Home /News /national /

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਵੀਡੀਓ ਆਈ ਸਾਹਮਣੇ, ਜਾਣੋ ਆਪਣੇ ਸਮਰਥਕਾਂ ਨੂੰ ਕੀ ਕਿਹਾ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਵੀਡੀਓ ਆਈ ਸਾਹਮਣੇ, ਜਾਣੋ ਆਪਣੇ ਸਮਰਥਕਾਂ ਨੂੰ ਕੀ ਕਿਹਾ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਵੀਡੀਓ ਆਈ ਸਾਹਮਣੇ, ਜਾਣੋ ਆਪਣੇ ਸਮਰਥਕਾਂ ਨੂੰ ਕੀ ਕਿਹਾ

ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਦੀ ਪਹਿਲੀ ਵੀਡੀਓ ਆਈ ਸਾਹਮਣੇ, ਜਾਣੋ ਆਪਣੇ ਸਮਰਥਕਾਂ ਨੂੰ ਕੀ ਕਿਹਾ

ਜੇਲ ਤੋਂ ਪੈਰੋਲ 'ਤੇ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪਹਿਲੀ ਵੀਡੀਓ ਸ਼ੂਟ ਹੋਈ ਹੈ। ਵੀਡੀਓ 'ਚ ਡੇਰਾ ਮੁਖੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ 'ਚ ਆਪਣੇ ਆਸ਼ਰਮ 'ਚ ਹੈ।

 • Share this:
  ਸਿਰਸਾ- ਹਰਿਆਣਾ ਵਿੱਚ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਮਿਲ ਗਈ ਹੈ। ਡੇਰਾਮੁਖੀ ਰੋਹਤਕ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੁਣ ਉਹ ਯੂਪੀ ਦੇ ਬਾਗਪਤ ਸਥਿਤ ਡੇਰਾ ਆਸ਼ਰਮ ਪਹੁੰਚ ਗਿਆ ਹੈ। ਇੱਥੋਂ ਡੇਰਾਮੁਖੀ ਨੇ ਆਪਣੇ ਸਮਰਥਕਾਂ ਨੂੰ ਵੀਡੀਓ ਸੰਦੇਸ਼ ਭੇਜਿਆ ਹੈ।

  ਜਾਣਕਾਰੀ ਮੁਤਾਬਕ ਜੇਲ ਤੋਂ ਪੈਰੋਲ 'ਤੇ ਆਉਣ ਤੋਂ ਬਾਅਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀ ਪਹਿਲੀ ਵੀਡੀਓ ਸ਼ੂਟ ਹੋਈ ਹੈ। ਵੀਡੀਓ 'ਚ ਡੇਰਾ ਮੁਖੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ 'ਚ ਆਪਣੇ ਆਸ਼ਰਮ 'ਚ ਹੈ। ਨਾਲ ਹੀ ਕਿਹਾ ਕਿ ਸੰਗਤ, ਤੁਸੀਂ ਸਾਡੀ ਹਰ ਗੱਲ ਨੂੰ ਮੰਨਦੇ ਹੋ। ਅਸੀਂ ਤੁਹਾਨੂੰ ਜੇਲ੍ਹ ਤੋਂ 10 ਚਿੱਠੀਆਂ ਭੇਜੀਆਂ ਹਨ ਅਤੇ ਤੁਸੀਂ ਆਪਣੇ ਘਰ ਰਹਿਣਾ ਹੈ। ਡੇਰੇ ਦੇ ਪ੍ਰਬੰਧਕਾਂ ਦੇ ਹੁਕਮਾਂ 'ਤੇ ਹੀ ਕੰਮ ਕੀਤਾ ਜਾਣਾ ਹੈ। ਨਾਲ ਹੀ, ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨੀ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਨੇ ਕਿਹਾ ਕਿ ਪਿਛਲੀ ਵਾਰ ਪੈਰੋਲ 'ਤੇ ਰਿਹਾਅ ਹੋਣ ਤੋਂ ਬਾਅਦ ਵੀ ਸੰਗਤ ਨੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕੀਤੀ ਸੀ। ਰਾਮ ਰਹੀਮ ਨੇ ਸਮਰਥਕਾਂ ਨੂੰ ਕਿਹਾ ਕਿ ਉਹ ਜ਼ਿਆਦਾ ਭੱਜ-ਦੌੜ ਨਾ ਕਰਨ।  ਆਪਣਾ ਕੰਮ ਕਰਦੇ ਰਹੋ। ਸੇਵਾਦਾਰ ਤੁਹਾਡੇ ਕੋਲ ਆਉਣਗੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਪਾਲਣਾ ਕਰੋ।  ਦਰਅਸਲ, ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਪੈਰੋਲ ਮਿਲ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਤੋਂ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੂੰ ਭਾਰੀ ਸੁਰੱਖਿਆ ਵਿਚਕਾਰ ਯੂਪੀ ਦੇ ਬਾਗਪਤ ਆਸ਼ਰਮ ਭੇਜ ਦਿੱਤਾ ਗਿਆ ਹੈ।

  ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿੱਚ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਨੂੰ Z+ ਸੁਰੱਖਿਆ ਪ੍ਰਦਾਨ ਕੀਤੀ ਸੀ, ਇਹ ਕਹਿੰਦੇ ਹੋਏ ਕਿ ਉਸ ਦੀ ਜਾਨ ਨੂੰ ਖਤਰਾ ਹੈ। ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮਾਂ ਆਪਣੇ ਗੁਰੂਗ੍ਰਾਮ ਆਸ਼ਰਮ 'ਚ ਹੀ ਰਿਹਾ ਸੀ।

  ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 25 ਅਗਸਤ 2017 ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ 'ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚ ਵੀ ਸਜ਼ਾ ਸੁਣਾਈ ਗਈ ਸੀ।
  Published by:Ashish Sharma
  First published:

  Tags: Gurmeet Ram Rahim Singh, Haryana

  ਅਗਲੀ ਖਬਰ