• Home
 • »
 • News
 • »
 • national
 • »
 • PUNJAB POLITICS RAHUL PRIYANKA BRING ANGRY JAKHAR TO DELHI PUNJAB CONGRESS STILL SPECULATION OF FURTHER UPHEAVAL GH

ਰਾਹੁਲ-ਪ੍ਰਿਯੰਕਾ ਨਾਰਾਜ਼ ਜਾਖੜ ਨੂੰ ਲਿਆਏ ਦਿੱਲੀ, ਪੰਜਾਬ ਕਾਂਗਰਸ 'ਚ ਅਜੇ ਹੋਰ ਉਲਟ-ਫੇਰ ਦੇ ਕਿਆਸ

ਸੂਤਰਾਂ ਨੇ ਦੱਸਿਆ ਕਿ ਰਾਹੁਲ ਅਤੇ ਪ੍ਰਿਯੰਕਾ ਸ਼ਿਮਲਾ ਤੋਂ ਵਾਪਸ ਆਏ ਸਨ ਅਤੇ ਦੋਵੇਂ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਤੋਂ ਦਿੱਲੀ ਲਈ ਇੱਕ ਫਲਾਈਟ ਵਿੱਚ ਸਵਾਰ ਹੋਏ ਸਨ। ਇਸ ਯਾਤਰਾ ਵਿੱਚ ਜਾਖੜ ਵੀ ਉਨ੍ਹਾਂ ਦੇ ਨਾਲ ਸਨ। ਮੰਨਿਆ ਜਾ ਰਿਹਾ ਹੈ ਕਿ ਜਾਖੜ ਨੂੰ ਸ਼ਾਂਤ ਕਰਨ ਲਈ ਦਿੱਲੀ ਲਿਆਂਦਾ ਗਿਆ ਹੈ।

 • Share this:
  ਨਵੀਂ ਦਿੱਲੀ: ਚਰਨਜੀਤ ਸਿੰਘ ਚੰਨੀ (Charanjeet Singh Channi) ਨੂੰ ਮੁੱਖ ਮੰਤਰੀ ਬਣਾਏ ਜਾਣ ਦੇ ਬਾਵਜੂਦ ਪੰਜਾਬ ਕਾਂਗਰਸ 'ਚ ਭੰਬਲਭੂਸੇ ਵਾਲੀ ਸਥਿਤੀ ਬਰਕਰਾਰ ਹੈ। ਪੰਜਾਬ ਕਾਂਗਰਸ (Punjab Congress) ਦੇ ਨਾਰਾਜ਼ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਬੁੱਧਵਾਰ ਨੂੰ ਰਾਹੁਲ ਗਾਂਧੀ (Rahul Gandhi) ਅਤੇ ਪ੍ਰਿਯੰਕਾ ਗਾਂਧੀ (Priyanka Gandhi) ਨਾਲ ਮੁਲਾਕਾਤ ਕੀਤੀ। ਉਹ ਰਾਹੁਲ-ਪ੍ਰਿਯੰਕਾ ਦੇ ਨਾਲ ਜਹਾਜ਼ ਰਾਹੀਂ ਦਿੱਲੀ ਵੀ ਆਏ ਹਨ। ਜਾਖੜ, ਜਿਨ੍ਹਾਂ ਨੇ ਪੰਜਾਬ ਦੇ ਰਾਜਨੀਤਕ ਘਟਨਾਕ੍ਰਮ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ, ਦੇ ਅਚਾਨਕ ਰਾਹੁਲ ਅਤੇ ਪ੍ਰਿਯੰਕਾ ਨਾਲ ਮੁਲਾਕਾਤ ਹੋਣ ਤੋਂ ਬਾਅਦ ਕਿਆਸਅਰਾਈਆਂ ਫਿਰ ਤੋਂ ਉਠ ਖੜੀਆਂ ਹਨ।

  ਕੈਪਟਨ ਅਮਰਿੰਦਰ ਸਿੰਘ (Captain Amrinder Singh) ਦੇ ਅਸਤੀਫੇ ਤੋਂ ਬਾਅਦ, ਉਹ ਭਵਿੱਖ ਦੇ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਮੋਹਰੀ ਸਨ। ਹਾਲਾਂਕਿ ਚਰਨਜੀਤ ਸਿੰਘ ਚੰਨੀ ਜਿੱਤ ਗਏ। ਇਸ ਤੋਂ ਬਾਅਦ ਸੁਨੀਲ ਜਾਖੜ ਨੇ ਖੁੱਲ੍ਹ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਪਹਿਲਾਂ ਸੁਨੀਲ ਜਾਖੜੀ ਇਸ ਅਹੁਦੇ 'ਤੇ ਸਨ।

  'ਹਿੰਦੁਸਤਾਨ ਦੀ ਖ਼ਬਰ ਮੁਤਾਬਕ, ਸੂਤਰਾਂ ਨੇ ਦੱਸਿਆ ਕਿ ਰਾਹੁਲ ਅਤੇ ਪ੍ਰਿਯੰਕਾ ਸ਼ਿਮਲਾ ਤੋਂ ਵਾਪਸ ਆਏ ਸਨ ਅਤੇ ਦੋਵੇਂ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਤੋਂ ਦਿੱਲੀ ਲਈ ਇੱਕ ਫਲਾਈਟ ਵਿੱਚ ਸਵਾਰ ਹੋਏ ਸਨ। ਇਸ ਯਾਤਰਾ ਵਿੱਚ ਜਾਖੜ ਵੀ ਉਨ੍ਹਾਂ ਦੇ ਨਾਲ ਸਨ। ਮੰਨਿਆ ਜਾ ਰਿਹਾ ਹੈ ਕਿ ਜਾਖੜ ਨੂੰ ਸ਼ਾਂਤ ਕਰਨ ਲਈ ਦਿੱਲੀ ਲਿਆਂਦਾ ਗਿਆ ਹੈ ਤਾਂ ਜੋ ਉਨ੍ਹਾਂ ਦੀ ਬਿਆਨਬਾਜ਼ੀ ਪਾਰਟੀ ਨੂੰ ਨੁਕਸਾਨ ਨਾ ਪਹੁੰਚਾਏ। ਇਸ ਤੋਂ ਇਲਾਵਾ ਜਲਦੀ ਹੀ ਉਸ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਜਾਖੜ ਦਾ ਨਾਂਅ ਪਹਿਲਾਂ ਹੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਵਜੋਂ ਵਿਚਾਰਿਆ ਜਾ ਰਿਹਾ ਹੈ।

  ਰਿਪੋਰਟਾਂ ਅਨੁਸਾਰ ਜਾਖੜ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਬਣਨ ਦੀ ਪੇਸ਼ਕਸ਼ ਵੀ ਮਿਲੀ ਸੀ ਪਰ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ। ਸੋਮਵਾਰ ਨੂੰ ਜਾਖੜ ਨੇ ਪਾਰਟੀ ਦੇ ਸੀਨੀਅਰ ਨੇਤਾ ਅੰਬਿਕਾ ਸੋਨੀ 'ਤੇ ਇਸ਼ਾਰਿਆਂ ਨਾਲ ਹਮਲਾ ਵੀ ਕੀਤਾ। ਅੰਬਿਕਾ ਸੋਨੀ ਨੇ ਇੱਕ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇੱਕ ਸਿੱਖ ਆਗੂ ਹੋਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਜਾਖੜ ਨੇ ਹਰੀਸ਼ ਰਾਵਤ ਦੇ ਉਸ ਬਿਆਨ ਦੀ ਵੀ ਆਲੋਚਨਾ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਪੰਜਾਬ ਵਿੱਚ ਆਗਾਮੀ ਚੋਣਾਂ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ।

  ਹਾਲਾਂਕਿ, ਬਾਅਦ ਵਿੱਚ ਕਾਂਗਰਸ ਪਾਰਟੀ ਨੇ ਖੁਦ ਇਸ ਬਿਆਨ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਗਲੀਆਂ ਚੋਣਾਂ ਚੰਨੀ ਅਤੇ ਸਿੱਧੂ ਦੋਵਾਂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ।
  Published by:Krishan Sharma
  First published:
  Advertisement
  Advertisement