ਭਾਰਤੀ ਕਿਸਾਨ ਯੂਨੀਅਨ ਨੇਤਾ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਲਖੀਮਪੁਰ ਵਿੱਚ ਭਾਜਪਾ ਵਰਕਰਾਂ ਦੀ ਹੱਤਿਆ ਕਰਨ ਵਾਲਿਆਂ ਨੂੰ ਅਪਰਾਧੀ ਨਾ ਸਮਝਿਆ ਜਾਵੇ, ਕਿਉਂਕਿ ਉਨ੍ਹਾਂ ਨੇ ਸਿਰਫ਼ ਪ੍ਰਦਰਸ਼ਕਾਰੀਆਂ ਉਪਰ ਐੱਸਯੂਪੀ ਚੜ੍ਹਾਉਣ ਦੀ ਪ੍ਰਤੀਕਿਰਿਆ ਵਿੱਚ ਅਜਿਹਾ ਕੀਤਾ।
ਟਿਕੈਤ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਅਪਰਾਧੀ ਨਹੀਂ ਮੰਨਦੇ ਜਿਨ੍ਹਾਂ ਨੇ ਕਥਿਤ ਤੌਰ 'ਤੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਹੱਤਿਆ ਕੀਤੀ ਸੀ ਕਿਉਂਕਿ ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਕਾਰ ਚਲਾਏ ਜਾਣ ਦੇ ਪ੍ਰਤੀਕਰਮ ਵਜੋਂ ਅਜਿਹਾ ਕੀਤਾ ਸੀ।
ਇੱਥੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਟਿਕੈਤ ਨੇ ਕਿਹਾ, “ਕਾਰਾਂ ਦੇ ਕਾਫਲੇ ਨੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਨੂੰ ਦਰੜ ਦਿੱਤਾ, ਜਿਸ ਦੇ ਜਵਾਬ ਵਿੱਚ ਦੋ ਭਾਜਪਾ ਵਰਕਰ ਮਾਰੇ ਗਏ। ਇਹ ਕਿਰਿਆ ਦੇ ਬਦਲੇ ਦੀ ਪ੍ਰਤੀਕਰਮ ਸੀ, ਮੈਂ ਕਤਲ ਵਿੱਚ ਸ਼ਾਮਲ ਲੋਕਾਂ ਨੂੰ ਅਪਰਾਧੀ ਨਹੀਂ ਮੰਨਦਾ।”
ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਯੋਗੇਂਦਰ ਯਾਦਵ ਨੇ ਕਿਹਾ, “ਅਸੀਂ ਲੋਕਾਂ ਦੀ ਮੌਤ ਤੋਂ ਦੁਖੀ ਹਾਂ, ਚਾਹੇ ਉਹ ਭਾਜਪਾ ਦੇ ਵਰਕਰ ਹੋਣ ਜਾਂ ਕਿਸਾਨ। ਇਹ ਮੰਦਭਾਗਾ ਸੀ ਅਤੇ ਸਾਨੂੰ ਉਮੀਦ ਹੈ ਕਿ ਨਿਆਂ ਮਿਲੇਗਾ।” ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਨ੍ਹਾਂ ਦੇ ਬੇਟੇ ਨੂੰ ਲਖੀਮਪੁਰ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ।
ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸ੍ਰੀ ਯੋਗੇਂਦਰ ਯਾਦਵ ਨੇ ਕਿਹਾ ਕਿ ਦਸਹਿਰੇ ’ਤੇ 15 ਅਕਤੂਬਰ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ।
ਉਨ੍ਹਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Lakhimpur Kheri, Rakesh Tikait BKU