Home /News /national /

ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼, ਪੁਲਿਸ ਨੇ ਪ੍ਰਦਰਸ਼ਨ ਕਰਦੇ ਕਈ ਕਾਂਗਰਸੀ ਨੇਤਾ ਹਿਰਾਸਤ ’ਚ ਲਏ

ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਈਡੀ ਅੱਗੇ ਪੇਸ਼, ਪੁਲਿਸ ਨੇ ਪ੍ਰਦਰਸ਼ਨ ਕਰਦੇ ਕਈ ਕਾਂਗਰਸੀ ਨੇਤਾ ਹਿਰਾਸਤ ’ਚ ਲਏ

(ਫੋਟੋ ANI)

(ਫੋਟੋ ANI)

  • Share this:

ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ ਅਤੇ ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

ਰਾਹੁਲ ਗਾਂਧੀ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦੇ ਹੈੱਡਕੁਆਰਟਰ ਪਹੁੰਚੇ। ਉਨ੍ਹਾਂ ਦੀ ਭੈਣ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਉਨ੍ਹਾਂ ਦੇ ਨਾਲ ਸੀ। ਈਡੀ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਤੋਂ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ।

ਇਸ ਤੋਂ ਬਾਅਦ ਈਡੀ ਨੇ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਸੀ। ਦੂਜੇ ਪਾਸੇ ਮੰਗਲਵਾਰ ਨੂੰ ਵੀ ਰਾਹੁਲ ਗਾਂਧੀ ਦੀ ਪੇਸ਼ੀ 'ਤੇ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਪੁਲਿਿਸ ਨੇ ਕਾਂਗਰਸ ਹੈੱਡਕੁਆਰਟਰ ਦੇ ਨਾਲ ਲੱਗਦੇ ਇਲਾਕੇ 'ਚ ਧਾਰਾ 144 ਲਗਾ ਦਿੱਤੀ ਹੈ।


ਕਾਂਗਰਸੀ ਨੇਤਾਵਾਂ ਨੇ ਇਸ ਪੁੱਛ ਪੜਤਾਲ ਨੂੰ ਅਸੰਵਿਧਾਨਕ ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਤੋਂ ਪ੍ਰੇਸ਼ਾਨੀ ਹੈ ਕਿਉਂਕਿ ਉਨ੍ਹਾਂ ਨੇ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ, ਕਰੋਨਾ ਸੰਕਟ ਅਤੇ ਚੀਨ ਦਾ ਸਰਹੱਦ ’ਤੇ ਕਬਜ਼ਾ ਵਰਗੇ ਮਾਮਲਿਆਂ 'ਤੇ ਆਵਾਜ਼ ਉਠਾਈ ਸੀ।

ਕਾਂਗਰਸ ਮੁਤਾਬਕ ਅੱਜ ਪੁਲਿਸ ਨੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਉਪ ਨੇਤਾ ਗੌਰਵ ਗੋਗੋਈ, ਸੰਸਦ ਮੈਂਬਰ ਦੀਪੇਂਦਰ ਹੁੱਡਾ, ਨਵੇਂ ਚੁਣੇ ਰਾਜ ਸਭਾ ਮੈਂਬਰ ਇਮਰਾਨ ਪ੍ਰਤਾਪਗੜ੍ਹੀ ਅਤੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ 'ਚ ਲਿਆ।

Published by:Gurwinder Singh
First published:

Tags: Congress, Indian National Congress, Rahul Gandhi