ਮੋਦੀ ਨੇ ਕਿਹਾ ਸੀ 1 ਜਨਵਰੀ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ, ਅਸੀਂ ਪੁੱਛਾਂਗੇ ਕਿਵੇਂ: ਟਿਕੈਤ

ਕਿਸਾਨਾਂ ਦੀ ਜਿੱਤ ਉਦੋਂ ਹੋਵੇਗੀ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਮਿਲੇਗਾ

(ਫਾਇਲ ਫੋਟੋ: Shutterstock)

(ਫਾਇਲ ਫੋਟੋ: Shutterstock)

 • Share this:
  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪਰ ਇਸ ਤੋਂ ਬਾਅਦ ਵੀ ਕਿਸਾਨ ਅੰਦੋਲਨ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਦਿੱਲੀ ਦੀ ਸਰਹੱਦ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਅੰਦੋਲਨ ਕਰ ਰਹੇ ਕਿਸਾਨ ਅਜੇ ਇਸ ਨੂੰ ਖਤਮ ਕਰਨ ਦੇ ਮੂਡ ਵਿੱਚ ਨਹੀਂ ਹਨ।

  ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸਪੱਸ਼ਟ ਕੀਤਾ ਹੈ ਕਿ ਕਿਸਾਨ ਅੰਦੋਲਨ ਫਿਲਹਾਲ ਖਤਮ ਨਹੀਂ ਹੋਵੇਗਾ। ਇਹ ਅੰਦੋਲਨ ਉਦੋਂ ਤੱਕ ਖਤਮ ਨਹੀਂ ਹੋਵੇਗਾ ਜਦੋਂ ਤੱਕ ਕੇਂਦਰ ਸਰਕਾਰ ਨਾਲ ਗੱਲਬਾਤ ਨਹੀਂ ਹੁੰਦੀ।


  ਉਨ੍ਹਾਂ ਕਿਹਾ ਕਿ ਇਹ ਅੰਦੋਲਨ ਅਜੇ ਖਤਮ ਨਹੀਂ ਹੋਵੇਗਾ। ਸਾਡੀ 27 ਨਵੰਬਰ ਨੂੰ ਮੀਟਿੰਗ ਹੈ ਜਿਸ ਤੋਂ ਬਾਅਦ ਅਸੀਂ ਅਗਲੇ ਫੈਸਲੇ ਲਵਾਂਗੇ।

  ਮੋਦੀ ਜੀ ਨੇ ਕਿਹਾ ਹੈ ਕਿ 1 ਜਨਵਰੀ ਤੋਂ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਤਾਂ ਅਸੀਂ ਪੁੱਛਾਂਗੇ ਕਿ ਇਹ ਦੁੱਗਣੀ ਕਿਵੇਂ ਹੋਵੇਗੀ। ਕਿਸਾਨਾਂ ਦੀ ਜਿੱਤ ਉਦੋਂ ਹੋਵੇਗੀ ਜਦੋਂ ਉਨ੍ਹਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਮਿਲੇਗਾ।
  Published by:Gurwinder Singh
  First published: