ਮਨ ਕੀ ਬਾਤ ਬਾਰੇ ਬੋਲੇ ਰਾਹੁਲ ਗਾਂਧੀ- ਹਿੰਮਤ ਹੈ ਤਾਂ ਕਰੋ ਕਿਸਾਨਾਂ ਤੇ ਰੁਜ਼ਗਾਰ ਕੀ ਬਾਤ...

News18 Punjabi | News18 Punjab
Updated: February 28, 2021, 2:51 PM IST
share image
ਮਨ ਕੀ ਬਾਤ ਬਾਰੇ ਬੋਲੇ ਰਾਹੁਲ ਗਾਂਧੀ- ਹਿੰਮਤ ਹੈ ਤਾਂ ਕਰੋ ਕਿਸਾਨਾਂ ਤੇ ਰੁਜ਼ਗਾਰ ਕੀ ਬਾਤ...
ਮਨ ਕੀ ਬਾਤ ਬਾਰੇ ਬੋਲੇ ਰਾਹੁਲ ਗਾਂਧੀ- ਹਿੰਮਤ ਹੈ ਤਾਂ ਕਰੋ ਕਿਸਾਨਾਂ ਤੇ ਰੁਜ਼ਗਾਰ ਕੀ ਬਾਤ... (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਅੱਜ ਆਪਣੇ ਵਿਸ਼ੇਸ਼ ਪ੍ਰੋਗਰਾਮ ‘ਮਨ ਕੀ ਬਾਤ’ ਕੀਤਾ, ਜਿਸ ਵਿਚ ਉਨ੍ਹਾਂ ਪਾਣੀ ਦੀ ਸੰਭਾਲ ਬਾਰੇ ਸੱਦਾ ਦਿੱਤਾ। ਪਰ ਇਸ ਪ੍ਰੋਗਰਾਮ ਦੇ ਪ੍ਰਸਾਰਣ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਵਿੱਚ ਹਿੰਮਤ ਹੈ ਤਾਂ ਉਨ੍ਹਾਂ ਨੂੰ ਪ੍ਰੋਗਰਾਮ ਵਿਚ ਕਿਸਾਨਾਂ ਅਤੇ ਰੁਜ਼ਗਾਰ ਦੀ ਗੱਲ ਕਰਨੀ ਚਾਹੀਦੀ ਹੈ।

ਰਾਹੁਲ ਗਾਂਧੀ ਨੇ ਟਵੀਟ ਕਰਕੇ ਲਿਖਿਆ ਹੈ, 'ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਕਿਸਾਨੀ ਦੀ ਗੱਲ ਕਰੋ, ਨੌਕਰੀਆਂ ਦੀ ਗੱਲ ਕਰੋ। ਦੱਸ ਦਈਏ ਕਿ ਪਿਛਲੇ ਇਕ ਹਫਤੇ ਤੋਂ ਰਾਹੁਲ ਗਾਂਧੀ ਲਗਾਤਾਰ ਪ੍ਰਧਾਨ ਮੰਤਰੀ ਨੂੰ ਨਿਸ਼ਾਨਾ ਬਣਾ ਰਹੇ ਹਨ। ਸ਼ਨੀਵਾਰ ਨੂੰ ਉਨ੍ਹਾਂ ਨੇ ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੀਨੀਅਰ ਕਾਂਗਰਸ ਨੇਤਾ ਪੀ ਚਿਦੰਬਰਮ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ 'ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਅਜਿਹਾ ਸਲੂਕ ਕੀਤਾ ਜਾ ਰਿਹਾ ਹੈ ਜਿਵੇਂ ਉਹ ਦੇਸ਼ ਦੇ ਦੁਸ਼ਮਣ ਹੋਣ।

ਸਾਬਕਾ ਵਿੱਤ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਉਹ ਦਿੱਲੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ 20 ਕਿਲੋਮੀਟਰ ਦੀ ਯਾਤਰਾ ਨਹੀਂ ਕਰ ਸਕਦੇ, ਜਦੋਂ ਕਿ ਉਹ ਕੇਰਲ ਅਤੇ ਅਸਾਮ ਦੀ ਯਾਤਰਾ ਕਰ ਰਹੇ ਹਨ।
Published by: Gurwinder Singh
First published: February 28, 2021, 2:48 PM IST
ਹੋਰ ਪੜ੍ਹੋ
ਅਗਲੀ ਖ਼ਬਰ