ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਪੁਲਿਸ ਵੱਲੋਂ ਜੰਮੂ ਦੇ ਕਿਸਾਨ ਆਗੂ ਸਣੇ 2 ਨੂੰ ਗ੍ਰਿਫਤਾਰ

News18 Punjabi | News18 Punjab
Updated: February 23, 2021, 12:50 PM IST
share image
ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਪੁਲਿਸ ਵੱਲੋਂ ਜੰਮੂ ਦੇ ਕਿਸਾਨ ਆਗੂ ਸਣੇ 2 ਨੂੰ ਗ੍ਰਿਫਤਾਰ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿਚ ਪੁਲਿਸ ਵੱਲੋਂ ਜੰਮੂ ਦੇ ਕਿਸਾਨ ਆਗੂ ਸਣੇ 2 ਨੂੰ ਗ੍ਰਿਫਤਾਰ

  • Share this:
  • Facebook share img
  • Twitter share img
  • Linkedin share img
ਗਣਤੰਤਰ ਦਿਵਸ ਮੌਕੇ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਜੰਮੂ ਤੋਂ ਇੱਕ ਪ੍ਰਮੁੱਖ ਕਿਸਾਨ ਆਗੂ ਸਣੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਕਿਸਾਨਾਂ ਨੇ ਇਹ ਟਰੈਕਟਰ ਪਰੇਡ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕੱਢੀ ਸੀ।

ਦਿੱਲੀ ਪੁਲਿਸ ਨੇ ਦੱਸਿਆ ਕਿ ‘ਜੰਮੂ-ਕਸ਼ਮੀਰ ਯੂਨਾਈਟਿਡ ਕਿਸਾਨ ਫਰੰਟ’ ਦੇ ਪ੍ਰਧਾਨ ਮਹਿੰਦਰ ਸਿੰਘ (45) ਅਤੇ ਜੰਮੂ ਦੇ ਗੋਲ ਗੁਜਰਾਲ ਦੇ ਰਹਿਣ ਵਾਲੇ ਮਨਦੀਪ ਸਿੰਘ (23) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਿੰਦਰ ਜੰਮੂ ਸ਼ਹਿਰ ਦੇ ਚਾਠਾ ਦਾ ਵਸਨੀਕ ਹੈ। ਪੁਲਿਸ ਦੇ ਅਨੁਸਾਰ, ਦੋਵਾਂ ਨੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ‘ਸਰਗਰਮੀ ਨਾਲ’ ਹਿੱਸਾ ਲਿਆ ਸੀ ਅਤੇ ਇਸ ਦੇ ‘ਮੁੱਖ ਸਾਜ਼ਿਸ਼ਕਰਤਾ’ ਸਨ। ਉਨ੍ਹਾਂ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਸੋਮਵਾਰ ਦੀ ਰਾਤ ਨੂੰ ਦੋਵਾਂ ਨੂੰ ਫੜ ਲਿਆ ਅਤੇ ਫਿਰ ਪੁੱਛਗਿੱਛ ਲਈ ਉਨ੍ਹਾਂ ਨੂੰ ਦਿੱਲੀ ਲਿਆਂਦਾ ਗਿਆ।

ਦਿੱਲੀ ਪੁਲਿਸ ਨੇ ਕਿਹਾ ਕਿ ਜੰਮੂ ਕਸ਼ਮੀਰ ਪੁਲਿਸ ਦੀ ਮਦਦ ਨਾਲ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਪੁਲਿਸ ਦੇ ਵਧੀਕ ਪੀਆਰਓ ਅਨਿਲ ਮਿੱਤਲ ਨੇ ਕਿਹਾ, “ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮੁੱਖ ਸਾਜ਼ਿਸ਼ਕਰਤਾ ਸਨ ਅਤੇ ਇਸ ਵਿੱਚ ਸਰਗਰਮੀ ਨਾਲ ਹਿੱਸਾ ਲਿਆ।”
ਉਧਰ, ਸਿੰਘ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨਿਰਦੋਸ਼ ਦੱਸਿਆ ਅਤੇ ਉਸ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਸਿੰਘ ਦੀ ਪਤਨੀ ਨੇ ਪੱਤਰਕਾਰਾਂ ਨੂੰ ਦੱਸਿਆ, "ਉਸ ਨੇ ਮੈਨੂੰ ਦੱਸਿਆ ਕਿ ਜੰਮੂ ਪੁਲਿਸ ਦੇ ਸੀਨੀਅਰ ਸੁਪਰਡੈਂਟ ਨੇ ਉਨ੍ਹਾਂ ਨੂੰ ਬੁਲਾਇਆ ਹੈ ਅਤੇ ਉਹ ਗਾਂਧੀ ਨਗਰ ਥਾਣੇ ਜਾ ਰਹੇ ਹਨ।"

ਇਸ ਤੋਂ ਬਾਅਦ ਉਸ ਦਾ ਫੋਨ ਬੰਦ ਆਉਣ ਲੱਗਾ। ਪੁੱਛਗਿੱਛ ਕਰਨ 'ਤੇ, ਮੈਨੂੰ ਪਤਾ ਲੱਗਿਆ ਕਿ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਦਿੱਲੀ ਲਿਜਾਇਆ ਗਿਆ ਹੈ।” ਉਸ ਨੇ ਦਾਅਵਾ ਕੀਤਾ ਕਿ ਜਦੋਂ ਹਿੰਸਾ ਹੋਈ ਸੀ, ਉਸ ਦਾ ਪਤੀ ਲਾਲ ਕਿਲ੍ਹੇ ਉਤੇ ਨਹੀਂ ਸੀ, ਬਲਕਿ ਦਿੱਲੀ ਦੀ ਸਰਹੱਦ ਉਤੇ ਸੀ। ਉਸ ਨੇ ਕਿਹਾ, "ਉਹ ਇਕੱਲੇ ਐਸਐਸਪੀ ਕੋਲ ਗਿਆ ਕਿਉਂਕਿ ਉਸ ਨੂੰ ਕੋਈ ਡਰ ਨਹੀਂ ਸੀ।" ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ। '
Published by: Gurwinder Singh
First published: February 23, 2021, 12:48 PM IST
ਹੋਰ ਪੜ੍ਹੋ
ਅਗਲੀ ਖ਼ਬਰ