Home /News /national /

ਵਿਆਹ ਦੇ ਨਾਂ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵਿਆਹ ਦੇ ਨਾਂ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵਿਆਹ ਦੇ ਨਾਂ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹੈਰਾਨ ਕਰਨ ਵਾਲਾ ਖੁਲਾਸਾ

ਵਿਆਹ ਦੇ ਨਾਂ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹੈਰਾਨ ਕਰਨ ਵਾਲਾ ਖੁਲਾਸਾ

ਇਹ ਗੈਂਗ ਭੋਲੇ-ਭਾਲੇ ਲੋਕਾਂ ਨੂੰ ਫਿਲਮੀ ਅੰਦਾਜ਼ 'ਚ ਆਪਣਾ ਸ਼ਿਕਾਰ ਬਣਾ ਰਿਹਾ ਸੀ। ਗਰੋਹ ਦੇ ਮੈਂਬਰ ਵਿਆਹ ਕਰਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਦੇ ਸਨ। ਜਦੋਂ ਪੀੜਤ ਨੂੰ ਇਸ ਧੋਖਾਧੜੀ ਬਾਰੇ ਪਤਾ ਲਗਦਾ ਤਾਂ ਉਹ ਉਸ ਨੂੰ ਕੇਸ ਨਾ ਦਰਜ ਕਰਵਾਉਣ ਦੀਆਂ ਧਮਕੀਆਂ ਦਿੰਦੇ ਸੀ। ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

ਹੋਰ ਪੜ੍ਹੋ ...
 • Share this:

  ਉੱਤਰ ਪ੍ਰਦੇਸ਼ ਦੀ ਸਹਾਰਨਪੁਰ ਪੁਲਿਸ ਨੂੰ ਧੋਖਾਧੜੀ ਕਰਨ ਵਾਲੇ ਗਿਰੋਹ ਖਿਲਾਫ ਵੱਡੀ ਕਾਮਯਾਬੀ ਮਿਲੀ ਹੈ। ਵਿਆਹ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਗਿਰੋਹ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ।

  ਇਹ ਗੈਂਗ ਭੋਲੇ-ਭਾਲੇ ਲੋਕਾਂ ਨੂੰ ਫਿਲਮੀ ਅੰਦਾਜ਼ 'ਚ ਆਪਣਾ ਸ਼ਿਕਾਰ ਬਣਾ ਰਿਹਾ ਸੀ। ਗਰੋਹ ਦੇ ਮੈਂਬਰ ਵਿਆਹ ਕਰਵਾਉਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਦੇ ਸਨ। ਜਦੋਂ ਪੀੜਤ ਨੂੰ ਇਸ ਧੋਖਾਧੜੀ ਬਾਰੇ ਪਤਾ ਲਗਦਾ ਤਾਂ ਉਹ ਉਸ ਨੂੰ ਕੇਸ ਦਰਜ ਨਾ ਕਰਵਾਉਣ ਦੀਆਂ ਧਮਕੀਆਂ ਦਿੰਦੇ ਸੀ। ਪੁਲਿਸ ਨੇ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਇੱਕ ਔਰਤ ਵੀ ਸ਼ਾਮਲ ਹੈ।

  'ਲੁਟੇਰੀ ਦੁਲਹਨ' ਨੂੰ ਲੈ ਕੇ ਬਾਲੀਵੁੱਡ 'ਚ ਕਈ ਫਿਲਮਾਂ ਬਣ ਚੁੱਕੀਆਂ ਹਨ। ਪਰ ਯੂਪੀ ਵਿੱਚ ਅਸਲ ਵਿੱਚ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜ਼ਾ ਮਾਮਲਾ ਸਹਾਰਨਪੁਰ ਦੇ ਚਿਲਕਾਣਾ ਥਾਣਾ ਖੇਤਰ ਤੋਂ ਸਾਹਮਣੇ ਆਇਆ ਹੈ। ਜਿੱਥੇ ਚਿਲਕਾਣਾ ਇਲਾਕੇ ਦੇ ਰਹਿਣ ਵਾਲੇ ਪ੍ਰਵੀਨ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਕੁੱਝ ਲੋਕਾਂ ਨੇ ਸਾਜ਼ਿਸ਼ ਰਚ ਕੇ ਉਸ ਨੂੰ ਲੁੱਟ ਲਿਆ ਹੈ।

  ਨੌਜਵਾਨ ਨੇ ਦੱਸਿਆ ਕਿ ਉਸ ਤੋਂ 3 ਲੱਖ ਰੁਪਏ ਲੈ ਕੇ ਗੀਤਾ ਨਾਂ ਦੀ ਲੜਕੀ ਨਾਲ ਵਿਆਹ ਕਰਵਾਇਆ ਗਿਆ ਸੀ। ਪਰ ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਜਾਅਲੀ ਆਧਾਰ ਕਾਰਡ, ਜਾਅਲੀ ਨਾਮ-ਪਤਾ ਅਤੇ ਜਾਅਲੀ ਮੈਰਿਜ ਸਰਟੀਫਿਕੇਟ ਤਿਆਰ ਕਰਕੇ ਉਸ ਨੂੰ ਲੁੱਟਿਆ ਗਿਆ ਹੈ।

  ਨੌਜਵਾਨ ਨੇ ਦੱਸਿਆ ਕਿ ਜਦੋਂ ਉਸ ਨੂੰ ਇਸ ਠੱਗੀ ਬਾਰੇ ਪਤਾ ਲੱਗਾ ਤਾਂ ਉਸ ਨੇ ਕਾਰਵਾਈ ਕਰਨ ਦੀ ਗੱਲ ਆਖੀ। ਜਿਸ 'ਤੇ ਮਹਿਲਾ ਵੱਲੋਂ ਉਸ ਨੂੰ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕੀਤੀ ਗਈ।

  ਪੁਲਿਸ ਨੇ ਨੌਜਵਾਨ ਦੀ ਸ਼ਿਕਾਇਤ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਨੇ ਲੋਕਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ ਇੱਕ ਔਰਤ ਸਮੇਤ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

  ਉਥੇ ਹੀ ਇਸ ਪੂਰੇ ਮਾਮਲੇ 'ਤੇ ਐੱਸਪੀ ਸਿਟੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਦੇ ਗਰੋਹ ਵਿੱਚ ਹੋਰ ਮੈਂਬਰ ਵੀ ਹਨ।

  ਮੁਲਜ਼ਮ ਆਪਣੇ ਗਰੋਹ ਦੇ ਹੋਰ ਸਾਥੀਆਂ ਨਾਲ ਮਿਲ ਕੇ ਭੋਲੇ ਭਾਲੇ ਲੋਕਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਮੋਟੀ ਰਕਮ ਵਸੂਲਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੂਬੇ ਅਤੇ ਹੋਰ ਰਾਜਾਂ ਵਿੱਚ ਵੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਜਿਸ ਵਿੱਚ ਹੁਣ ਤੱਕ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਜਾ ਚੁੱਕੀ ਹੈ। ਫਿਲਹਾਲ ਪੁਲਿਸ ਬਾਕੀ ਦੋਸ਼ੀਆਂ ਦੀ ਭਾਲ ਕਰ ਰਹੀ ਹੈ।

  Published by:Gurwinder Singh
  First published:

  Tags: Crime, Crime news