ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਭਲਕੇ ਵੀ ਈਡੀ ਪੁੱਛਗਿੱਛ ਕਰੇਗੀ। ਰਾਹੁਲ ਗਾਂਧੀ ਨੂੰ ਪੁੱਛਗਿੱਛ ਲਈ ਨਵਾਂ ਸੰਮਨ ਜਾਰੀ ਕੀਤਾ ਗਿਆ ਹੈ। ਕਾਂਗਰਸੀ ਨੇਤਾ ਰਾਹੁਲ ਗਾਂਧੀ ‘ਨੈਸ਼ਨਲ ਹੈਰਾਲਡ’ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਵੀ ਈਡੀ ਦਫ਼ਤਰ ਪਹੁੰਚੇ ਹਨ।
ਈਡੀ ਵੱਲੋਂ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਈਡੀ ਵੱਲੋਂ ਕੀਤੀ ਜਾ ਰਹੀ ਪੁੱਛ ਪੜਤਾਲ ਲਈ ਉਹ ਚੌਥੀ ਵਾਰ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੇ ਹਨ। ਹੁਣ ਈਡੀ ਨੇ ਕੱਲ੍ਹ ਪੰਜਵੀਂ ਵਾਰ ਰਾਹੁਲ ਨੂੰ ਬੁਲਾਇਆ ਹੈ।
ਰਾਹੁਲ ਗਾਂਧੀ ਸੀਆਰਪੀਐੱਫ ਜਵਾਨਾਂ ਦੀ ਜ਼ੈੱਡ ਪਲੱਸ ਸੁਰੱਖਿਆ ਸ਼੍ਰੇਣੀ ਨਾਲ ਸਵੇਰੇ 11.05 ਵਜੇ ਕੇਂਦਰੀ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦਫ਼ਤਰ ਪਹੁੰਚੇੇ ਸਨ। ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਪੁੱਛ ਪੜਤਾਲ ਲਈ ਦਫ਼ਤਰ ਸੱਦਿਆ ਗਿਆ ਸੀ।
ਰਾਹੁਲ ਨੇ ਸ਼ੁੁੱਕਰਵਾਰ ਨੂੰ ਫਿਰ ਈਡੀ ਅੱਗੇ ਪੇਸ਼ ਹੋਣਾ ਸੀ ਪਰ ਆਪਣੀ ਮਾਂ ਸੋਨੀਆ ਗਾਂਧੀ ਦੇ ਬਿਮਾਰ ਹੋਣ ਕਾਰਨ ਈਡੀ ਦੇ ਜਾਂਚ ਅਧਿਕਾਰੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੇ ਸ਼ੁੱਕਰਵਾਰ (17 ਜੂਨ) ਨੂੰ ਪੇਸ਼ ਹੋਣ ਤੋਂ ਛੋਟ ਮੰਗੀ ਸੀ। ਈਡੀ ਨੇ ਰਾਹੁਲ ਦੀ ਅਪੀਲ ਸਵੀਕਾਰ ਕਰਦਿਆਂ ਉਨ੍ਹਾਂ ਨੂੰ 20 ਜੂਨ ਨੂੰ ਪੇਸ਼ ਹੋਣ ਲਈ ਆਖਿਆ ਸੀ।
ਅੱਜ ਰਾਹੁਲ ਗਾਂਧੀ ਪੇਸ਼ ਹੋਏ ਪਰ ਹੁਣ ਈਡੀ ਭਲਕੇ ਵੀ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਤੋਂ ਪੁੱਛਗਿੱਛ ਕਰੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।