ਅਵਤਾਰ ਸਿੰਘ ਕੰਬੋਜ਼
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਰੋਡਵੇਜ਼ ਡਿੱਪੂ ਦੇ ਗੇਟ ਅੱਗੇ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜ਼ੀ ਕੀਤੀ। ਇਸ ਮੌਕੇ ਰੋਡਵੇਜ਼ ਕਾਮਿਆਂ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਵਿਖੇ ਕੰਮ ਕਰ ਰਹੇ ਸਾਰੇ ਕੱਚੇ ਕਾਮਿਆਂ ਅਤੇ ਹੋਰ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਿਸੇ ਵੀ ਵਿਭਾਗ ਵਿੱਚ ਪੱਕੀ ਅਸਾਮੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਉਸ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਇਸ ਮੌਕੇ ਸ਼ਿਵ ਕੁਮਾਰ, ਸਤਵਿੰਦਰ ਸਿੰਘ ਉਪ ਚੇਅਰਮੈਨ, ਕੁਲਵੰਤ ਸਿੰਘ ਪ੍ਰਧਾਨ, ਬਹਾਦਰ ਸਿੰਘ ਉਪ ਪ੍ਰਧਾਨ ਅਤੇ ਇੰਦਰਜੀਤ ਸਿੰਘ ਨੇ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਘਟਾਉਣ ਦੀ ਮੰਗ ਵੀ ਕੀਤੀ ਅਤੇ ਨਵੇਂ ਖੇਤੀ ਸੁਧਾਰ ਕਾਨੂੰਨ ਦਾ ਵਿਰੋਧ ਕੀਤਾ।
ਰੋਡਵੇਜ਼ ਕਰਮਚਾਰੀਆਂ ਨੇ ਕਿਹਾ ਕਿ ਕਾਰੋਨਾ ਸੰਕਟ ਦੌਰਾਨ ਕੰਮ ਕਰ ਰਹੇ ਸਿਹਤ ਵਿਭਾਗ ਦੇ ਕੱਚੇ ਕਰਮਚਾਰੀਆਂ ਨੂੰ ਵੀ ਪੱਕੇ ਮੁਲਾਜ਼ਮਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕਰਮਚਾਰੀਆਂ ਦੇ ਹੱਕ ਵਿਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਦਾ ਫੈਸਲਾ ਲਾਗੂ ਕੀਤਾ ਜਾਵੇ ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Rally, Ropar