• Home
  • »
  • News
  • »
  • national
  • »
  • PUNJAB POLITICS CHANNI GOVERNMENT PAY RS 50000 PER ACRE COMPENSATION TO FARMERS FOR DAMAGED CROP ARVIND KEJRIWAL KS

ਚੰਨੀ ਸਰਕਾਰ ਕਿਸਾਨਾਂ ਨੂੰ ਖਰਾਬ ਫ਼ਸਲ ਦਾ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਵੇ: ਕੇਜਰੀਵਾਲ

ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ (Punjab Farmer) ਨੂੰ ਜਲਦੀ ਤੋਂ ਜਲਦੀ ਉਚਿਤ ਮੁਆਵਜ਼ਾ ਦਿੱਤਾ ਜਾਵੇ।

  • Share this:
    ਨਵੀਂ ਦਿੱਲੀ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੀ ਸਿਆਸਤ (Punjab Politics) ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ (Punjab Congress) ਵਿੱਚ ਸਿਆਸੀ ਹਲਚਲ ਮਚੀ ਹੋਈ ਹੈ। ਅਜਿਹੀ ਸਥਿਤੀ ਵਿੱਚ ਦਿੱਲੀ ਸਰਕਾਰ (Delhi Government) ਨੇ ਬੇਮੌਸਮੀ ਬਾਰਸ਼ ਕਾਰਨ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ (Compansation to Farmers) ਦੇਣ ਲਈ ਪ੍ਰਤੀ ਹੈਕਟੇਅਰ ਰੁਪਏ 50,000 ਦੇ ਮੁਆਵਜ਼ੇ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਆਮ ਆਦਮੀ ਪਾਰਟੀ (Aam Aadmi party) ਦੀ ਸਰਕਾਰ ਵਾਂਗ ਪੰਜਾਬ ਦੀ ਕਾਂਗਰਸ (Punjab Congress) ਸਰਕਾਰ ਤੋਂ ਵੀ ਇਹ ਮੰਗ ਕੀਤੀ ਹੈ।

    ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਟਵੀਟ ਰਾਹੀਂ ਪੰਜਾਬ ਕਾਂਗਰਸ ਤੋਂ ਮੰਗ ਕੀਤੀ ਹੈ ਕਿ ‘ਪੰਜਾਬ ਦੇ ਕਈ ਇਲਾਕਿਆਂ ਵਿੱਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਅਸੀਂ ਦਿੱਲੀ ਦੇ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਦੇ ਰਹੇ ਹਾਂ। ਮੈਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਜੀ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੇ ਕਿਸਾਨਾਂ (Punjab Farmer) ਨੂੰ ਜਲਦੀ ਤੋਂ ਜਲਦੀ ਉਚਿਤ ਮੁਆਵਜ਼ਾ ਦਿੱਤਾ ਜਾਵੇ।


    ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਸੀ ਕਿ 'ਮੈਂ ਦਿੱਲੀ ਦੇ ਸਾਰੇ ਕਿਸਾਨਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਹਾਨੂੰ ਉਦਾਸ ਹੋਣ ਦੀ ਲੋੜ ਨਹੀਂ ਹੈ। ਮੈਂ ਨਹੀ ਹਾਂ ਕੀ ਇਹ ਤੁਹਾਡੀ ਸਰਕਾਰ ਨਹੀਂ ਹੈ? ਅਸੀਂ ਤੁਹਾਡੀ ਹਰ ਮੁਸੀਬਤ ਵਿੱਚ ਤੁਹਾਡੇ ਨਾਲ ਖੜੇ ਹਾਂ। ਪਿਛਲੇ ਪੰਜ-ਛੇ ਸਾਲਾਂ ਤੋਂ ਜਦੋਂ ਵੀ ਕਿਸਾਨਾਂ ਦੀਆਂ ਫਸਲਾਂ ਕਿਸੇ ਕਾਰਨ ਬਰਬਾਦ ਹੋਈਆਂ ਤਾਂ ਤੁਹਾਡੀ ਸਰਕਾਰ ਨੇ ਅੱਗੇ ਆ ਕੇ ਤੁਹਾਡਾ ਸਾਥ ਦਿੱਤਾ। ਹਰ ਵਾਰ ਅਸੀਂ ਆਪਣੇ ਕਿਸਾਨ ਭਰਾਵਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦਿੱਤਾ। ਇਹ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਹੈ।
    Published by:Krishan Sharma
    First published: