ਸਿਰਸਾ: Punjab Election 2022: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election) ਨੂੰ ਲੈ ਕੇ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ (Abhay Singh Chautala) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਕਿਸਾਨਾਂ ਦੇ ਸੱਚੇ ਮਿੱਤਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ (Akali Dal) ਨਾਲ ਸਾਡਾ ਸਿਆਸੀ ਰਿਸ਼ਤਾ ਨਹੀਂ ਸਗੋਂ ਪਰਿਵਾਰਕ ਰਿਸ਼ਤਾ ਹੈ। ਅਭੈ ਸਿੰਘ ਚੌਟਾਲਾ ਨੇ ਵੀ ਦਾਅਵਾ ਕੀਤਾ ਹੈ ਕਿ ਪੰਜਾਬ (Punjab Election) ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ। ਅਭੈ ਚੌਟਾਲਾ ਅੱਜ ਆਪਣੀ ਰਿਹਾਇਸ਼ ’ਤੇ ਵਰਕਰਾਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
'ਬਾਦਲ ਸਰਕਾਰ ਤੋਂ ਇਲਾਵਾ ਹੋਰ ਕੋਈ ਪੰਜਾਬ ਦਾ ਵਿਕਾਸ ਨਹੀਂ ਕਰਵਾ ਸਕਦਾ'
ਅਭੈ ਚੌਟਾਲਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦੇ ਵਿਕਾਸ ਲਈ ਕਈ ਸਕੀਮਾਂ ਲਾਗੂ ਕੀਤੀਆਂ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ ਛੱਡ ਕੇ ਪੰਜਾਬ ਦਾ ਕੋਈ ਵੀ ਵਿਕਾਸ ਨਹੀਂ ਕਰਵਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਆਪੋ-ਆਪਣੇ ਸੂਬਿਆਂ ਦੇ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਅਕਾਲੀ ਦਲ ਅਤੇ ਇਨੈਲੋ ਆਪੋ-ਆਪਣੇ ਸੂਬਿਆਂ ਦੇ ਹਿੱਤਾਂ ਲਈ ਲੜਦੇ ਹਨ। ਹਰ ਇਨੈਲੋ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰੇਗਾ।
'ਪੰਜਾਬ 'ਚ ਕਾਂਗਰਸ ਦਾ ਬੁਰਾ ਹਾਲ'
ਹਰਿਆਣਾ ਦੇ ਹਰ ਜ਼ਿਲ੍ਹੇ ਦੇ ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਡਿਊਟੀ ਲਾਈ ਗਈ ਹੈ। ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਦੇ ਵਰਕਰਾਂ ਨੂੰ ਵੀ ਚੋਣਾਂ ਵਿੱਚ ਭਾਗ ਲੈਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕਾਂਗਰਸ 'ਤੇ ਚੁਟਕੀ ਲੈਂਦਿਆਂ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦਾ ਬੁਰਾ ਹਾਲ ਹੈ। ਕਾਂਗਰਸ ਆਪਣੇ ਆਗੂਆਂ ਦੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਘਿਰ ਗਈ ਹੈ। ਕਾਂਗਰਸ ਦਾ ਸੰਗਠਨ ਕਿਤੇ ਵੀ ਨਜ਼ਰ ਨਹੀਂ ਆ ਰਿਹਾ। ਕਾਂਗਰਸ ਵਿੱਚ ਅਨੁਸ਼ਾਸਨ ਦੀ ਵੱਡੀ ਘਾਟ ਹੈ। ਕਾਂਗਰਸ ਕਦੇ ਵੀ ਤਰੱਕੀ ਨਹੀਂ ਕਰ ਸਕਦੀ।
ਕਿਹਾ; ਭਗਵੰਤ ਮਾਨ ਦੀ ਮੌਜੂਦਗੀ ਦਾ ਕੋਈ ਫਰਕ ਨਹੀਂ
ਸੰਸਦ ਮੈਂਬਰ ਭਗਵੰਤ ਮਾਨ ਨੂੰ ‘ਆਪ’ ਵੱਲੋਂ ਮੁੱਖ ਮੰਤਰੀ ਉਮੀਦਵਾਰ ਬਣਾਏ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਚੌਟਾਲਾ ਨੇ ਕਿਹਾ ਕਿ ਭਗਵੰਤ ਮਾਨ ਦੀ ਮੌਜੂਦਗੀ ਨਾਲ ਕੋਈ ਫਰਕ ਨਹੀਂ ਪਵੇਗਾ। ਉਹ ਸ਼ਰਾਬ ਪੀ ਕੇ ਲੋਕ ਸਭਾ ਵਿੱਚ ਜਾਂਦਾ ਸੀ। ਭਗਵੰਤ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨ ਨਾਲ 'ਆਪ' ਪਾਰਟੀ ਨੂੰ ਨੁਕਸਾਨ ਹੋਵੇਗਾ। ਹਰਿਆਣਾ 'ਚ ਨੌਜਵਾਨਾਂ ਨੂੰ 75 ਫੀਸਦੀ ਰਾਖਵਾਂਕਰਨ ਦੇਣ 'ਤੇ ਅਭੈ ਸਿੰਘ ਚੌਟਾਲਾ ਨੇ ਤਾਅਨਾ ਮਾਰਿਆ ਕਿ ਇਹ ਸਿਰਫ ਦਿਖਾਵਾ ਹੈ। ਆਉਣ ਵਾਲੇ ਦਿਨਾਂ ਵਿੱਚ ਜ਼ਮੀਨੀ ਸਥਿਤੀ ਸਪੱਸ਼ਟ ਹੋ ਜਾਵੇਗੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।