• Home
  • »
  • News
  • »
  • national
  • »
  • RAKESH TIKAIT TWEETED NEW PUNJAB GOVT HOPES TO WAIVE ENTIRE DEBT OF FARMERS

ਪੰਜਾਬ ਦੀ ਨਵੀਂ ਸਰਕਾਰ ਤੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਉਮੀਦ ਹੈ : ਰਾਕੇਸ਼ ਟਿਕੈਤ

ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਚਨਰਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਬਣਨ ਉੱਤੇ ਕਿਸਾਨੀ ਦਾ ਸਮੁੱਚ ਕਰਜ਼ਾ ਮੁਆਫ ਕਰਨ ਦਾ ਮੁੱਦਾ ਮੁੜ ਭਖਣ ਲੱਗਾ ਹੈ। ਇਸ ਕੜੀ ਵਜੋਂ ਹੁਣ ਸੰਯੁਕਤ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਤੋਂ ਕਿਸਾਨੀ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਮੰਗ ਕੀਤੀ ਹੈ।

ਪੰਜਾਬ ਦੀ ਨਵੀਂ ਸਰਕਾਰ ਤੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਉਮੀਦ : ਰਾਕੇਸ਼ ਟਿਕੈਤ( ਫਾਈਲ ਫੋਟੋ)

ਪੰਜਾਬ ਦੀ ਨਵੀਂ ਸਰਕਾਰ ਤੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੀ ਉਮੀਦ : ਰਾਕੇਸ਼ ਟਿਕੈਤ( ਫਾਈਲ ਫੋਟੋ)

  • Share this:
    ਚੰਡੀਗੜ੍ਹ : ਪੰਜਾਬ ਦੇ ਕਿਸਾਨੀ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦਾ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦੇ ਹੋਏ ਇਹ ਵਾਅਦਾ ਪੂਰਾ ਨਾ ਹੋ ਸਕਿਆ। ਹੁਣ  ਚਨਰਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਬਣਨ ਕਾਰਨ ਇਹ ਮੁੱਦਾ ਮੁੜ ਤੋਂ ਭਖਣ ਲੱਗਾ ਹੈ। ਇਸ ਕੜੀ ਵਜੋਂ ਹੁਣ ਸੰਯੁਕਤ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਵੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਤੋਂ ਕਿਸਾਨੀ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ਦੀ ਨਵੀਂ ਸਰਕਾਰ ਤੋਂ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਇਹ ਸਾਰੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰ ਦੇਵੇਗੀ। ਕੀ ਨਵੇਂ ਮੁੱਖ ਮੰਤਰੀ ਨੂੰ ਕਾਂਗਰਸ ਅਤੇ ਕੈਪਟਨ ਦਾ ਵਾਅਦਾ ਵੀ ਯਾਦ ਰਹੇਗਾ?

    ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕਈ ਪੜਾਵਾਂ ਵਿੱਚ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਕਰਜ਼ਾ ਰਾਹਤ ਦੇ ਰਹੀ ਹੈ। ਸੂਬਾ ਸਰਕਾਰ ਕਰਜ਼ਾ ਰਾਹਤ ਸਕੀਮ ਅਧੀਨ 2 ਲੱਖ ਰੁਪਏ ਤੱਕ ਦੀ ਰਾਹਤ ਉਨ੍ਹਾਂ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਦੇਵੇਗੀ ਜਿਨਾਂ ਨੇ ਸਹਿਕਾਰੀ ਸੰਸਥਾਵਾਂ, ਵਪਾਰਕ ਬੈਂਕਾਂ ਜਾਂ ਹੋਰ ਵਪਾਰਕ ਸੰਸਥਾਵਾਂ ਤੋਂ 31.03.2017 ਤੱਕ ਫਸਲੀ ਕਰਜ਼ਾ ਲਿਆ ਹੈ। ਇਸ ਸਕੀਮ ਦੇ ਤਹਿਤ ਸਹਿਕਾਰੀ ਸੰਸਥਾਵਾਂ ਅਤੇ ਬੈਂਕਾਂ ਨੂੰ ਲਾਭਪਾਤਰੀਆਂ ਦੀ ਆਧਾਰ ਨਾਲ ਸਬੰਧਿਤ ਜਾਣਕਾਰੀ ਸਰਕਾਰ ਦੇ ਵੈਬ-ਪੋਰਟਲ ਤੇ ਅਪਲੋਡ ਕੀਤੀ ਜਾਂਦੀ ਤਾਂ ਜੋ ਲਾਭਪਾਤਰੀਆਂ ਦੀ ਯੋਗਤਾ ਨੂੰ ਪ੍ਰਸੰਗਿਕ ਬਣਾਇਆ ਜਾ ਸਕੇ। ਵੈਬ-ਪੋਰਟਲ ਤੇ ਅਪਲੋਡ ਕੀਤੀ ਜਾਣਕਾਰੀ ਬਾਅਦ ਵਿੱਚ ਮਾਲ ਵਿਭਾਗ ਵੱਲੋਂ ਜਾਂਚ ਕੇ ਛੋਟੇ ਅਤੇ ਗਰੀਬ ਕਿਸਾਨ ਇਸ ਸਕੀਮ ਦਾ ਲਾਹਾ ਦਿੱਤਾ ਜਾਂਦਾ ਹੈ।
    Published by:Sukhwinder Singh
    First published: