ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਈਡੀ ਅੱਗੇ ਪੇਸ਼ ਹੋਏ। ਇਸ ਮੌਕੇ ਰਾਹੁਲ ਨੂੰ ਸਮਰਥਨ ਦੇਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਵਿੱਚ ਗਿਣਤੀ ਵਿੱਚ ਵਰਕਰ ਵੀ ਈਡੀ ਦਫਤਰ ਪੁੱਜੇ।
ਰਾਹੁਲ ਗਾਂਧੀ ਈਡੀ ਦਫ਼ਤਰ ਜਾਣ ਸਮੇਂ ਕਾਂਗਰਸ ਦਫ਼ਤਰ ਤੋਂ ਕੁਝ ਦੂਰ ਤੱਕ ਪੈਦਲ ਗਏ। ਪੁਲਿਸ ਨੇ ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਰੋਕ ਦਿੱਤਾ। ਰਾਹੁਲ ਦਾ ਕਾਫਲਾ ਸਵੇਰੇ 11 ਵਜੇ ਦੇ ਕਰੀਬ ਈਡੀ ਦਫ਼ਤਰ ਪੁੱਜਾ।
Gujarat | Congress workers in Ahmedabad being detained as they protest ED probe against party leader Rahul Gandhi in the National Herald case pic.twitter.com/O6anDxiMrq
— ANI (@ANI) June 13, 2022
ਇਸ ਤੋਂ ਪਹਿਲਾਂ ਪਾਰਟੀ ਵੱਲੋਂ ਐਲਾਨੇ ਮਾਰਚ ਦੇ ਮੱਦੇਨਜ਼ਰ ਪੁਲਿਸ ਨੇ ਕਈ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪਾਰਟੀ ਦਫ਼ਤਰ ਦੁਆਲੇ ਧਾਰਾ 144 ਲਗਾ ਦਿੱਤੀ।
ਇਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਈਡੀ ਦਫਤਰ ਅਗੇ ਧਰਨਾ ਲਗਾਇਆ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵਲੋਂ ਤਲਬ ਕਰਨ ਦੇ ਵਿਰੋਧ ਵਿੱਚ ਇਹ ਧਰਨਾ ਲਗਾਇਆ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।