• Home
 • »
 • News
 • »
 • national
 • »
 • REPUBLIC DAY VIOLENCE PHOTOS OF 20 MORE PEOPLE RELEASED DELHI POLICE RED FORT INCIDENT

ਲਾਲ ਕਿਲਾ ਹਿੰਸਾ: ਦਿੱਲੀ ਪੁਲਿਸ ਨੇ ਜਾਰੀ ਕੀਤੀਆਂ 20 ਹੋਰ ਤਸਵੀਰਾਂ

Republic Day Violence: ਦਿੱਲੀ ਪੁਲਿਸ ਨੇ ਲਾਲ ਕਿਲ੍ਹੇ ਹਿੰਸਾ ਵਿੱਚ ਕਥਿਤ ਤੌਰ ਤੇ ਸ਼ਾਮਲ 20 ਹੋਰ ਲੋਕਾਂ ਦੀਆਂ ਫੋਟੋਆਂ ਜਾਰੀ ਕੀਤੀਆਂ ਹਨ।

ਲਾਲ ਕਿਲਾ ਹਿੰਸਾ: ਪੁਲਿਸ ਨੇ ਜਾਰੀ ਕੀਤੀਆਂ 20 ਹੋਰ ਤਸਵੀਰਾਂ

 • Share this:
  ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਲਾਲ ਕਿਲੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਤੇਜ਼ ਹੋ ਗਈ ਹੈ। ਪੁਲਿਸ ਨੇ ਇੱਕ ਵਾਰ ਫਿਰ ਮੁਲਜ਼ਮਾਂ ਦੀ ਤਸਵੀਰ ਜਾਰੀ ਕੀਤੀ ਹੈ। ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਵਿਚ ਕਥਿਤ ਤੌਰ ਤੇ ਸ਼ਾਮਲ 20 ਹੋਰ ਲੋਕਾਂ ਦੀਆਂ ਫੋਟੋਆਂ ਜਾਰੀ ਕੀਤੀਆਂ। ਹੁਣ ਉਨ੍ਹਾਂ ਦੀ ਪਛਾਣ ਦੀ ਪ੍ਰਕਿਰਿਆ ਵੀ ਤੇਜ਼ ਕੀਤੀ ਜਾਏਗੀ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ 26 ਜਨਵਰੀ ਨੂੰ ਦਿੱਲੀ ਵਿੱਚ ਹੋਈ ਹਿੰਸਾ ਵਿੱਚ 12 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਸਨ।

  ਇਨ੍ਹਾਂ ਸਾਰਿਆਂ ਉੱਤੇ ਲਾਲ ਕਿਲ੍ਹੇ ਵਿਚ ਹੋਈ ਗੜਬੜੀ ਦੌਰਾਨ ਪੁਲਿਸ ‘ਤੇ ਹਮਲਾ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਕਮਿਸ਼ਨਰ ਐਸ ਐਨ ਸ੍ਰੀਵਾਸਤਵ ਨੇ 26 ਜਨਵਰੀ ਨੂੰ ਹਿੰਸਾ ਨਾਲ ਸਬੰਧਤ 1000 ਵੀਡੀਓ ਪ੍ਰਾਪਤ ਕਰਨ ਦੀ ਗੱਲ ਕਹੀ ਸੀ।

  ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਐਸਆਈਟੀ 26 ਜਨਵਰੀ ਹਿੰਸਾ ਲਈ ਇਨ੍ਹਾਂ 12 ਚਿਹਰਿਆਂ ਦੀ ਭਾਲ ਕਰ ਰਹੀ ਹੈ। ਕ੍ਰਾਈਮ ਬ੍ਰਾਂਚ ਦੀ ਐਸਆਈਟੀ ਹਿੰਸਾ ਦੀ ਜਾਂਚ ਕਰ ਰਹੀ ਹੈ। ਇਨ੍ਹਾਂ 12 ਲੋਕਾਂ ਦੇ ਹੱਥਾਂ ਵਿੱਚ ਲਾਠੀ ਡੰਡੇ  ਹਨ, ਜਿਨ੍ਹਾਂ ਨੇ ਲਾਲ ਕਿਲ੍ਹੇ ਸਮੇਤ ਕਈ ਥਾਵਾਂ ‘ਤੇ ਹਿੰਸਾ ਕੀਤੀ ਅਤੇ ਪੁਲਿਸ ‘ਤੇ ਹਮਲਾ ਵੀ ਕੀਤਾ ਸੀ। ਦਿੱਲੀ ਪੁਲਿਸ ਨੇ ਦੰਗਾਕਾਰੀਆਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਫੋਰੈਂਸਿਕ ਟੀਮ ਦੀ ਮਦਦ ਨਾਲ ਹਿੰਸਾ ਦੀਆਂ ਫੋਟੋਆਂ ਹਾਸਲ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।

  ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਇੱਕ ਕਿਸਾਨ ਟਰੈਕਟਰ ਰੈਲੀ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਦਿੱਲੀ ਪੁਲਿਸ ਪੰਜਾਬ ਦੇ ਗੈਂਗਸਟਰ ਲੱਖਾ ਸਿੰਘ ਸਿਧਾਨਾ ਦੀ ਭਾਲ ਕਰ ਰਹੀ ਹੈ। ਇਸ ਦੌਰਾਨ ਦਿੱਲੀ ਪੁਲਿਸ ਨਾਲ ਫਰਾਰ ਚੱਲ ਰਹੇ ਲੱਖਾ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕੀਤਾ ਹੈ। ਵੀਡੀਓ ਦੇ ਜ਼ਰੀਏ ਲੱਖਾ ਸਿੰਘ ਨੇ ਕਿਸਾਨਾਂ ਦਾ ਸਮਰਥਨ ਕੀਤਾ ਹੈ, ਜਦਕਿ ਪੁਲਿਸ ਨੂੰ ਖੁੱਲੀ ਚੇਤਾਵਨੀ ਦਿੰਦੇ ਹੋਏ 23 ਫਰਵਰੀ ਨੂੰ ਇਕ ਹੋਰ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।
  Published by:Ashish Sharma
  First published: