Home /News /national /

ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਅੰਮ੍ਰਿਤਪਾਲ ਦਾ ਕਰੀਬੀ ਵਿਅਕਤੀ

ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਅੰਮ੍ਰਿਤਪਾਲ ਦਾ ਕਰੀਬੀ ਵਿਅਕਤੀ

ਅਮਿਤ ਨਾਂ ਦੇ ਵਿਅਕਤੀ ਨੂੰ ਦਿੱਲੀ ਤੋਂ ਹਿਰਾਸਤ 'ਚ ਲਿਆ ਗਿਆ

ਅਮਿਤ ਨਾਂ ਦੇ ਵਿਅਕਤੀ ਨੂੰ ਦਿੱਲੀ ਤੋਂ ਹਿਰਾਸਤ 'ਚ ਲਿਆ ਗਿਆ

ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਹੈ। ਇਸ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਦੇ ਬੇਹੱਦ ਕਰੀਬੀ ਅਮਿਤ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਮੁਲਜ਼ਮ ਅਮਿਤ ਨੂੰ ਤਿਲਕ ਵਿਹਾਰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਤੋਂ ਫਰਾਰ ਹੋਏ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਮਾਮਲੇ 'ਚ ਦਿੱਲੀ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਪੁਲਿਸ ਦੀ ਮਦਦ ਨਾਲ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਹੈ। ਇਸ ਆਪ੍ਰੇਸ਼ਨ ਵਿੱਚ ਅੰਮ੍ਰਿਤਪਾਲ ਦੇ ਬੇਹੱਦ ਕਰੀਬੀ ਅਮਿਤ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਮੁਲਜ਼ਮ ਅਮਿਤ ਨੂੰ ਤਿਲਕ ਵਿਹਾਰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਸਪੈਸ਼ਲ ਸੈੱਲ ਦੇ ਸੂਤਰਾਂ ਦੇ ਮੁਤਾਬਕ ਦੋ ਦਿਨ ਪਹਿਲਾਂ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਪੰਜਾਬ ਪੁਲਿਸ ਦਿੱਲੀ ਤੋਂ ਚੁੱਕ ਕੇ ਲੈ ਗਈ ਸੀ।ਸੂਤਰਾਂ ਦੇ ਮੁਤਾਬਕ ਅਨੁਸਾਰ ਅਮਿਤ ਸਿੰਘ ਵਾਰਿਸ ਦੇ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ।ਇਸ ਦੇ ਨਾਲ ਹ ਇਹ ਵੀ ਸਾਹਮਣੇ ਆਇਆ ਹੈ ਕਿ ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਅਮਿਤ ਸਿੰਘ ਬੀਮਾ ਪਾਲਿਸੀ ਦਾ ਕੰਮ ਕਰਦਾ ਹੈ।

ਹੁਣ ਪੰਜਾਬ ਪੁਲਿਸ ਇਸ ਤੋਂ ਪੁੱਛਗਿੱਛ ਕਰੇਗੀ ਅਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ। ਪੰਜਾਬ ਪੁਲਿਸ ਵੱਲੋਂ ਲਗਾਤਾਰ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਪੰਜਾਬ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆ ਰਿਹਾ । ਪੰਜਾਬ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਜਾਣਕਾਰੀ ਦੱਤੀ ਹੈ ਕਿ ਅੰਮ੍ਰਿਤਪਾਲ ਦੀ ਆਖਰੀ ਲੁਕੇਸ਼ਨ ਹਰਿਆਣਾ ਦੇ ਸ਼ਾਹਬਾਦ ਦੀ ਹੈ । ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਨੇਪਾਲ ਝਾ ਸਕਦਾ ਹੈ ਇਸ ਲਈ ਸਰਹੱਦਾਂ ’ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ।

Published by:Shiv Kumar
First published:

Tags: Amritpal singh, Arrested, Delhi Police, Punjab Police