Rajasthan Police Action Against Gangster Followers: ਰਾਜਸਥਾਨ ਪੁਲਿਸ ਨੇ ਗੈਂਗਸਟਰਾਂ ਦੇ ਸੋਸ਼ਲ ਮੀਡੀਆ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਦੇ 2 ਫਾਲੋਅਰਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਜਸਥਾਨ ਦੇ ਕਈ ਗੈਂਗਸਟਰ ਸੋਸ਼ਲ ਮੀਡੀਆ 'ਤੇ ਰੋਬਿਨ ਹੁੱਡ ਵਾਲੀ ਪ੍ਰੋਫਾਈਲ ਬਣਾ ਕੇ ਸਰਗਰਮ ਨਜ਼ਰ ਆਉਂਦੇ ਹਨ, ਜਿਸ ਨੂੰ ਵੇਖ ਕੇ ਨੋਜਵਾਨ ਫਾਲੋ ਕਰਨ ਲੱਗ ਪੈਂਦੇ ਹਨ ਅਤੇ ਫਿਰ ਉਨ੍ਹਾਂ ਦੀ ਮਦਦ ਕਰਨ ਲੱਗ ਪੈਂਦੇ ਹਨ। ਇਸ ਵਰਤਾਰੇ ਨੂੰ ਰੋਕਣ ਤਹਿਤ ਹੀ ਪੁਲਿਸ ਨੇ ਗੈਂਗਸਟਰਾਂ ਦੇ ਉਕਤ ਫਾਲੋਅਰਜ਼ ਨੂੰ ਗ੍ਰਿਫ਼ਤਾਰ ਕੀਤਾ ਹੈ।
ਜੈਪੁਰ ਦੇ ਵਧੀਕ ਪੁਲਿਸ ਕਮਿਸ਼ਨਰ ਅਜੈਪਾਲ ਲਾਂਬਾ ਨੇ ਦੱਸਿਆ ਕਿ ਜੈਪੁਰ 'ਚ ਲਗਾਤਾਰ ਧਮਕੀਆਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਜੈਪੁਰ ਪੁਲਿਸ ਨੇ ਗੈਂਗਸਟਰਾਂ ਲਾਰੇਂਸ ਵਿਸ਼ਨੋਈ, ਰਿਤਿਕ ਬਾਕਸਰ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਸੋਸ਼ਲ ਮੀਡੀਆ ਅਕਾਊਂਟਸ 'ਤੇ ਉਨ੍ਹਾਂ ਨੂੰ ਫਾਲੋ ਕਰਨ ਵਾਲੇ ਨੌਜਵਾਨਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਦੇ ਸਾਈਬਰ ਸੈੱਲ ਦੀ ਨਿਗਰਾਨੀ ਤੋਂ ਬਾਅਦ ਪਹਿਲੀ ਵੱਡੀ ਕਾਰਵਾਈ ਕਰਦੇ ਹੋਏ ਜੈਪੁਰ ਪੁਲਿਸ ਨੇ ਸ਼ੁੱਕਰਵਾਰ ਦੇਰ ਸ਼ਾਮ 26 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਇਸ ਵਿੱਚ ਜੈਪੁਰ ਦੇ ਪੂਰਬੀ ਜ਼ਿਲ੍ਹੇ ਦੇ ਵੱਖ-ਵੱਖ ਥਾਣਾ ਖੇਤਰਾਂ ਤੋਂ 21 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੋਈ ਲੱਗਾ ਮਾਫੀ ਮੰਗਣ ਤਾਂ ਕਿਸੇ ਦੇ ਨਿਕਲ ਆਏ ਹੰਝੂ
ਡੀਸੀਪੀ ਡਾਕਟਰ ਰਾਜੀਵ ਪਾਚਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਥਾਣੇ ਲਿਆਉਣ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਬੁਲਾ ਕੇ ਉਨ੍ਹਾਂ ਦੀਆਂ ਕਰਤੂਤਾਂ ਦੱਸੀਆਂ ਗਈਆਂ। ਫਿਰ ਬਹੁਤੇ ਨੌਜਵਾਨ ਗਲਤੀ ਦੀ ਮੁਆਫੀ ਮੰਗਣ ਲੱਗੇ ਤਾਂ ਕਿਸੇ ਦੇ ਹੰਝੂ ਨਿਕਲ ਆਏ। ਕੁਝ ਨੌਜਵਾਨਾਂ ਨੇ ਕਿਹਾ ਕਿ ਮੁੜ ਕਦੇ ਵੀ ਗੈਂਗਸਟਰਾਂ ਨੂੰ ਫਾਲੋ ਨਹੀਂ ਕਰਨਗੇ।ਇਸ ਦੇ ਨਾਲ ਹੀ ਪਰਿਵਾਰਕ ਮੈਂਬਰ ਵੀ ਪੁਲਿਸ ਦੇ ਸਾਹਮਣੇ ਬੇਪ੍ਰਵਾਹ ਹੋ ਗਏ। ਜ਼ਿਆਦਾਤਰ ਰਿਸ਼ਤੇਦਾਰਾਂ ਨੂੰ ਇਹ ਨਹੀਂ ਪਤਾ ਸੀ ਕਿ ਉਨ੍ਹਾਂ ਦਾ ਪੁੱਤਰ ਸੋਸ਼ਲ ਮੀਡੀਆ 'ਤੇ ਗੈਂਗਸਟਰਾਂ ਨੂੰ ਫਾਲੋ ਕਰ ਰਿਹਾ ਹੈ ਅਤੇ ਉਨ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਨੂੰ ਪਸੰਦ ਕਰ ਰਿਹਾ ਹੈ।
ਗੈਂਗਸਟਰਾਂ ਤੋਂ ਪ੍ਰਭਾਵਿਤ ਹੋ ਕੇ ਕਰਨ ਲੱਗੇ ਸਨ Follow
ਪੁਲਿਸ ਵੱਲੋਂ ਫੜੇ ਗਏ ਜ਼ਿਆਦਾਤਰ ਨੌਜਵਾਨ ਕੋਵਿਡ ਮਹਾਮਾਰੀ ਦੌਰਾਨ ਮੋਬਾਈਲ ਦੀ ਵਰਤੋਂ ਕਰ ਰਹੇ ਸਨ। ਮੋਬਾਈਲ 'ਤੇ ਘੰਟਿਆਂਬੱਧੀ ਬਿਤਾਉਣ ਵਾਲੇ ਇਹ ਨੌਜਵਾਨ ਸੋਸ਼ਲ ਮੀਡੀਆ 'ਤੇ ਬਦਮਾਸ਼ਾਂ ਦੀਆਂ ਪੋਸਟਾਂ ਦੇਖਣ ਲੱਗ ਪਏ। ਫਿਰ ਪ੍ਰਭਾਵਿਤ ਹੋ ਕੇ ਗੈਂਗਸਟਰਾਂ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ। ਉਸ ਤੋਂ ਬਾਅਦ ਕੁਝ ਨੌਜਵਾਨ ਵੀ ਸ਼ਰਾਰਤੀ ਅਨਸਰਾਂ ਬਾਰੇ ਜਾਣਕਾਰੀ ਦੇਣ ਵਿੱਚ ਮਦਦਗਾਰ ਬਣੇ। ਪਰ ਪੁਲਿਸ ਨੇ ਹੁਣ ਅਜਿਹੇ ਨੌਜਵਾਨਾਂ ਖਿਲਾਫ ਸਖਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Gangsters, Lawrence Bishnoi, National news, Rajasthan news, Social media