਲੀਡਰਸ਼ਿਪ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਜੇ ਕੈਪਟਨ ਵੱਲੋਂ ਵਿਧਾਇਕਾਂ ਨੂੰ ਆਕਰਸ਼ਿਤ ਕੀਤਾ ਜਾਂਦਾ ਹੈ ਤਾਂ ਉਹ ਪਾਰਟੀ ਵਿੱਚ ਬਣੇ ਰਹਿਣ।
    Published by:Krishan Sharma
    First published: