• Home
  • »
  • News
  • »
  • national
  • »
  • RAINS LASH TAMIL NADU HOUSE COLLAPSE KILLS 9 INCLUDING 4 INNOCENT CHILDREN KS

ਤਾਮਿਲਨਾਡੂ 'ਚ ਮੀਂਹ ਦਾ ਕਹਿਰ; ਮਕਾਨ ਡਿੱਗਿਆ, 4 ਮਾਸੂਮ ਬੱਚਿਆਂ ਸਣੇ 9 ਲੋਕਾਂ ਦੀ ਹੋਈ ਮੌਤ

ਤਾਮਿਲਨਾਡੂ ਵਿੱਚ ਮੀਂਹ ਕਾਰਨ ਮਕਾਨ ਡਿੱਗਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਪਿਛਲੇ ਹਫ਼ਤੇ ਰਾਜ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

  • Share this:
    ਨਵੀਂ ਦਿੱਲੀ: ਤਾਮਿਲਨਾਡੂ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਮੀਂਹ (Heavy Rains in Tamil Nadu) ਦਾ ਕਹਿਰ ਜਾਰੀ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਵੇਲੋਰ ਜ਼ਿਲ੍ਹੇ 'ਚ ਭਾਰੀ ਮੀਂਹ ਕਾਰਨ ਇੱਕ ਘਰ ਢਹਿ (Building collapsed) ਗਿਆ। ਇਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। ਮਰਨ ਵਾਲਿਆਂ ਵਿੱਚ ਚਾਰ ਮਾਸੂਮ ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਹਾਦਸੇ 'ਚ ਕੁਝ ਲੋਕ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

    ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ (Chief Minister MK Stalin) ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਜਦਕਿ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਤਾਮਿਲਨਾਡੂ ਵਿੱਚ ਮੀਂਹ ਕਾਰਨ ਮਕਾਨ ਡਿੱਗਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਆ ਚੁੱਕੀਆਂ ਹਨ। ਪਿਛਲੇ ਹਫ਼ਤੇ ਰਾਜ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 10 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ।

    ਸੂਬੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ, ਖੇਤਾਂ ਵਿੱਚ ਪਾਣੀ ਭਰ ਗਿਆ ਹੈ, ਦਰੱਖਤ ਅਤੇ ਫ਼ਸਲਾਂ ਬਰਬਾਦ ਹੋ ਗਈਆਂ ਹਨ। ਇਕ ਅੰਕੜੇ ਮੁਤਾਬਕ ਭਾਰੀ ਮੀਂਹ ਕਾਰਨ 1 ਹਜ਼ਾਰ ਤੋਂ ਵੱਧ ਲੋਕ ਬੇਘਰ ਹੋ ਗਏ ਹਨ।

    ਭਾਰਤੀ ਮੌਸਮ ਵਿਭਾਗ ਅਨੁਸਾਰ ਤਾਮਿਲਨਾਡੂ ਵਿੱਚ ਇਸ ਵਾਰ ਆਮ ਨਾਲੋਂ ਵੱਧ ਮੀਂਹ ਪਿਆ ਹੈ। 1 ਅਕਤੂਬਰ ਤੋਂ ਸ਼ੁਰੂ ਹੋਏ ਮੌਜੂਦਾ ਉੱਤਰ-ਪੂਰਬੀ ਮਾਨਸੂਨ ਦੌਰਾਨ ਰਾਜ ਵਿੱਚ ਹੁਣ ਤੱਕ ਆਮ ਨਾਲੋਂ 61 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਉੱਤਰੀ ਤਾਮਿਲਨਾਡੂ ਦੇ ਜ਼ਿਲਿਆਂ ਸਮੇਤ ਰਾਜ ਦੇ ਕਈ ਹਿੱਸਿਆਂ 'ਚ ਬਾਰਿਸ਼ ਜਾਰੀ ਹੈ।

    ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਬੰਗਾਲ ਦੀ ਖਾੜੀ 'ਤੇ ਬਣਿਆ ਘੱਟ ਦਬਾਅ ਦਾ ਖੇਤਰ ਉੱਤਰ-ਪੱਛਮ ਵੱਲ ਵਧਿਆ ਹੈ। ਇਹ 19 ਨਵੰਬਰ ਨੂੰ ਸਵੇਰੇ 3 ਤੋਂ 4 ਵਜੇ ਦੇ ਵਿਚਕਾਰ ਪੁਡੂਚੇਰੀ ਅਤੇ ਚੇਨਈ ਦੇ ਵਿਚਕਾਰ ਉੱਤਰੀ ਤਾਮਿਲਨਾਡੂ ਅਤੇ ਦੱਖਣੀ ਆਂਧਰਾ ਪ੍ਰਦੇਸ਼ ਦੇ ਨਾਲ ਲੱਗਦੇ ਤੱਟਾਂ ਨੂੰ ਪਾਰ ਕਰ ਗਿਆ। ਇਸ ਦੇ ਨਾਲ ਹੀ, ਚੇਨਈ ਅਤੇ ਤਾਮਿਲਨਾਡੂ ਦੇ ਹੋਰ ਉੱਤਰੀ ਖੇਤਰਾਂ ਵਿੱਚ ਹਾਲ ਹੀ ਵਿੱਚ ਭਾਰੀ ਮੀਂਹ ਕਾਰਨ 14 ਲੋਕਾਂ ਦੀ ਮੌਤ ਹੋ ਗਈ ਸੀ।
    Published by:Krishan Sharma
    First published: