Home /News /national /

ਇਨ੍ਹਾਂ 15 ਸੂਬਿਆਂ 'ਚ ਬਾਰਸ਼ ਦਾ ਅਲਰਟ, ਪਹਾੜਾਂ 'ਤੇ ਬਰਫਬਾਰੀ ਨਾਲ ਵਧੇਗੀ ਠੰਢ, ਪੜ੍ਹੋ IMD ਦੀ ਭਵਿੱਖਬਾਣੀ

ਇਨ੍ਹਾਂ 15 ਸੂਬਿਆਂ 'ਚ ਬਾਰਸ਼ ਦਾ ਅਲਰਟ, ਪਹਾੜਾਂ 'ਤੇ ਬਰਫਬਾਰੀ ਨਾਲ ਵਧੇਗੀ ਠੰਢ, ਪੜ੍ਹੋ IMD ਦੀ ਭਵਿੱਖਬਾਣੀ

ਇਨ੍ਹਾਂ 15 ਸੂਬਿਆਂ 'ਚ ਬਾਰਸ਼ ਦਾ ਅਲਰਟ, ਪਹਾੜਾਂ 'ਤੇ ਬਰਫਬਾਰੀ ਨਾਲ ਵਧੇਗੀ ਠੰਡ, ਪੜ੍ਹੋ IMD ਦੀ ਭਵਿੱਖਬਾਣੀ (File Photo)

ਇਨ੍ਹਾਂ 15 ਸੂਬਿਆਂ 'ਚ ਬਾਰਸ਼ ਦਾ ਅਲਰਟ, ਪਹਾੜਾਂ 'ਤੇ ਬਰਫਬਾਰੀ ਨਾਲ ਵਧੇਗੀ ਠੰਡ, ਪੜ੍ਹੋ IMD ਦੀ ਭਵਿੱਖਬਾਣੀ (File Photo)

ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਦੀ ਸੰਭਾਵਨਾ ਹੈ। ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਦੋ-ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ ...
  • Share this:

ਭਾਰਤ ਵਿਚ ਮੌਸਮ ਦੇ ਬਹੁਤ ਸਾਰੇ ਰੰਗ ਵੇਖਣ ਨੂੰ ਮਿਲ ਰਹੇ ਹਨ, ਜਿੱਥੇ ਪਹਾੜੀ ਰਾਜਾਂ ਵਿਚ ਬਰਫ਼ਬਾਰੀ ਹੋ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਰਾਜਾਂ ਵਿਚ ਬਾਰਿਸ਼ ਦਾ ਸਿਲਸਲਾ ਜਾਰੀ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਹੋ ਰਹੀ ਬਰਫਬਾਰੀ ਕਾਰਨ ਉੱਤਰੀ ਅਤੇ ਮੱਧ ਭਾਰਤ ਵਿਚ ਗੁਲਾਬੀ ਠੰਡ ਮਹਿਸੂਸ ਹੋਣ ਲੱਗੀ ਹੈ।

ਦਿਨ ਦੀ ਧੁੱਪ ਨਰਮ ਪੈਣ ਲੱਗੀ ਹੈ, ਜਦੋਂ ਕਿ ਰਾਤ ਦਾ ਪਾਰਾ ਡਿੱਗ ਰਿਹਾ ਹੈ। ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ ਲੋਕਾਂ ਲਈ ਇੱਕ ਸਮੱਸਿਆ ਬਣੀ ਹੋਈ ਹੈ। ਪੱਛਮੀ ਗੜਬੜੀ ਦਾ ਵੀ ਕੁਝ ਖੇਤਰਾਂ ਵਿਚ ਦਬਦਬਾ ਵੇਖਣ ਨੂੰ ਮਿਲ  ਰਿਹਾ ਹੈ।

ਇਨ੍ਹਾਂ ਰਾਜਾਂ ਵਿਚ ਮੀਂਹ ਦੀ ਸੰਭਾਵਨਾ

ਅਗਲੇ 24 ਘੰਟਿਆਂ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਇਕੱਲਿਆਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਰਾਇਲਸੀਮਾ ਅਤੇ ਕੇਰਲ ਵਿਚ ਇੱਕ ਜਾਂ ਦੋ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਅੰਦਰੂਨੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿਚ ਇੱਕ ਜਾਂ ਦੋ ਸਥਾਨਾਂ ਦੇ ਨਾਲ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਲਕਸ਼ਦੀਪ ਵਿਚ ਇਕ ਜਾਂ ਦੋ ਥਾਵਾਂ ਉਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਖੁਸ਼ਕ ਅਤੇ ਠੰਢੀਆਂ ਉੱਤਰ-ਪੱਛਮੀ ਹਵਾਵਾਂ ਦੇ ਸ਼ੁਰੂ ਹੋਣ ਨਾਲ, 11 ਅਤੇ 12 ਨਵੰਬਰ ਨੂੰ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ 13 ਨਵੰਬਰ ਤੱਕ ਪੁਡੂਚੇਰੀ ਅਤੇ ਕਰਾਈਕਲ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਆਸਾਮ, ਮਨੀਪੁਰ, ਮਿਜ਼ੋਰਮ ਸਮੇਤ ਉੱਤਰ-ਪੂਰਬੀ ਭਾਰਤ ਦੇ ਹੋਰ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ, ਰਾਜਸਥਾਨ, ਹਰਿਆਣਾ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬਾਰਸ਼ ਦੀ ਸੰਭਾਵਨਾ ਹੈ। ਲੱਦਾਖ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਦੇ ਨਾਲ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ।

ਅਗਲੇ ਦੋ-ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਬਿਹਾਰ, ਝਾਰਖੰਡ, ਉੜੀਸਾ, ਪੱਛਮੀ ਬੰਗਾਲ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ।

Published by:Gurwinder Singh
First published:

Tags: Heavy rain fall, IMD forecast, Snowfall