ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ 30 ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਏਜੀ ਪੇਰਾਰਿਵਲਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਪੇਰਾਰਿਵਲਨ ਨੇ ਆਪਣੀ ਰਿਹਾਈ ਵਿੱਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਿੱਤੀ ਸੀ। ਸਾਲ 2018 'ਚ ਤਾਮਿਲਨਾਡੂ ਸਰਕਾਰ ਨੇ ਉਸ ਦੀ ਰਿਹਾਈ ਦੀ ਸਿਫਾਰਿਸ਼ ਕੀਤੀ ਸੀ। ਇਸ ਤੋਂ ਬਾਅਦ ਮਾਮਲਾ ਕਾਨੂੰਨੀ ਉਲਝਣ ਵਿਚ ਫਸ ਗਿਆ।
ਬੈਂਚ ਨੇ ਕਿਹਾ ਕਿ ਤਾਮਿਲਨਾਡੂ ਰਾਜ ਮੰਤਰੀ ਮੰਡਲ ਨੇ ਆਪਣੀ ਰਾਏ ਵਿੱਚ ਪੇਰਾਰਿਵਲਨ ਨੂੰ ਛੋਟ ਦੇਣ ਦਾ ਫੈਸਲਾ ਕੀਤਾ ਹੈ। ਬੈਂਚ ਨੇ ਅੱਗੇ ਕਿਹਾ ਕਿ ਤਾਮਿਲਨਾਡੂ ਦੇ ਰਾਜਪਾਲ ਦੁਆਰਾ ਸੰਵਿਧਾਨ ਦੀ ਧਾਰਾ 161 ਦੇ ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਵਿੱਚ ਬਹੁਤ ਜ਼ਿਆਦਾ ਦੇਰੀ ਨਿਆਂਇਕ ਸਮੀਖਿਆ ਦੇ ਅਧੀਨ ਹੋ ਸਕਦੀ ਹੈ।
ਦੱਸ ਦਈਏ ਕਿ 21 ਮਈ 1991 ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ ਵਿੱਚ ਇੱਕ ਜਨ ਸਭਾ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੇਰਾਰਿਵਲਨ ਨੂੰ 11 ਜੂਨ 1991 ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਦੱਸ ਦਈਏ ਕਿ ਪੇਰਾਰਿਵਲਨ ਨੂੰ ਟਾਡਾ ਅਦਾਲਤ ਨੇ ਸਾਲ 1998 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਇਸ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। 1999 ਵਿੱਚ ਸੁਪਰੀਮ ਕੋਰਟ ਨੇ ਸਜ਼ਾ ਬਰਕਰਾਰ ਰੱਖਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਇਸ ਤੋਂ ਬਾਅਦ ਸਾਲ 2014 'ਚ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲ ਦਿੱਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Rajiv gandhi