• Home
 • »
 • News
 • »
 • national
 • »
 • RAHUL GANDHI BRAINSTORMED WITH CONG LEADERS ON PRASHANT KISHOR JOINING PARTY KS

ਪ੍ਰਸ਼ਾਂਤ ਕਿਸ਼ੋਰ ਦੇ ਪਾਰਟੀ 'ਚ ਸ਼ਾਮਲ ਹੋਣ 'ਤੇ ਰਾਹੁਲ ਗਾਂਧੀ ਵੱਲੋਂ ਸੀਨੀਅਰ ਆਗੂਆਂ ਨਾਲ ਵਿਚਾਰਾਂ: ਸੂਤਰ

ਪ੍ਰਸ਼ਾਂਤ ਕਿਸ਼ੋਰ ਦੇ ਪਾਰਟੀ 'ਚ ਸ਼ਾਮਲ ਹੋਣ 'ਤੇ ਰਾਹੁਲ ਗਾਂਧੀ ਵੱਲੋਂ ਸੀਨੀਅਰ ਆਗੂਆਂ ਨਾਲ ਵਿਚਾਰਾਂ: ਸੂਤਰ

 • Share this:
  ਨਵੀਂ ਦਿੱਲੀ: ਕਾਂਗਰਸ (Congress) ਵਿੱਚ ਇੱਕ ਨਵੇਂ ਮੈਂਬਰ ਦੇ ਆਉਣ ਨਾਲ ਕੁੱਝ ਹਲਚਲ ਹੋਈ ਹੈ। ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਹਾਲ ਹੀ ਵਿੱਚ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਚੋਣ ਰਣਨੀਤੀਕਾਰ (Poll Strategist) ਪ੍ਰਸ਼ਾਂਤ ਕਿਸ਼ੋਰ (Prashant Kishore) ਦੇ ਪਾਰਟੀ ਵਿੱਚ ਸ਼ਾਮਲ ਹੋਣ ਦੇ ਫ਼ਾਇਦੇ ਅਤੇ ਨੁਕਸਾਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਨੀਅਰ ਕਾਂਗਰਸੀ ਨੇਤਾ ਏ.ਕੇ. ਐਂਟਨੀ, ਮਲਿਕਾਰਜੁਨ ਖੜਗੇ, ਕਮਲ ਨਾਥ, ਅੰਬਿਕਾ ਸੋਨੀ, ਹਰੀਸ਼ ਰਾਵਤ, ਕੇ ਸੀ ਵੇਣੂਗੋਪਾਲ ਅਤੇ ਕੁਝ ਹੋਰ ਲੋਕ 22 ਜੁਲਾਈ ਨੂੰ ਗਾਂਧੀ ਰਿਹਾਇਸ਼ 'ਤੇ ਹੋਈ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

  ਇਸ ਮੀਟਿੰਗ ਤੋਂ ਪਹਿਲਾਂ, ਕਿਸ਼ੋਰ 13 ਜੁਲਾਈ ਨੂੰ ਗਾਂਧੀ ਨੂੰ ਮਿਲੇ ਸਨ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਵੀ ਉਸ ਮੀਟਿੰਗ ਵਿੱਚ ਮੌਜੂਦ ਸਨ। ਉਦੋਂ ਤੋਂ, ਚੋਣ ਰਣਨੀਤੀਕਾਰ (Poll Strategist) ਦੇ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਅਟਕਲਾਂ ਚੱਲ ਰਹੀਆਂ ਹਨ। ਪਾਰਟੀ ਜਾਂ ਕਿਸ਼ੋਰ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

  ਸੂਤਰਾਂ ਅਨੁਸਾਰ ਰਾਹੁਲ ਗਾਂਧੀ ਵੱਲੋਂ ਸੱਦੀ ਗਈ ਬੈਠਕ ਦਾ ਮੁੱਖ ਏਜੰਡਾ ਪਾਰਟੀ ਵਿੱਚ ਚੋਣ ਰਣਨੀਤੀਕਾਰ (Poll Strategist) ਹੋਣ ਦੇ ਫ਼ਾਇਦਿਆਂ ਅਤੇ ਨੁਕਸਾਨਾਂ ਬਾਰੇ ਚਰਚਾ ਕਰਨਾ ਸੀ ਅਤੇ ਜੇ ਉਹ ਕਾਂਗਰਸ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਕੀ ਭੂਮਿਕਾ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਹੋਏ ਜ਼ਿਆਦਾਤਰ ਨੇਤਾਵਾਂ ਨੇ ਇਸ ਗੱਲ ਨਾਲ ਸਹਿਮਤੀ ਜਤਾਈ ਕਿ ਕਿਸ਼ੋਰ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਲਾਭਦਾਇਕ ਹੋਵੇਗਾ।

  ਇਸ ਸਾਲ ਦੇ ਸ਼ੁਰੂ ਵਿੱਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ, ਕਿਸ਼ੋਰ ਨੇ ਕਿਹਾ ਸੀ ਕਿ ਉਹ ਚੋਣ ਰਣਨੀਤੀਕਾਰ (Poll Strategist) ਵਜੋਂ ਕੰਮ ਕਰਨਾ ਛੱਡ ਦੇਵੇਗਾ। ਉਹ ਕੁਝ ਸਾਲ ਪਹਿਲਾਂ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋਏ ਸਨ, ਪਰ ਬਾਅਦ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਪਾਰਟੀ ਤੋਂ ਵੱਖ ਹੋ ਗਏ ਸਨ।
  Published by:Krishan Sharma
  First published:
  Advertisement
  Advertisement