• Home
 • »
 • News
 • »
 • national
 • »
 • RAJASTHAN HIGH COURT DESICION ON LOVE MARRIAGE HAVE THE COURAGE TO FACE FAMILY AND SOCIETY KS

ਲਵ ਮੈਰਿਜ 'ਤੇ ਰਾਜਸਥਾਨ ਹਾਈਕੋਰਟ ਦਾ ਫੈਸਲਾ; ਪਰਿਵਾਰ ਅਤੇ ਸਮਾਜ ਦਾ ਸਾਹਮਣਾ ਕਰਨ ਦੀ ਹਿੰਮਤ ਵੀ ਰੱਖੋ

ਲਵ ਮੈਰਿਜ ਦੇ ਇੱਕ ਮਾਮਲੇ ਵਿੱਚ ਰਾਜਸਥਾਨ ਹਾਈਕੋਰਟ (Rajasthan High Court) ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਵਿਆਹ ਕੀਤਾ ਹੈ ਤਾਂ ਸਮਾਜ ਦਾ ਸਾਹਮਣਾ ਕਰਨ ਲਈ ਹਿੰਮਤ ਵੀ ਇੱਕਠੀ ਕਰਨੀ ਚਾਹੀਦੀ ਹੈ। ਅਦਾਲਤ ਨੇ ਪ੍ਰੇਮੀ ਜੋੜੇ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

 • Share this:
  ਜੋਧਪੁਰ: ਲਵ ਮੈਰਿਜ (Love Marriage) ਕਰਨ ਤੋਂ ਬਾਅਦ ਕਈ ਵਾਰ ਜਾਨ ਦੇ ਖਤਰੇ ਕਾਰਨ ਪ੍ਰੇਮੀ ਜੋੜਾ ਪੁਲਿਸ ਅਤੇ ਅਦਾਲਤ ਤੱਕ ਜਾਂਦਾ ਹੈ। ਕਈ ਵਾਰ ਉਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਜਾਂਦੀ ਹੈ। ਪਰ ਅਜਿਹੇ ਹੀ ਇੱਕ ਮਾਮਲੇ ਵਿੱਚ ਰਾਜਸਥਾਨ ਹਾਈਕੋਰਟ (Rajasthan High Court) ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਵਿਆਹ ਕੀਤਾ ਹੈ ਤਾਂ ਸਮਾਜ ਦਾ ਸਾਹਮਣਾ ਕਰਨ ਲਈ ਹਿੰਮਤ ਵੀ ਇੱਕਠੀ ਕਰਨੀ ਚਾਹੀਦੀ ਹੈ। ਅਦਾਲਤ ਨੇ ਪ੍ਰੇਮੀ ਜੋੜੇ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

  ਜੋਧਪੁਰ ਜ਼ਿਲ੍ਹੇ ਦੇ ਇਕ ਪ੍ਰੇਮੀ ਜੋੜੇ ਨੇ ਪ੍ਰੇਮ ਵਿਆਹ ਤੋਂ ਬਾਅਦ ਪੁਲਿਸ ਸੁਰੱਖਿਆ ਦੀ ਮੰਗ ਕਰਦੇ ਹੋਏ ਰਾਜਸਥਾਨ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਆਪਣਿਆਂ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ।

  ਸੁਰੱਖਿਆ ਪ੍ਰਦਾਨ ਕਰਨ ਤੋਂ ਇਨਕਾਰ ਕਰਕੇ ਕੀਤੀ ਪਟੀਸ਼ਨ ਖਾਰਜ
  ਰਾਜਸਥਾਨ ਹਾਈ ਕੋਰਟ ਨੇ ਆਪਣਿਆਂ ਤੋਂ ਖਤਰੇ ਦੇ ਮਾਮਲੇ 'ਚ ਖਾਸ ਟਿੱਪਣੀ ਕੀਤੀ ਹੈ। ਅਦਾਲਤ ਨੇ ਸੁਰੱਖਿਆ ਪ੍ਰਦਾਨ ਕਰਨ ਤੋਂ ਇਨਕਾਰ ਕਰਦੇ ਹੋਏ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਇਸ ਨਾਲ ਹੀ ਅਦਾਲਤ ਨੇ ਕਿਹਾ ਕਿ ਜੇਕਰ ਨੌਜਵਾਨ ਅਤੇ ਲੜਕੀ ਨੇ ਵਿਆਹ ਕਰਾਉਣ ਦਾ ਫੈਸਲਾ ਕੀਤਾ ਹੈ ਤਾਂ ਉਨ੍ਹਾਂ ਨੂੰ ਸਮਾਜ ਦਾ ਸਾਹਮਣਾ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਲਏ ਗਏ ਫੈਸਲੇ ਬਾਰੇ ਪਰਿਵਾਰ ਨੂੰ ਸਮਝਾਉਣਾ ਚਾਹੀਦਾ ਹੈ।

  ਉਸ 'ਤੇ ਹਮਲਾ ਹੋਣ ਦਾ ਕੋਈ ਸਬੂਤ ਨਹੀਂ ਮਿਲਿਆ
  ਅਦਾਲਤ ਨੇ ਕਿਹਾ ਕਿ ਤੱਥਾਂ ਨੂੰ ਦੇਖਦੇ ਹੋਏ ਅਜਿਹਾ ਨਹੀਂ ਲੱਗਦਾ ਕਿ ਨੌਜਵਾਨ ਦੀ ਜਾਨ ਨੂੰ ਖ਼ਤਰਾ ਹੈ। ਮਾਮਲੇ 'ਚ ਅਜਿਹਾ ਕੋਈ ਸਬੂਤ ਨਹੀਂ ਮਿਲਿਆ, ਜਿਸ ਤੋਂ ਪਤਾ ਲੱਗਦਾ ਹੋਵੇ ਕਿ ਉਸ 'ਤੇ ਹਮਲਾ ਹੋਣ ਦੀ ਸੰਭਾਵਨਾ ਹੈ।ਅਦਾਲਤ ਨੇ ਕਿਹਾ ਕਿ ਅਦਾਲਤ ਕਿਸੇ ਵੀ ਯੋਗ ਮਾਮਲੇ ਵਿੱਚ ਜੋੜੇ ਨੂੰ ਸੁਰੱਖਿਆ ਪ੍ਰਦਾਨ ਕਰ ਸਕਦੀ ਹੈ।ਦਰਅਸਲ, ਜੋਧਪੁਰ ਜ਼ਿਲ੍ਹੇ ਦੇ 21 ਸਾਲਾ ਨੌਜਵਾਨ ਅਤੇ 18 ਸਾਲਾ ਲੜਕੀ ਨੇ ਪ੍ਰੇਮ ਵਿਆਹ ਕਰਵਾਇਆ ਸੀ। ਇਸ ਤੋਂ ਬਾਅਦ ਉਸ ਨੇ ਪੁਲਿਸ ਸੁਰੱਖਿਆ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
  Published by:Krishan Sharma
  First published: