• Home
 • »
 • News
 • »
 • national
 • »
 • RAILWAYS RAIL ROKO ANDOLAN DOZENS OF TRAINS WILL BE CANCELLED ON THIS RAIL ROUTE

Rail Roko Andolan: ਕਿਸਾਨਾਂ ਨੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਤੇ ਹੋਰ ਸੂਬਿਆਂ ਵਿਚ ਰੇਲਾਂ ਰੋਕੀਆਂ

Rail Roko Andolan: ਕਿਸਾਨਾਂ ਨੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਤੇ ਹੋਰ ਸੂਬਿਆਂ ਵਿਚ ਰੇਲਾਂ ਰੋਕੀਆਂ

Rail Roko Andolan: ਕਿਸਾਨਾਂ ਨੇ ਪੰਜਾਬ, ਹਰਿਆਣਾ, ਰਾਜਸਥਾਨ, ਯੂਪੀ ਤੇ ਹੋਰ ਸੂਬਿਆਂ ਵਿਚ ਰੇਲਾਂ ਰੋਕੀਆਂ

 • Share this:
  ਕਿਸਾਨਾਂ ਦੇ ਅੰਦੋਲਨ ਕਾਰਨ ਸਾਰੇ ਰੇਲ ਮਾਰਗਾਂ 'ਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰ ਸੂਬਿਆਂ ਵਿਚ ਵੀ ਕਿਸਾਨ ਵੱਲੋਂ ਸਵੇਰੇ ਰੇਲਾਂ ਰੋਕੀਆਂ ਗਈਆਂ।

  ਸੰਯੁਕਤ ਕਿਸਾਨ ਮੋਰਚਾ ਦੇ ਛੇ ਘੰਟੇ ਦੇ ‘ਰੇਲ ਰੋਕੋ’ ਅੰਦੋਲਨ ਤਹਿਤ ਕਿਸਾਨ ਰੇਲ ਦੀਆਂ ਪਟੜੀਆਂ ’ਤੇ ਬੈਠ ਗਏ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਮੰਡਲ ਦੇ ਚਾਰ ਸੈਕਸ਼ਨ ਰੋਕ ਦਿੱਤੇ ਹਨ।

  ਫਿਰੋਜ਼ਪੁਰ ਸ਼ਹਿਰ ਵਿਚ ਫਿਰੋਜ਼ਪੁਰਾ-ਫਾਜ਼ਿਲਕਾ ਸੈਕਸ਼ਨ ਅਤੇ ਮੋਗਾ ਦੇ ਅਜੀਤਵਾਲ ਵਿਚ ਫਿਰੋਜ਼ਪੁਰ-ਲੁਧਿਆਣਾ ਸੈਕਸ਼ਨ ਬੰਦ ਪਏ ਹਨ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਕੇਐੱਮਐੱਸਸੀ ਸੂਬੇ ਦੇ 11 ਜ਼ਿਲ੍ਹਿਆਂ ਵਿਚ 20 ਥਾਵਾਂ ’ਤੇ ਪ੍ਰਦਰਸ਼ਨ ਕਰੇਗੀ।

  ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ, ਸੋਨੀਪਤ ਤੇ ਹੋਰ ਜ਼ਿਲ੍ਹਿਆਂ ਵਿਚ ਵੀ ਕਿਸਾਨਾਂ ਵੱਲੋਂ ਰੇਲ ਆਵਾਜਾਈ ਠੱਪ ਕੀਤੀ ਗਈ। ਰਾਜਸਥਾਨ ਵਿਚ ਵੀ ਕਈ ਥਾਵਾਂ ’ਤੇ ਰੋਲ ਰੋਕੋ ਅੰਦੋਲਨ ਦਾ ਅਸਰ ਦੇਖਣ ਨੂੰ ਮਿਲਿਆ।

  ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਲਖੀਮਪੁਰ ਖੀਰੀ ਘਟਨਾ ਦੇ ਸਬੰਧ ਵਿਚ ਕੇਂਦਰੀ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਤੇ ਬਰਖਾਸਤਗੀ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।

  ਇਸ ਸੱਦੇ ਤਹਿਤ ਅੱਜ ਪੰਜਾਬ, ਹਰਿਆਣਾ, ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰ ਸੂਬਿਆਂ ਵਿਚ ਵੀ ਕਿਸਾਨ ਵੱਲੋਂ ਸਵੇਰੇ ਰੇਲਾਂ ਰੋਕੀਆਂ ਗਈਆਂ।
  Published by:Gurwinder Singh
  First published: