ਫਤਿਹਾਬਾਦ: Rape Case: ਹਰਿਆਣਾ (Haryana Crime News) ਦੇ ਫਤਿਹਾਬਾਦ 'ਚ ਕੋਰੋਨਾ ਦੇ ਦੌਰ ਦਾ ਫਾਇਦਾ ਚੁੱਕ ਕੇ ਇਤਰਾਜ਼ਯੋਗ ਵੀਡੀਓ (Viral Video) ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇੱਕ ਔਰਤ ਨੇ ਪੁਲਿਸ (Haryana Police) ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੋਰੋਨਾ ਮਹਾਮਾਰੀ (Covid-19) ਦੌਰਾਨ ਉਸ ਨੂੰ ਦਵਾਈ ਦੀ ਬਜਾਏ ਨਸ਼ੀਲਾ ਪਦਾਰਥ ਦਿੱਤਾ ਜਾਂਦਾ ਸੀ ਅਤੇ ਫਿਰ ਇਤਰਾਜ਼ਯੋਗ ਵੀਡੀਓ ਬਣਾ ਕੇ ਬਲੈਕਮੇਲ (Blackmail) ਕੀਤਾ ਜਾਂਦਾ ਸੀ। ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਢਾਈ ਲੱਖ ਰੁਪਏ ਬਲੈਕਮੇਲ ਕੀਤੇ
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਔਰਤ ਨੇ ਦੱਸਿਆ ਕਿ 2020 'ਚ ਕੋਰੋਨਾ ਮਹਾਮਾਰੀ ਦੌਰਾਨ ਮੁਲਜ਼ਮ ਨੌਜਵਾਨ ਨੇ ਉਸ ਨੂੰ ਕੋਰੋਨਾ ਦੇ ਨਾਂਅ 'ਤੇ ਨਸ਼ਾ ਦਿੱਤਾ ਸੀ। ਇਸ ਤੋਂ ਬਾਅਦ ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਇਤਰਾਜ਼ਯੋਗ ਵੀਡੀਓ ਬਣਾ ਲਈ। ਇਸ ਤੋਂ ਬਾਅਦ ਨੌਜਵਾਨ ਨੇ ਮਹਿਲਾ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਇਹ ਵੀ ਦੱਸਿਆ ਕਿ ਮੁਲਜ਼ਮ ਨੌਜਵਾਨ ਨੇ ਉਸ ਤੋਂ ਵੀਡੀਓ ਵਾਇਰਲ ਕਰਨ ਦੇ ਨਾਂਅ 'ਤੇ 2.5 ਲੱਖ ਰੁਪਏ ਵੀ ਹੜੱਪ ਲਏ ਸਨ।
ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਹਰਿਆਣਾ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ ਅਤੇ ਔਰਤ ਤੋਂ ਦਵਾਈਆਂ ਬਾਰੇ ਪੁੱਛ-ਗਿੱਛ ਕਰ ਰਹੀ ਹੈ। ਔਰਤ ਮੁਤਾਬਕ ਕਥਿਤ ਦੋਸ਼ੀ ਨੌਜਵਾਨ ਵੀਡੀਓ ਬਣਾਉਣ ਤੋਂ ਬਾਅਦ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਦਾ ਰਿਹਾ। ਉਹ ਵਾਰ-ਵਾਰ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਇਨਕਾਰ ਕਰਨ 'ਤੇ ਵੀਡੀਓ ਵਾਇਰਲ ਕਰਨ ਦੀ ਧਮਕੀ ਦਿੰਦਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Corona, Crime against women, Crime news, Haryana, Rape