Home /News /national /

Video: ਤੇਜ਼ ਮੀਂਹ 'ਚ ਵੀ ਭਾਸ਼ਣ ਦਿੰਦੇ ਰਹੇ ਰਾਹੁਲ ਗਾਂਧੀ, ਸੁਣਨ ਵਾਲੇ ਵੀ ਆਪਣੀ ਜਗ੍ਹਾ ਤੋਂ ਨਾ ਹਿੱਲੇ, ਦੇਖੋ ਵੀਡੀਓ

ਕਾਂਗਰਸ ਪਾਰਟੀ ਦੇ ਆਗੂ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਭਾਰਤ ਜੋੜੋ ਯਾਤਰਾ 25ਵੇਂ ਦਿਨ ਕਰਨਾਟਕ ਦੇ ਮੈਸੂਰ ਪਹੁੰਚ ਗਈ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੈਸੂਰ 'ਚ ਭਾਰੀ ਬਾਰਿਸ਼ 'ਚ ਜਨ ਸਭਾ ਨੂੰ ਸੰਬੋਧਨ ਕੀਤਾ।

ਹੋਰ ਪੜ੍ਹੋ ...
  • Share this:

    ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਭਾਸ਼ਣ ਦਿੰਦੇ ਨਜ਼ਰ ਆ ਰਹੇ ਹਨ। ਹਾਲਾਂਕਿ, ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਰਾਹੁਲ ਗਾਂਧੀ ਤੇਜ਼ ਮੀਂਹ ਦੇ ਵਿਚਕਾਰ ਭਾਸ਼ਣ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਸੁਣਨ ਵਾਲੇ ਵੀ ਸਾਹਮਣੇ ਮੀਂਹ ਵਿਚ ਆਪਣੀ ਜਗ੍ਹਾ ਤੋਂ ਹਿੱਲੇ ਨਹੀਂ।

    ਕਾਂਗਰਸ ਪਾਰਟੀ ਦੇ ਆਗੂ ਵੀ ਇਸ ਵੀਡੀਓ ਨੂੰ ਖੂਬ ਸ਼ੇਅਰ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਭਾਰਤ ਜੋੜੋ ਯਾਤਰਾ 25ਵੇਂ ਦਿਨ ਕਰਨਾਟਕ ਦੇ ਮੈਸੂਰ ਪਹੁੰਚ ਗਈ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੈਸੂਰ 'ਚ ਭਾਰੀ ਬਾਰਿਸ਼ 'ਚ ਜਨ ਸਭਾ ਨੂੰ ਸੰਬੋਧਨ ਕੀਤਾ।

    ਵੀਡੀਓ ਵਿਚ ਦੇਖਿਆ ਜਾ ਰਿਹਾ ਹੈ ਕਿ ਸੈਂਕੜੇ ਕਾਂਗਰਸੀ ਵਰਕਰ ਮੀਂਹ 'ਚ ਭਿੱਜਦੇ ਹੋਏ ਆਪਣੇ ਨੇਤਾ ਨੂੰ ਸੁਣ ਰਹੇ ਹਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।

    ਰਾਹੁਲ ਗਾਂਧੀ ਨੇ ਵੀ ਆਪਣੇ ਟਵਿੱਟਰ ਹੈਂਡਲ ਉਤੇ ਇਸ ਜਨਤਕ ਮੀਟਿੰਗ ਦਾ ਵੀਡੀਓ ਸ਼ੇਅਰ ਕੀਤਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਭਾਰਤ ਨੂੰ ਇਕਜੁੱਟ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ। ਭਾਰਤ ਦੀ ਆਵਾਜ਼ ਬੁਲੰਦ ਕਰਨ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ। ਕੰਨਿਆਕੁਮਾਰੀ ਤੋਂ ਕਸ਼ਮੀਰ ਜਾਣਗੇ। ਭਾਰਤ ਜੋੜੋ ਯਾਤਰਾ ਨੂੰ ਕੋਈ ਨਹੀਂ ਰੋਕ ਸਕਦਾ।

    Published by:Gurwinder Singh
    First published:

    Tags: Indian National Congress, Punjab congess, Rahul Gandhi