ਪੈਰੋਲ ਉਤੇ ਜੇਲ੍ਹੋਂ ਬਾਹਰ ਆਏ ਬਲਾਤਕਾਰ ਤੇ ਕਤਲ ਕੇਸ 'ਚ ਸਜ਼ਾਯਾਫ਼ਤਾ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਮਿਊਜ਼ਿਕ ਵੀਡੀਓ ਲਾਂਚ ਕੀਤਾ ਹੈ, ਜੋ ਇਨ੍ਹੀਂ ਦਿਨੀਂ ਯੂ-ਟਿਊਬ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ ਦੇ ਮਿਊਜ਼ਿਕ, ਬੋਲ, ਕੰਪੋਜੀਸ਼ਨ ਅਤੇ ਡਾਇਰੈਕਸ਼ਨ ਦਾ ਸਿਹਰਾ ਰਾਮ ਰਹੀਮ ਨੂੰ ਦਿੱਤਾ ਗਿਆ ਹੈ। ਇਸ ਮਿਊਜ਼ਿਕ ਵੀਡੀਓ ਵਿਚ ਰਾਮ ਰਹੀਮ ਦੀਵਾ ਜਗਾਉਂਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਹ ਆਪਣੇ ਗੀਤ ਰਾਹੀਂ ਦੀਵਾਲੀ ਦੇ ਤਿਉਹਾਰ ਉਤੇ ਜੂਆ ਖੇਡਣ ਜਾਂ ਸ਼ਰਾਬ ਪੀਣ ਵਾਲਿਆਂ ਉਤੇ ਚੁਟਕੀ ਲੈ ਰਿਹਾ ਹੈ।
ਦੱਸ ਦਈਏ ਕਿ ਹਾਲ ਹੀ ਵਿੱਚ ਰਾਮ ਰਹੀਮ ਨੇ ਬਾਗਪਤ ਵਿਚ ਕਥਾ ਸਭਾ ਨੂੰ ਵੀ ਸੰਬੋਧਨ ਕੀਤਾ ਸੀ, ਜਿਸ ਵਿੱਚ ਕਈ ਨੇਤਾਵਾਂ ਨੇ ਸ਼ਿਰਕਤ ਕੀਤੀ ਸੀ। ਰਾਮ ਰਹੀਮ ਨੂੰ ਪੈਰੋਲ ਉਤੇ ਰਿਹਾਅ ਕਰਨ ਦੇ ਫੈਸਲੇ ਦੀ ਵਿਰੋਧੀ ਧਿਰ ਨੇ ਆਲੋਚਨਾ ਕੀਤੀ ਸੀ। ਵਿਰੋਧੀ ਧਿਰ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਹਮੇਸ਼ਾ ਚੋਣਾਂ ਤੋਂ ਪਹਿਲਾਂ ਰਿਹਾਅ ਕਰ ਦਿੱਤਾ ਜਾਂਦਾ ਹੈ।
ਸਾਲ 2017 'ਚ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਰਾਮ ਰਹੀਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਾਇਰ ਅਰਜ਼ੀ ਤੋਂ ਬਾਅਦ ਪਿਛਲੇ ਹਫ਼ਤੇ ਉਸ ਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਰਾਮ ਰਹੀਮ ਨੇ ਦੀਵਾਲੀ ਦੇ ਮੌਕੇ ਯੂਟਿਊਬ 'ਤੇ ਮਿਊਜ਼ਿਕ ਵੀਡੀਓ ਰਿਲੀਜ਼ ਕੀਤਾ, ਜਿਸ ਨੂੰ ਹੁਣ ਤੱਕ 42 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।