ਮੰਗਲਵਾਰ ਨੂੰ ਕਾਂਗਰਸ ਦੇ ਸਾਬਕਾ ਲੀਡਰ ਸੱਜਣ ਕੁਮਾਰ ਨੇ ਦਿੱਲੀ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਐਸਆਈਟੀ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਕਤਲ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰਨ ਦੀ ਅਪੀਲ ਦੀ ਕੋਈ ਵਜ਼੍ਹਾ ਨਹੀਂ ਦੱਸੀ । ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦੇ ਬਾਅਦ ਹੋਏ ਦੰਗਿਆਂ ਨਾਲ ਸਬੰਧਤ ਕਤਲ ਦੇ ਇੱਕ ਹੋਰ ਮਾਮਲੇ ਵਿੱਚ ਪਹਿਲਾਂ ਤੋਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ।
ਸੱਜਣ ਕੁਮਾਰ ਦੇ ਵੱਲੋਂ ਪੇਸ਼ ਹੋਏ ਵਕੀਲ ਅਨਿਲ ਸ਼ਰਮਾ ਨੇ ਕਿਹਾ ਕਿ ਐਸਆੲਟੀ ਦਾ ਹੇਠਲੀ ਅਦਾਲਤ ਦੇ ਜ਼ਮਾਨਤ ਦੇਣ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਕੋਈ ਵਜ਼੍ਹਾ ਅਤੇ ਅਧਾਰ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ ਮਾਮਲੇ ਵਿੱਚ ਦੋਸ਼ੀ ਠਹਿਰਾਉਣ ਅਤੇ ਸਜ਼ਾ ਸੁਣਾਉਣ ਤੋਂ ਬਾਅਦ ਉਹ ਮੁਕੱਦਮੇ ਦੇ ਦੌਰਾਨ ਜ਼ਮਾਨਤ ’ਤੇ ਰਹੇ ਸਨ।
ਇਸ ਦੇ ਨਾਲ ਹੀ ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਵੱਲੋਂ ਦਿੱਤੇ ਗਏ ਜ਼ਮਾਨਤ ਦੇ ਹੁਕਮ ਵਿੱਚ ਕੋਈ ਕਮੀ ਨਹੀਂ ਹੈ । ਉਥੇ ਹੀ ਕੇਂਦਰ ਸਰਕਾਰ ਦੇ ਵਕੀਲ ਅਜੇ ਦਿਗਪਾਲ ਦੇ ਵੱਲੋਂ ਦੰਗਿਆ ਦੇ ਮਾਮਲਿਆਂ ਦੀ ਜਾਂਚ ਕਰਨ ਵਾਲੀ ਐਸਆਈਟੀ ਨੇ ਦੱਸਿਆ ਕਿ ਸੱਜਣ ਕੁਮਾਰ ਇੱਕ ਵੱਡੇ ਜੁਰਮ ਵਿੱਚ ਸ਼ਾਮਲ ਸਨ ਅਤੇ ਅਜੇ ਹੋਰ ਵੀ ਮਹੱਤਵਪੂਰਨ ਗਵਾਹਾਂ ਦ ਜਾਂਚ ਕੀਤੀ ਜਾਣੀ ਬਾਕੀ ਹੈ । ਜੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਸਬੂਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕਦਾ ਹੈ ।
ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਸੱਜਣ ਕੁਮਾਰ ਪਹਿਲਾਂ ਤੋਂ ਹੀ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਹਿਰਾਸਤ ਵਿੱਚ ਹੈ। ਉਨ੍ਹਾਂ ਨੇ ਕਿਹਾ ਕਿ ਜ਼ਮਾਨਤ ਦਿੰਦੇ ਸਮੇਂ ਹੇਠਲੀ ਅਦਾਲਤ ਨੇ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ । ਜਿਸ ਨਾਲ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੈਡੀਕਲ ਦੇ ਅਧਾਰ ’ਤੇ ਵੀ ਇਜਾਜ਼ਤ ਨਹੀਂ ਦਿੱਤੀ।
ਜੱਜ ਦੇਨੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਚਾਰ ਜੁਲਾਈ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Anti-sikh riots, Punjab news, Sajjan kumar, Sikh riots, Sit