ਚੰਡੀਗੜ੍ਹ : ਇੰਟੈਲੀਜੈਂਸ ਬਿਊਰੋ (Intelligence Bureau) ਨੇ ਪੰਜਾਬ ਸਰਕਾਰ ਨੂੰ ਅਲਰਟ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਧਾਰਮਿਕ ਥਾਵਾਂ ਤੇ ਬੇਅਦਬੀ ਕਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ। ਕੇਂਦਰ ਨੇ ਸੂਬੇ ਨੂੰ ਗੁਰਦੁਆਰੇ, ਮੰਦਰਾਂ ਤੇ ਡੇਰਿਆਂ ਦੀ ਸੁਰੱਖਿਆ ਵਧਾਉਣ ਨਿਰਦੇਸ਼ ਦੇ ਦਿੱਤੇ ਹਨ।
ਕੇਂਦਰੀ ਖੁਫੀਆ ਏਜੰਸੀ IB ਨੇ ਇੱਕ ਅਹਿਮ ਅਲਰਟ ਜਾਰੀ ਕੀਤਾ। ਪੰਜਾਬ ਨਾਲ ਜੁੜੇ ਇਸ ਮੁੱਦੇ ਤੋਂ ਬਾਅਦ ਰਾਜਧਾਨੀ ਦਿੱਲੀ ਸਮੇਤ NCR 'ਚ ਸਥਿਤ ਕਈ ਧਾਰਮਿਕ ਸਥਾਨ ਕੁਝ ਸਮਾਜ ਵਿਰੋਧੀ ਅਨਸਰਾਂ/ਅੱਤਵਾਦੀਆਂ ਦੇ ਰਾਡਾਰ 'ਤੇ ਹਨ। ਦਿੱਲੀ ਦਾ ਸਪੈਸ਼ਲ ਸੈੱਲ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਵਿਸ਼ੇਸ਼ ਤੌਰ 'ਤੇ ਅਲਰਟ ਕੀਤਾ ਗਿਆ ਸੀ
ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਅਲਰਟ ਭੇਜਿਆ ਹੈ।
ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ, ਡੇਰਿਆਂ, ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ 'ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼। ਸੂਤਰਾਂ ਅਨੁਸਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਧਾਰਮਿਕ ਸਥਾਨ ਦੀ ਵਰਤੋਂ ਕੀਤੇ ਜਾਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਦੰਗੇ ਭੜਕਾਉਣ ਅਤੇ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ ਕਿਸੇ ਵੀ ਧਾਰਮਿਕ ਸਥਾਨ 'ਤੇ ਬੇਅਦਬੀ ਜਾਂ ਹੋਰ ਘਟਨਾ ਕਰਕੇ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ।
ਇਸ ਕਾਰਨ ਕੇਂਦਰ ਸਰਕਾਰ ਵੱਲੋਂ ਪੰਜਾਬ ਪੁਲੀਸ ਨੂੰ ਸੁਰੱਖਿਆ ਵਧਾਉਣ ਅਤੇ ਸਾਰੇ ਧਾਰਮਿਕ ਸਥਾਨਾਂ ’ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Police, Religion, Sacrilege