ਹਿਮਾਚਲ ਪ੍ਰਦੇਸ਼ ਵਿਚ ਅੱਜ ਕਈ ਥਾਈਂ ਮੀਂਹ ਪੈਣ ਕਾਰਨ ਗਰਮੀ ਤੋਂ ਰਾਹਤ ਮਿਲ ਗਈ ਹੈ। ਸ਼ਿਮਲਾ ਵਿਚ ਅੱਜ ਭਰਵਾਂ ਮੀਂਹ ਪਿਆ ਜਿਸ ਕਾਰਨ ਸੈਲਾਨੀਆਂ ਨੇ ਠੰਢੇ ਮੌਸਮ ਦਾ ਆਨੰਦ ਮਾਣਿਆ। ਦੂਜੇ ਪਾਸੇ ਮੌਨਸੂਨ ਬੰਗਾਲ ਦੀ ਖਾੜੀ ਵਿਚ ਪੁੱਜ ਗਿਆ ਹੈ ਜਿਸ ਦਾ ਅਸਰ ਨੇੜਲੇ ਖੇਤਰਾਂ ਵਿਚ ਵੀ ਪੈਣਾ ਸ਼ੁਰੂ ਹੋ ਗਿਆ ਹੈ।
ਅੰਡੇਮਾਨ ਨਿਕੋਬਾਰ ਵਿਚ ਵੀ ਮੀਂਹ ਪੈਣ ਦੀ ਜਾਣਕਾਰੀ ਮਿਲੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸੇ ਹਫਤੇ ਮੇਘਾਲਿਆ, ਉਤਰਾਖੰਡ ਤੇ ਅਸਾਮ ਵਿਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਤੇ ਹਰਿਆਣਾ ਵਿਚ ਵੀ ਬਾਰਸ਼ ਦੇ ਆਸਾਰ ਹਨ।
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਅੱਜ ਯਾਨੀ ਸੋਮਵਾਰ 16 ਮਈ ਤੋਂ ਮੌਸਮ ਵਿੱਚ ਬਦਲਾਅ ਜਾਰੀ ਰਹੇਗਾ। ਇਸ ਸਬੰਧੀ ਮੌਸਮ ਵਿਭਾਗ ਨੇ 16 ਤੋਂ 18 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।
ਐਤਵਾਰ ਨੂੰ ਹਿਮਾਚਲ ਦਾ ਊਨਾ ਸ਼ਹਿਰ ਗਰਮੀ ਤੋਂ ਸਭ ਤੋਂ ਜ਼ਿਆਦਾ ਪ੍ਰੇਸ਼ਾਨ ਰਿਹਾ ਸੀ। ਐਤਵਾਰ ਨੂੰ ਇੱਥੇ ਤਾਪਮਾਨ 43.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦੂਜੇ ਪਾਸੇ ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿੱਚ ਵੀ ਐਤਵਾਰ ਨੂੰ ਤਾਪਮਾਨ 30.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਪਹਿਲਾਂ ਇਹ ਤਾਪਮਾਨ 2014 ਵਿੱਚ ਦਰਜ ਕੀਤਾ ਗਿਆ ਸੀ।
ਆਈਐਮਡੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਮਈ ਤੋਂ ਬਾਅਦ ਦੱਖਣ-ਪੱਛਮੀ ਮਾਨਸੂਨ ਅੰਡੇਮਾਨ ਸਾਗਰ ਅਤੇ ਨਾਲ ਲੱਗਦੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਅੱਗੇ ਵਧੇਗਾ। ਅਜਿਹੇ 'ਚ ਸੂਬੇ 'ਚ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
ਐਤਵਾਰ ਨੂੰ ਮੱਧ ਅਤੇ ਉੱਚ ਪਹਾੜੀ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਈ ਅਤੇ ਬੱਦਲ ਛਾਏ ਰਹੇ। ਸ਼ਿਮਲਾ ਮੌਸਮ ਵਿਗਿਆਨ ਕੇਂਦਰ ਮੁਤਾਬਕ 16 ਮਈ ਤੋਂ ਸੂਬੇ ਦੀਆਂ ਸਾਰੀਆਂ ਥਾਵਾਂ 'ਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Heavy rain fall, Hot Weather, Weather