• Home
 • »
 • News
 • »
 • national
 • »
 • RAHUL GANDHI AMONG OPPN LEADERS AT JANTAR MANTAR TO EXPRESS SOLIDARITY WITH FARMERS KS

ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ 'ਚ ਨੂੰ ਦਿੱਤੀ ਤਾਕਤ, ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਅਵਿਸ਼ਵਾਸ ਦਾ ਮਤਾ ਕੀਤਾ ਪੇਸ਼

ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ 'ਚ ਕੀਤੀ ਸ਼ਮੂਲੀਅਤ

ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ 'ਚ ਕੀਤੀ ਸ਼ਮੂਲੀਅਤ

 • Share this:
  ਨਵੀਂ ਦਿੱਲੀ: ਕਾਂਗਰਸ ਸਮੇਤ ਸਮੁੱਚੇ ਵਿਰੋਧੀ ਧਿਰਾਂ ਨੇ ਇੱਕ ਵਾਰ ਫਿਰ ਕਿਸਾਨਾਂ ਪ੍ਰਤੀ ਇੱਕਜੁਟਤਾ ਦਿਖਾਈ ਹੈ। ਸੰਸਦ ਦੇ ਦੋਵੇਂ ਸਦਨਾਂ ਨੂੰ ਸੋਮਵਾਰ ਤੱਕ ਮੁਲਤਵੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਜੰਤਰ-ਮੰਤਰ ਪੁੱਜੇ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਨਾਅਰੇ ਲਾਏ। ਇਸ ਦੌਰਾਨ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਐਲਓਪੀ ਰਾਜ ਸਭਾ ਮਲਿਕਾਰਜੁਨ ਖੜਗੇ, ਐਲਓਪੀ ਲੋਕ ਸਭਾ ਅਧੀਰ ਰੰਜਨ ਚੌਧਰੀ, ਆਰਜੇਡੀ ਰਾਜ ਸਭਾ ਮੈਂਬਰ ਮਨੋਜ ਝਾਅ ਸਮੇਤ ਕਈ ਪਾਰਟੀਆਂ ਦੇ ਨੇਤਾ ਮੌਜੂਦ ਸਨ। ਇੱਥੇ ਰਾਹੁਲ ਗਾਂਧੀ ਅਤੇ ਹੋਰ ਵਿਰੋਧੀ ਨੇਤਾਵਾਂ ਨੇ 'ਕਿਸਾਨ ਬਚਾਓ, ਭਾਰਤ ਬਚਾਓ' ਦੇ ਨਾਅਰੇ ਲਗਾਏ।

  ਇਸਤੋਂ ਪਹਿਲਾਂ ਅੱਜ ਕਿਸਾਨ ਸੰਸਦ ਦੇ 12ਵੇਂ ਦਿਨ ਸਰਕਾਰ ਦੇ ਵਿਰੋਧ ਵਿੱਚ ਬਹੁਤ ਹੀ ਅਨੁਸ਼ਾਸਿਤ ਅਤੇ ਸੰਗਠਿਤ ਤਰੀਕੇ ਨਾਲ ਚੱਲ ਰਹੀ ਕਿਸਾਨ ਸੰਸਦ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਅਵਿਸ਼ਵਾਸ ਮੱਤ ਪੇਸ਼ ਕੀਤਾ ਗਿਆ। ਆਮ ਵਾਂਗ 200 ਕਿਸਾਨ ਸੰਸਦ ਮੈਂਬਰਾਂ ਨੇ ਜੰਤਰ-ਮੰਤਰ 'ਤੇ ਅੱਜ ਦੀ ਕਾਰਵਾਈ ਵਿੱਚ ਹਿੱਸਾ ਲਿਆ। ਅਵਿਸ਼ਵਾਸ ਪ੍ਰਸਤਾਵ ਇਸ ਗੱਲ ਤੇ ਅਧਾਰਤ ਸੀ ਕਿ 8 ਮਹੀਨਿਆਂ ਤੋਂ ਵੱਧ ਸਮੇਂ ਤੋਂ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਦੇ ਬਾਵਜੂਦ ਸਰਕਾਰ ਵਲੋਂ ਅਨੇਕਾਂ ਕਿਸਾਨ ਵਿਰੋਧੀ ਕਦਮ ਚੁੱਕਣ ਤੋਂ ਇਲਾਵਾ, ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਸੀ।

  ਅਵਿਸ਼ਵਾਸ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਮੋਦੀ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਰੌਲਾ ਰੱਪਾ ਪਾਇਆ ਸੀ, ਪਰ ਇਸ ਦਿਸ਼ਾ ਵਿੱਚ ਕੋਈ ਵੀ ਠੋਸ ਕੰਮ ਨਹੀਂ ਕੀਤਾ ਹੈ। ਮਤੇ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਸੀ-2+50% ਐਮਐਸਪੀ ਦੇਣ ਦੇ ਆਪਣੇ ਵਾਅਦਿਆਂ ਤੋ ਵਾਰ-ਵਾਰ ਭਗੌੜੇ ਸਾਬਤ ਹੋਏ ਹਨ। ਅਵਿਸ਼ਵਾਸ ਪ੍ਰਸਤਾਵ ਵਿਚ ਮੋਦੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਕਾਰਪੋਰੇਟ ਪੱਖੀ, ਕਿਸਾਨ ਵਿਰੋਧੀ ਕਾਨੂੰਨ ਨਾਂ ਲਿਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਗੇ ਅਤੇ ਸਾਰੇ ਕਿਸਾਨਾਂ ਨੂੰ ਸਾਰੀਆਂ ਖੇਤੀ ਜਿਣਸਾਂ ਦੇ ਲਾਭਕਾਰੀ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਕਾਨੂੰਨ ਲਾਗੂ ਕਰੇ।

  ਕਿਸਾਨਾਂ ਦੇ ਸੰਸਦ ਮੈਂਬਰਾਂ ਨੇ ਬਹਿਸ ਵਿੱਚ ਹਿੱਸਾ ਲੈਦਿਆਂ ਉਨ੍ਹਾਂ ਦੀ ਰੋਜ਼ੀ-ਰੋਟੀ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੁੜੇ ਬਹੁਤ ਸਾਰੇ ਮੁੱਦੇ ਉਠਾਏ । ਇਹ ਬਹਿਸ ਸੋਮਵਾਰ, 9 ਅਗਸਤ 2021 ਨੂੰ ਵੀ ਜਾਰੀ ਰਹੇਗੀ।

  9 ਅਗਸਤ ਕਿਸਾਨ ਸੰਸਦ ਲਈ ਇੱਕ ਵਿਸ਼ੇਸ਼ ਦਿਨ ਹੋਵੇਗਾ

  ਉਸ ਦਿਨ ਮਹਿਲਾ ਕਿਸਾਨ ਸੰਸਦ ਆਯੋਜਿਤ ਕੀਤੀ ਜਾਵੇਗੀ। ਇਸ ਤਰੀਕ ਨੂੰ ਭਾਰਤ ਛੱਡੋ ਦਿਵਸ ਵੀ ਹੈ, ਅਤੇ ਕਿਸਾਨ ਅੰਦੋਲਨ ਦਾ ਮੁੱਖ ਨਾਅਰਾ “ਮੋਦੀ ਗੱਦੀ ਛੱਡੋ, ਕਾਰਪੋਰੇਟੋ ਭਾਰਤ ਛੱਡੋ" ਹੈ। ਮਹਿਲਾ ਕਿਸਾਨ ਸੰਸਦ ਭਾਰਤ ਵਿੱਚ ਔਰਤ ਕਿਸਾਨਾਂ ਦੇ ਮੁੱਦਿਆਂ 'ਤੇ ਵੀ ਵਿਚਾਰ ਕਰੇਗੀ। 9 ਅਗਸਤ ਸਵਦੇਸ਼ੀ ਲੋਕਾਂ ਦਾ ਅੰਤਰਰਾਸ਼ਟਰੀ ਦਿਵਸ ਵੀ ਹੈ।
  Published by:Krishan Sharma
  First published: