Home /News /national /

ਬਾਗਪਤ ਦੇ ਆਸ਼ਰਮ ਪਹੁੰਚਿਆ ਰਾਮ ਰਹੀਮ, ਦੇਖਣ ਲਈ ਲੱਗੀ ਭੀੜ

ਬਾਗਪਤ ਦੇ ਆਸ਼ਰਮ ਪਹੁੰਚਿਆ ਰਾਮ ਰਹੀਮ, ਦੇਖਣ ਲਈ ਲੱਗੀ ਭੀੜ

(ਫਾਇਲ ਫੋਟੋ)

(ਫਾਇਲ ਫੋਟੋ)

 • Share this:
  ਸਾਧਵੀਆਂ ਨਾਲ ਜਬਰ ਜਨਾਹ ਤੇ ਪੱਤਰਕਾਰ ਛਤਰਪਤੀ ਕਤਲ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਮਹੀਨੇ ਦੀ ਪੈਰੋਲ ’ਤੇ ਛੱਡਿਆ ਗਿਆ ਹੈ।

  ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਕਿਹਾ ਕਿ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਦੀ ਸਿਫਾਰਸ਼ ’ਤੇ ਡੇਰਾ ਮੁਖੀ ਦੀ 30 ਦਿਨਾ ਪੈਰੋਲ ਮਨਜ਼ੂਰ ਕੀਤੀ ਸੀ। ਮੰਤਰੀ ਮੁਤਾਬਕ ਡੇਰਾ ਮੁਖੀ ਨੇ ਪੈਰੋਲ ਲਈ ਦਿੱਤੀ ਅਰਜ਼ੀ ਵਿੱਚ ਉੱਤਰ ਪ੍ਰਦੇਸ਼ ਦੇ ਬਾਗ਼ਪਤ ਵਿੱਚ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਵਿਚ ਜਾਣ ਦੀ ਇੱਛਾ ਜਤਾਈ ਸੀ। ਮੰਤਰੀ ਨੇ ਕਿਹਾ ਕਿ ਪੈਰੋਲ ਮਨਜ਼ੂਰ ਕਰਨ ਤੋਂ ਪਹਿਲਾਂ ਬਾਗਪਤ ਪ੍ਰਸ਼ਾਸਨ ਤੋਂ ਵੀ ਲੋੜੀਂਦੀ ਪ੍ਰਵਾਨਗੀ ਲਈ ਗਈ ਸੀ।

  ਸ਼ੁੱਕਰਵਾਰ ਨੂੰ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ ਤੋਂ ਬਾਹਰ ਨਿਕਲਣ ਤੋਂ ਬਾਅਦ ਉਹ ਬਾਗਪਤ ਦੇ ਬਰਨਾਵਾ ਸਥਿਤ ਆਪਣੇ ਆਸ਼ਰਮ ਪਹੁੰਚਿਆ। ਪੁਲਿਸ ਸੁਪਰਡੈਂਟ ਨੀਰਜ ਜਾਦੌਨ ਨੇ ਦੱਸਿਆ ਕਿ ਰਾਮ ਰਹੀਮ ਇਕ ਮਹੀਨੇ ਦੀ ਪੈਰੋਲ 'ਤੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ 'ਚ ਪਹੁੰਚਿਆ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਆਸ਼ਰਮ ਦੇ ਆਲੇ-ਦੁਆਲੇ ਸੁਰੱਖਿਆ ਹੋਰ ਵੀ ਸਖ਼ਤ ਕਰ ਦਿੱਤੀ ਗਈ ਹੈ।

  ਗੁਰਮੀਤ ਦੁਪਹਿਰ 12 ਵਜੇ ਦੇ ਕਰੀਬ ਆਸ਼ਰਮ ਪਹੁੰਚਿਆ। ਗੁਰਮੀਤ ਦੇ ਆਸ਼ਰਮ ਪਹੁੰਚਣ ਦੀ ਸੂਚਨਾ ਮਿਲਦਿਆਂ ਹੀ ਲੋਕਾਂ ਦੀ ਭੀੜ ਇਕੱਠੀ ਹੋ ਗਈ। ਦੱਸ ਦਈਏ ਕਿ ਹਰਿਆਣਾ ਦੇ ਸਿਰਸਾ ਤੋਂ ਬਾਅਦ ਗੁਰਮੀਤ ਰਾਮ ਰਹੀਮ ਦਾ ਦੇਸ਼ ਦਾ ਦੂਜਾ ਸਭ ਤੋਂ ਵੱਡਾ ਆਸ਼ਰਮ ਬਾਗਪਤ ਦੇ ਬਰਨਾਵਾ ਵਿੱਚ ਸਥਿਤ ਹੈ।

  ਗੁਰਮੀਤ ਆਪਣੀ ਪੈਰੋਲ ਦੀ ਮਿਆਦ ਦੌਰਾਨ ਇੱਥੇ ਹੀ ਰਹੇਗਾ। ਇਸ ਤੋਂ ਪਹਿਲਾਂ ਜੇਲ੍ਹ 'ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਕ ਮਹੀਨੇ ਦੀ ਪੈਰੋਲ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ।
  Published by:Gurwinder Singh
  First published:

  Tags: Gurmeet Ram Rahim, Gurmeet Ram Rahim Singh, Jail

  ਅਗਲੀ ਖਬਰ