• Home
 • »
 • News
 • »
 • national
 • »
 • SAMYUKT KISAN MORCHA BIG STATEMENT ON BYPOLL 2021 BJP SHOULD LEARN FROM THE RESULTS SKM

ਜ਼ਿਮਨੀ ਚੋਣਾਂ ਵਿਚ ਕਰਾਰੀ ਹਾਰ ਤੋਂ ਸਬਕ ਲੈ ਕੇ ਤੁਰਤ ਖੇਤੀ ਕਾਨੂੰਨ ਰੱਦ ਕਰੇ ਭਾਜਪਾ: ਮੋਰਚਾ

ਜ਼ਿਮਨੀ ਚੋਣਾਂ ਵਿਚ ਕਰਾਰੀ ਹਾਰ ਤੋਂ ਸਬਕ ਲੈ ਕੇ ਤੁਰਤ ਖੇਤੀ ਕਾਨੂੰਨ ਰੱਦ ਕਰੇ ਭਾਜਪਾ: ਮੋਰਚਾ (ਫਾਇਲ ਫੋਟੋ)

 • Share this:
  ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਨੇ ਉਪ ਚੋਣ 2021 ਦੇ ਨਤੀਜਿਆਂ (Bypoll Results 2021) ਉਤੇ ਵੱਡਾ ਬਿਆਨ ਦਿੱਤਾ ਹੈ। ਮੋਰਚੇ ਨੇ ਭਾਜਪਾ ਦੇ ਮਾੜੇ ਪ੍ਰਦਰਸ਼ਨ ਨੂੰ ਕਿਸਾਨ ਅੰਦੋਲਨ ਦੀ ਸਫਲਤਾ ਕਰਾਰ ਦਿੱਤਾ ਹੈ।

  ਐਸਕੇਐਮ ਨੇ ਇਸ ਨੂੰ ਭਾਰਤੀ ਜਨਤਾ ਪਾਰਟੀ ਨੂੰ ਚਿਤਾਵਨੀ ਵਜੋਂ ਲੈਣ ਲਈ ਕਿਹਾ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਨੇ ਸਰਕਾਰ ਦੀਆਂ ਨੀਤੀਆਂ ਨਾਗਰਿਕਾਂ ਦੇ ਹਿੱਤਾਂ ਮੁਤਾਬਕ ਨਹੀਂ ਬਣਾਈਆਂ ਤਾਂ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।

  ਦੱਸ ਦਈਏ ਕਿ ਮੰਗਲਵਾਰ ਨੂੰ 3 ਸੀਟਾਂ 'ਤੇ ਹੋਈਆਂ ਸੰਸਦੀ ਉਪ ਚੋਣਾਂ 'ਚ ਭਾਜਪਾ ਨੂੰ ਸਿਰਫ ਇਕ ਸੀਟ ਮਿਲੀ ਹੈ। ਇਸ ਦੇ ਨਾਲ ਹੀ 14 ਰਾਜਾਂ ਖਾਸ ਕਰਕੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੀਆਂ 30 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ 'ਚ ਭਾਜਪਾ ਪੱਲੇ ਨਮੋਸ਼ੀ ਪਈ ਹੈ।

  ਜ਼ਿਮਨੀ ਚੋਣ ਵਿਚ ਭਾਜਪਾ ਨੂੰ ਮਿਲੀ ਨਮੋਸ਼ੀਜਨਕ ਤੇ ਕਰਾਰੀ ਹਾਰ ਮਗਰੋਂ ਦਿੱਲੀ ਵਿੱਚ ਲੱਗੇ ਮੋਰਚਿਆਂ ’ਤੇ ਡਟੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਭਾਜਪਾ ਦੀਆਂ ਜੜ੍ਹਾਂ ਖੋਖਲੀਆਂ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਚੋਣ ਨਤੀਜਿਆਂ ਤੋਂ ਸਾਫ਼ ਹੈ ਕਿ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਖਫ਼ਾ ਹਨ।

  ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਲੈ ਕੇ ਅਜੇ ਵੀ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਵੇ, ਕਿਉਂਕਿ ਇਹੀ ਉਸ ਲਈ ਤੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਲਈ ਲਾਹੇਵੰਦ ਰਹੇਗਾ।ਸੰਯੁਕਤ ਕਿਸਾਨ ਮੋਰਚੇ ਨੇ ਇਕ ਬਿਆਨ ਵਿੱਚ ਕਿਹਾ, ‘‘ਅੱਜ ਦੇ ਜ਼ਿਮਨੀ ਚੋਣਾਂ ਦੇ ਨਤੀਜੇ ਖਾਸ ਤੌਰ ’ਤੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਲਈ ਲਈ ਸਬਕ ਵਾਲੇ ਹਨ।’’
  Published by:Gurwinder Singh
  First published:
  Advertisement
  Advertisement