ਰਾਜ ਸਭਾ ਮੈਂਬਰ ਰਾਘਵ ਚੱਢਾ ਨੇ 25 ਜਨਵਰੀ 2023 ਨੂੰ ਲੰਡਨ ਵਿਚ ਇਕ ਪੁਰਸਕਾਰ ਸਮਾਰੋਹ ਵਿਚ "ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ" ਸਨਮਾਨ ਪ੍ਰਾਪਤ ਕੀਤਾ। ਰਾਘਵ ਚੱਢਾ ਨੂੰ "ਸਰਕਾਰ ਅਤੇ ਰਾਜਨੀਤੀ" ਸ਼੍ਰੇਣੀ ਵਿੱਚ "ਉੱਤਮ ਪ੍ਰਾਪਤੀਕਰਤਾ" ਵਜੋਂ ਸਨਮਾਨਿਤ ਕੀਤਾ ਗਿਆ ਹੈ।
ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਲੋਕਤੰਤਰ ਅਤੇ ਨਿਆਂ ਦੇ ਖੇਤਰ ਵਿੱਚ ਉੱਤਮਤਾ ਦਾ ਪ੍ਰਦਰਸ਼ਨ ਕੀਤਾ ਹੋਵੇ ਅਤੇ ਲੋਕਾਂ ਅਤੇ ਦੁਨੀਆ ਦੇ ਭਲੇ ਦੇ ਮੱਦੇਨਜ਼ਰ ਚੁਣੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਨਜਿੱਠਿਆ ਹੋਵੇ। ਯੂਕੇ ਵਿੱਚ ਪੜ੍ਹ ਰਹੇ ਨੌਜਵਾਨ ਭਾਰਤੀਆਂ ਦੀਆਂ ਅਕਾਦਮਿਕ ਅਤੇ ਪੇਸ਼ੇਵਰ ਪ੍ਰਾਪਤੀਆਂ ਦਾ ਸਨਮਾਨ ਕਰਨ ਲਈ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਦੇ ਮੌਕੇ 'ਤੇ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਮਨਾਇਆ ਗਿਆ।
ਦੱਸ ਦਈਏ ਕਿ ਰਾਘਵ ਚੱਢਾ ਨੇ ਮੰਨੇ ਪ੍ਰਮੰਨੇ ਲੰਡਨ ਸਕੂਲ ਆਫ ਇਕਨਾਮਿਕਸ (ਐੱਲ ਐੱਸ ਈ) ਤੋਂ ਪੜ੍ਹਾਈ ਕੀਤੀ, ਜਿਸ ਤੋਂ ਬਾਅਦ ਉਸਨੇ ਲੰਡਨ ਵਿੱਚ ਇੱਕ 'ਵੈਲਥ ਮੈਨੇਜਮੈਂਟ ਫਰਮ' ਵੀ ਖੋਲੀ। ਫਿਰ ਉਨ੍ਹਾਂ ਭਾਰਤ ਵਾਪਸ ਪਰਤ ਕੇ ਇੱਕ ਨੌਜਵਾਨ ਕਾਰਕੁਨ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ 'ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ' ਵਿੱਚ ਹਿੱਸਾ ਲਿਆ।
Humbled to receive ‘India UK Outstanding Achievers Award’ in London, celebrating India@75 in UK Parliament. I dedicate this to an extraordinary person I have the honour of calling my mentor- @ArvindKejriwal & to our AAP volunteers whose unflinching devotion to India is exemplary. pic.twitter.com/Ncu91VkNIq
— Raghav Chadha (@raghav_chadha) January 28, 2023
ਅੰਦੋਲਨ ਜਿਸ ਤੋਂ ਆਮ ਆਦਮੀ ਪਾਰਟੀ (ਆਪ) ਦਾ ਗਠਨ ਹੋਇਆ ਅਤੇ ਰਾਘਵ ਚੱਢਾ ਇਸ ਦੇ ਸੰਸਥਾਪਕ ਮੈਂਬਰਾਂ ਵਿਚੋਂ ਇੱਕ ਸਨ ਅਤੇ ਉਨ੍ਹਾਂ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕੰਮ ਕੀਤਾ। ਸਖ਼ਤ ਮਿਹਨਤ ਅਤੇ ਸਮਰਪਣ ਦੇ ਬਲਬੂਤੇ, ਚੱਢਾ ਨੇ ਬਹੁਤ ਛੋਟੀ ਉਮਰ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਪਛਾਣ ਬਣਾਈ। 2022 ਵਿੱਚ, ਸਿਰਫ਼ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉਪਰਲੇ ਸਦਨ, ਰਾਜ ਸਭਾ ਵਿੱਚ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ, ਜਿੱਥੇ ਉਹ ਪੰਜਾਬ ਰਾਜ ਦੀ ਨੁਮਾਇੰਦਗੀ ਕਰਦੇ ਹਨ।
ਪੁਰਸਕਾਰ ਸਮਾਰੋਹ ਲੰਡਨ ਵਿੱਚ 25 ਜਨਵਰੀ 2023 ਨੂੰ ਅੰਤਰਰਾਸ਼ਟਰੀ ਵਪਾਰ ਵਿਭਾਗ, ਇੰਗਲੈਂਡ ਸਰਕਾਰ ਦੇ ਅਤੇ ਯੂਕੇ ਉੱਚ ਸਿੱਖਿਆ ਖੇਤਰ ਦੁਆਰਾ ਸਮਰਥਤ ਇਸ ਅਵਾਰਡ ਦਾ ਆਯੋਜਨ ਐੱਨ ਆਈ ਐੱਸ ਏ ਯੂ ਦੁਆਰਾ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਦੇ ਨਾਲ ਮਿਲ ਕੇ ਕੀਤਾ ਗਿਆ। ਇਕ ਸਾਲ ਦੇ ਅੰਦਰ ਚੱਢਾ ਨੂੰ ਇਹ ਦੂਜਾ ਵੱਡਾ ਅੰਤਰਰਾਸ਼ਟਰੀ ਸਨਮਾਨ ਮਿਲਿਆ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਵਿਸ਼ਵ ਆਰਥਿਕ ਫੋਰਮ ਦੁਆਰਾ ਨੌਜਵਾਨ ਗਲੋਬਲ ਲੀਡਰ ਵਜੋਂ ਸਨਮਾਨਿਤ ਕੀਤਾ ਗਿਆ ਸੀ।
ਅਵਾਰਡ ਪ੍ਰਾਪਤ ਕਰਨ 'ਤੇ ਚੱਢਾ ਨੇ ਕਿਹਾ, "ਇਹ ਪੁਰਸਕਾਰ ਕਿਸੇ ਵਿਅਕਤੀ ਦੀ ਪ੍ਰਾਪਤੀ ਨਹੀਂ ਹੈ, ਬਲਕਿ ਇੱਕ ਆਮ ਪਿਛੋਕੜ ਵਾਲੇ ਵਿਅਕਤੀ ਦੁਆਰਾ ਪ੍ਰਾਪਤ ਕੀਤਾ ਗਿਆ ਇੱਕ ਪੁਰਸਕਾਰ ਹੈ। ਇਹ ਪੁਰਸਕਾਰ 'ਆਪ' ਨਾਮ ਦੀ ਇੱਕ ਅਸਾਧਾਰਨ ਪਾਰਟੀ ਅਤੇ ਇਸਦੇ ਅਸਾਧਾਰਨ ਨੇਤਾ ਅਤੇ ਮੇਰੇ ਗੁਰੂ ਅਰਵਿੰਦ ਕੇਜਰੀਵਾਲ ਦਾ ਹੈ।
ਮੈਂ ਇਹ ਪੁਰਸਕਾਰ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਹਜ਼ਾਰਾਂ ਬੇਨਾਮ ਵਰਕਰਾਂ ਨੂੰ ਭਾਰਤ ਦੀ ਸੇਵਾ ਲਈ ਉਨ੍ਹਾਂ ਦੇ ਅਟੁੱਟ ਸਮਰਪਣ ਲਈ ਸਮਰਪਿਤ ਕਰਦਾ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Raghav Chadha