ਕਿਸਾਨਾਂ ਵੱਲੋਂ ਸੰਘਰਸ਼ ਮੁਲਤਵੀ ਕਰਨ ਤੋਂ ਬਾਅਦ ਅੱਜ 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਸਿੰਘੂ ਬਾਰਡਰ ਕੋਲ ਕਜਾਰੀਆ ਟਾਈਲਸ (ਕੁੰਡਲੀ) ਉਤੇ ਚੱਲ ਰਹੀ ਹੈ।
ਮੀਟਿੰਗ ਵਿੱਚ ਸਾਰੇ 40 ਜਥੇਬੰਦੀਆਂ ਦੇ ਆਗੂ ਹਾਜ਼ਰ ਹਨ। ਮੀਟਿੰਗ 'ਚ ਅੰਦੋਲਨ ਮੁਲਤਵੀ ਕਰਨ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ 'ਤੇ ਕੀਤੀ ਗਈ ਕਾਰਵਾਈ 'ਤੇ ਚਰਚਾ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਚੋਣ ਲੜ ਰਹੇ ਮੋਰਚੇ ਦੇ ਆਗੂਆਂ ਨੂੰ ਵੀ ਮੋਰਚੇ ਵਿੱਚੋਂ ਕੱਢਣ ਦਾ ਫੈਸਲਾ ਲਿਆ ਜਾ ਸਕਦਾ ਹੈ।
ਬੈਠਕ ਦੌਰਾਨ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਐੱਮਐੱਸਪੀ ਬਾਰੇ ਕਮੇਟੀ ਨਾ ਬਣਾਉਣ ਅਤੇ ਲਖੀਮਪੁਰ ਖੀਰੀ ਮੁੱਦੇ ਦਾ ਕੋਈ ਠੋਸ ਹੱਲ ਨਾ ਕੱਢੇ ਜਾਣ ਜਿਹੀਆਂ ਮੰਗਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਮੀਟਿੰਗ ਵਿੱਚ ਕਿਸਾਨ ਅੰਦੋਲਨ ਦੇ ਅਗਲੇ ਪੜਾਅ ਬਾਰੇ ਵੀ ਚਰਚਾ ਕੀਤੀ ਜਾਵੇਗੀ ਕਿਉਂਕਿ ਕੇਂਦਰ ਸਰਕਾਰ ਨੇ ਐੱਮਐੱਸਪੀ ਬਾਰੇ ਕਮੇਟੀ ਨਹੀਂ ਬਣਾਈ ਹੈ ਜਿਸ ਵਿੱਚ ਕਿਸਾਨਾਂ ਦੇ ਮੈਂਬਰ ਵੀ ਸ਼ਾਮਲ ਕੀਤੇ ਜਾਣੇ ਸਨ।

ਇਸ ਤੋਂ ਇਲਾਵਾ ਜਿਨ੍ਹਾਂ ਆਗੂਆਂ ਨੇ ਚੋਣ ਲੜਨ ਲਈ ਮੋਰਚਾ ਬਣਾਇਆ ਹੈ, ਉਸ ਦਾ ਮਿਲਦਾ-ਜੁਲਦਾ ਨਾਂ ਰੱਖਣਾ ਵਿਵਾਦ ਦਾ ਮੁੱਦਾ ਵੀ ਚਰਚਾ ਦਾ ਵਿਸ਼ਾ ਰਹੇਗਾ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।