Home /News /national /

Punjab Election 2022: ਭਾਜਪਾ ਨੇ 'ਦਿੱਲੀ ਮਾਡਲ' ਨੂੰ ਲੈ ਕੇ AAP 'ਤੇ ਲਾਏ ਗੰਭੀਰ ਦੋਸ਼, ਕਿਹਾ; ਦਿੱਲੀ ਦਾ ਅਸਲੀ ਠੱਗ ਹੈ ਕੇਜਰੀਵਾਲ

Punjab Election 2022: ਭਾਜਪਾ ਨੇ 'ਦਿੱਲੀ ਮਾਡਲ' ਨੂੰ ਲੈ ਕੇ AAP 'ਤੇ ਲਾਏ ਗੰਭੀਰ ਦੋਸ਼, ਕਿਹਾ; ਦਿੱਲੀ ਦਾ ਅਸਲੀ ਠੱਗ ਹੈ ਕੇਜਰੀਵਾਲ

Punjab Election 2022: ਭਾਰਤੀ ਜਨਤਾ ਪਾਰਟੀ (BJP) ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ (Adesh Gupta) ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਨ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ ਹਨ। 65000 ਕਰੋੜ ਰੁਪਏ ਦਾ ਸਾਲਾਨਾ ਬਜਟ ਅਤੇ ਇਸਦਾ ਸਿਰਫ 21 ਫੀਸਦੀ ਖਰਚ ਕਰਨਾ ਇਹ ਦਰਸਾਉਂਦਾ ਹੈ ਕਿ ਦਿੱਲੀ ਦੇ ਅੰਦਰ ਕੰਮ ਨਾ ਕਰਨ ਦੀ ਨੀਤ ਕੇਜਰੀਵਾਲ ਸਰਕਾਰ (Kejriwal Government) ਦੀ ਸ਼ੁਰੂ ਤੋਂ ਹੀ ਰਹੀ ਹੈ।

ਹੋਰ ਪੜ੍ਹੋ ...
  • Share this:

ਨਵੀਂ ਦਿੱਲੀ: Punjab Election 2022: ਭਾਰਤੀ ਜਨਤਾ ਪਾਰਟੀ (BJP) ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ (Adesh Gupta) ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਨ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ ਹਨ। 65000 ਕਰੋੜ ਰੁਪਏ ਦਾ ਸਾਲਾਨਾ ਬਜਟ ਅਤੇ ਇਸਦਾ ਸਿਰਫ 21 ਫੀਸਦੀ ਖਰਚ ਕਰਨਾ ਇਹ ਦਰਸਾਉਂਦਾ ਹੈ ਕਿ ਦਿੱਲੀ ਦੇ ਅੰਦਰ ਕੰਮ ਨਾ ਕਰਨ ਦੀ ਨੀਤ ਕੇਜਰੀਵਾਲ ਸਰਕਾਰ (Kejriwal Government) ਦੀ ਸ਼ੁਰੂ ਤੋਂ ਹੀ ਰਹੀ ਹੈ।

ਇਥੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ (Manjider Sihng Sirsa) ਦੇ ਨਾਲ ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਦੇਸ਼ ਗੁਪਤਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀਕਿ ਉਹ ਪਿਛਲੇ 7 ਸਾਲਾਂ ਤੋਂ ਦਿੱਲੀ ਦੇ ਲੋਕਾਂ ਨਾਲ ਝੂਠ ਬੋਲ ਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਅਸਲ ਵਿਚ ਠੱਗ ਹਨ, ਇਸ ਲਹੀ ਅਜਿਹੇ ਆਗੂ ਅਤੇ ਪਾਰਟੀ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਪ੍ਰੈਸ ਕਾਨਫਰੰਸ ਵਿਚ ਕੌਮੀ ਬੁਲਾਰੇ ਅਤੇ ਦਿੱਲੀ ਭਾਜਪਾ ਆਈਟੀ ਤੇ ਸੋਸ਼ਲ ਮੀਡੀਆ ਸੈਲ ਦੇ ਇੰਚਾਰਜ ਸ਼ਹਿਜ਼ਾਦ ਪੂਨਾਵਾਲਾ ਤੇ ਸੂਬਾ ਮੀਡੀਆ ਮੁਖੀ ਨਵੀਨ ਕੁਮਾਰ ਜਿੰਦਲ ਵੀ ਮੌਜੂਦ ਸਨ।

ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਮਾਡਲ ਬਦਹਾਲ ਮੁਹੱਲਾ ਕਲੀਨਿਕ ਹੈ ਜਿਸ ਨੂੰ ਬਣਵਾਉਣ ’ਤੇ 1500 ਕਰੋੜ ਰੁਪਏ ਖਰਚ ਹੋਏ ਅਤੇ 500 ਕਰੋੜ ਰੁਪਏ ਸਾਲਾਨਾ ਖਰਚ ਹੁੰਦੇ ਹਨ ਪਰ ਉਥੇ ਅਜਿਹੀਆਂ ਦਵਾਈਆਂ ਦਿੱਤੀਆਂ ਜਾਂਦੀਆ ਹਨ, ਜਿਨ੍ਹਾਂ ਨਾਲ ਬੱਚਿਆਂ ਦੀ ਜਾਨ ਵੀ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰੋਜ਼ਗਾਰ ਦੇਣ ਦੀ ਗੱਲ ਕਰਨ ਵਾਲੇ ਕੇਜਰੀਵਾਲ ਦੇ ਘਰ ਦੇ ਬਾਹਰ ਇਕ ਹਫਤੇ ਤੋਂ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੀਆਂ ਹਨ ਪਰ ਕੇਜਰੀਵਾਲ ਉਨ੍ਹਾਂ ਦੀ ਗੱਲ ਸੁਣਨ ਦੀ ਥਾਂ ਚੋਣਾਂ ਵਿਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕਰੀਬ 2200 ਗੈਸਟ ਲੈਕਚਰਾਰ ਹਨ, ਜਿਨ੍ਹਾਂ ਨੂੰ ਅੱਜ ਤੱਕ ਰੈਗੂਲਰ ਨਹੀਂ ਕੀਤਾ ਗਿਆ ਤੇ ਜਦੋਂ ਲੈਕਚਰਾਰਾਂ ਨੇ ਅਦਾਲਤ ਦਾ ਰੁੱਖ ਕੀਤਾ ਤਾਂ ਦਿੱਲੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ।

ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਵਿਚ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਸੱਦ ਕੇ ਕੇਜਰੀਵਾਲ ਪੰਜਾਬ ਬਾਰੇ ਚਰਚਾ ਕਰਦੇ ਹਨ ਪਰ ਪਿਛਲੇ 8 ਦਿਨਾਂ ਤੋਂ ਉਨ੍ਹਾਂ ਦੇ ਘਰ ਦੇ ਬਾਹਰ ਕਿਸਾਨ ਆਪਣੀਆਂ ਮੰਗਾਂ ਨੁੰ ਲੈ ਕੇ ਧਰਨਾ ਦੇ ਰਹੇ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਥਾਂ ’ਤੇ ਕੇਜਰੀਵਾਲ ਪੰਜਾਬ ਜਾ ਕੇ ਕਿਸਾਨਾਂ ਦੇ ਹਿੱਤ ਵਿਚ ਝੁਠੇ ਚੋਣ ਵਾਅਦੇ ਕਰਨ ਵਿਚ ਰੁੱਝੇ ਹੋਏ ਹਨ। ਦਿੱਲੀ ਦੇ ਕਿਸਾਨਾਂ ਤੋਂ ਕਮਰਸ਼ੀਅਲ ਦਰਾਂ ’ਤੇ ਬਿਜਲੀ ਦੇ ਬਿੱਲ ਵਸੂਲੇ ਜਾ ਰਹੇ ਹਨ ਅਤੇ ਉਨ੍ਹਾਂ ਨੁੰ ਟਰੈਕਟਰ, ਖਾਦਾਂ ਆਦਿ ਤੇ ਖੇਤੀਬਾੜੀ ਲਈ ਉਪਕਰਣ ਤੇ ਸਿੰਜਾਈ ਸਹੂਲਤਾਂ ਲਈ ਕੋਈ ਸਬਸਿਡੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਜਾ ਕੇ ਦਿੱਲੀ ਦੇ ਕਿਸਾਨਾਂ ਨੁੰ 2616 ਰੁਪਏ ਐਮ ਐਸ ਪੀ ਦੇਣ ਦੀ ਗੱਲ ਕਹਿ ਕੇ ਲੋਕਾਂ ਵਿਚ ਦੁਬਿਧਾ ਪੈਦਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਸੱਤਾ ਸੰਭਾਲੀ ਸੀ ਤਾਂ 11000 ਨਵੀਂਆਂ ਬੱਸਾਂ ਲਿਆਉਣ ਦਾ ਵਾਅਦਾ ਕੀਤਾ ਸੀ। ਉਸ ਵੇਲੇ ਡੀਟੀਸੀ ਕੋਲ 6600 ਬੱਸਾਂ ਸਨ, ਜੋ ਘੱਟ ਕੇ 3700 ਰਹਿ ਗਈਆਂ ਹਨ। ਯਮੁਨਾ ਦੀ ਸਫਾਈ ਨੂੰ ਲੈ ਕੇ ਵੀ ਪਿਛਲੇ 7 ਸਾਲਾਂ ਤੋਂ ਝੁਠ ਬੋਲ ਕੇ ਦਿੱਲੀ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕੇਜਰੀਵਾਲ ਸਰਕਾਰ ਨੇ ਕੀਤਾ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਨੁੰ ਨਸ਼ਾ ਮੁਕਤ ਬਣਾਉਣ ਦਾ ਵਾਅਦਾ ਕਰਨ ਵਾਲੇ ਕੇਜਰਵਾਲ ਨੇ ਦਿੱਲੀ ਵਿਚ 850 ਤੋਂ ਜ਼ਿਆਦਾ ਸ਼ਰਾਰ ਦੇ ਠੇਕੇ  ਖੋਲ੍ਹ ਕੇ ਦਿੱਲੀ ਵਿਚ ਘਰ ਘਰ ਸ਼ਰਾਬ ਪਹੁੰਚਾਉਣ ਅਤੇ ਨਸ਼ੇ ਦਾ ਵਪਾਰ ਕਰਨ ਦਾ ਕੰਮ ਕੀਤਾ ਹੈ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਇਸਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਪੰਜਾਬ ਵਿਚ ਹਿੰਦੂ ਸਿੱਖ ਭਾਈਚਾਰੇ ਵਿਚ ਵੰਡੀਆਂ ਪਾਉਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਿਰਫ ਪਾੜੋ ਤੇ ਰਾਜ ਕਰੋ ਦੀ ਨੀਤੀ ’ਤੇ ਚੱਲਣ ਵਾਲੇ ਲੋਕਾਂ ਦਾ ਗਿਰੋਹ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 10 ਲੱਖ ਤੋਂ ਜ਼ਿਆਦਾ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੇ ਕੇਜਰੀਵਾਲ ਸਿਰਫ ਪੰਜ ਹਜ਼ਾਰ ਲੋਕਾਂ ਦਾ ਨਾਂ ਦੱਸ ਦੇਣ, ਜਿਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ।

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪੰਜਾਬ ਨੁੰ ਭਾਜਪਾ ਦੀ ਡਬਲ ਇੰਜਣ ਸਰਕਾਰ ਦੀ ਸਖ਼ਤ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਮੰਨਣਾ ਹੈ ਕਿ ਦੇਸ਼ ਦੀ ਖੁਸ਼ਹਾਲੀ ਤੇ ਸੁਰੱਖਿਆ ਪੰਜਾਬ ਤੋਂ ਚੱਲਦੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿਚ ਹਿੰਦੂਆਂ ਨੁੰ ਡਰੇ ਹੋਏ ਦੱਸਣ ਦੀ ਚਾਲ ਚੱਲ ਰਹੇ ਹਨ ਜਦੋਂ ਕਿ ਅਸਲੀਅਤ ਵਿਚ ਪੰਜਾਬ ਵਿਚ ਹਿੰਦੂ ਸਿੱਖ ਏਕਤਾ ਨਹੁੰ ਮਾਸ ਦਾ ਰਿਸ਼ਤਾ ਹੈ ਜਿਸਨੁੰ ਕਦੇ ਵੱਖ ਨਹੀਂ ਕੀਤਾ ਜਾ ਸਕਦਾ।

Published by:Krishan Sharma
First published:

Tags: Assembly Elections 2022, BJP, Manjinder singh sirsa, Punjab BJP, Punjab Election 2022, Punjab politics