ਪਾਣੀਪਤ : ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿੱਚ 4 ਸਾਲਾ ਮਾਸੂਮ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੀਤੇ ਦਿਨ ਥਾਣਾ ਸਮਾਲਖਾ ਅਧੀਨ ਪੈਂਦੇ ਪਿੰਡ ਸਮਾਲਖਾ ਵਿਖੇ 4 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਫਰਾਰ ਮੁਲਜ਼ਮ ਨੂੰ ਥਾਣਾ ਸਮਾਲਖਾ ਦੀ ਪੁਲਸ ਨੇ ਗੁਪਤ ਸੂਚਨਾ 'ਤੇ ਛਾਪਾਮਾਰੀ ਕਰਕੇ ਸਮਾਲਖਾ ਬੱਸ ਸਟੈਂਡ ਨੇੜਿਓਂ ਕਾਬੂ ਕਰ ਲਿਆ। ਥਾਣਾ ਸਮਾਲਖਾ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਨੇ ਦੱਸਿਆ ਕਿ ਮੁਲਜ਼ਮ ਜਤਿੰਦਰ ਵਾਰਦਾਤ ਤੋਂ ਬਾਅਦ ਪੁਲੀਸ ਦੀ ਗ੍ਰਿਫ਼ਤ ’ਚੋਂ ਭੱਜਣ ਲਈ ਵੱਖ-ਵੱਖ ਥਾਵਾਂ ’ਤੇ ਰਹਿ ਰਿਹਾ ਸੀ।
ਮੁਲਜ਼ਮ ਦੀ ਉਮਰ 35 ਸਾਲ ਹੈ ਅਤੇ ਉਹ ਚਾਰ ਬੱਚਿਆਂ ਦਾ ਪਿਤਾ ਵੀ ਹੈ। ਪੁਲੀਸ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੇ ਸੰਭਾਵੀ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਡੂੰਘਾਈ ਨਾਲ ਪੁੱਛਗਿੱਛ ਲਈ ਪੁਲਸ ਟੀਮ ਨੇ ਗ੍ਰਿਫਤਾਰ ਮੁਲਜ਼ਮ ਜਤਿੰਦਰ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਹੈ।
ਪੀੜਤਾ ਦੀ ਮਾਤਾ ਦੀ ਸ਼ਿਕਾਇਤ 'ਤੇ ਥਾਣਾ ਸਮਾਲਖਾ 'ਚ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਮਾਲਖਾ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ 8 ਮਈ ਨੂੰ ਥਾਣਾ ਸਮਾਲਖਾ ਦੀ ਪੁਲਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਉਹ ਘਰੇਲੂ ਔਰਤ ਹੈ ਅਤੇ ਉਸ ਦੇ 4 ਬੱਚੇ ਹਨ। ਸ਼ਾਮ ਕਰੀਬ 4.30 ਵਜੇ ਤੀਜੇ ਨੰਬਰ ਦੀ ਬੇਟੀ ਗਲੀ 'ਚ ਬੱਚਿਆਂ ਨਾਲ ਖੇਡ ਰਹੀ ਸੀ। ਕੁਝ ਦੇਰ ਬਾਅਦ ਉਸ ਨੇ ਗਲੀ ਵਿੱਚ ਦੇਖਿਆ ਤਾਂ ਲੜਕੀ ਨਹੀਂ ਮਿਲੀ।
ਜਦੋਂ ਲੜਕੀ ਦੀ ਭਾਲ ਕੀਤੀ ਗਈ ਤਾਂ ਲੜਕੀ ਗੁਆਂਢੀ ਜਤਿੰਦਰ ਦੇ ਘਰ ਖੂਨ ਨਾਲ ਲੱਥਪੱਥ ਹਾਲਤ 'ਚ ਰੋਂਦੀ ਮਿਲੀ। ਪੁੱਛਣ 'ਤੇ ਲੜਕੀ ਨੇ ਦੱਸਿਆ ਕਿ ਜਤਿੰਦਰ ਨੇ ਉਸ ਨਾਲ ਗਲਤ ਹਰਕਤ ਕੀਤੀ ਹੈ। ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੀੜਤਾ ਦੀ ਮਾਂ ਦੀ ਸ਼ਿਕਾਇਤ 'ਤੇ ਮੁਲਜ਼ਮ ਜਤਿੰਦਰ ਦੇ ਖਿਲਾਫ ਥਾਣਾ ਸਮਾਲਖਾ 'ਚ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 1 ਦਿਨ ਦੇ ਰਿਮਾਂਡ ’ਤੇ ਲਿਆ ਹੈ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।