ਸੰਯੁਕਤ ਮੋਰਚਾ ਨੇ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਲਾਏ ਚਿਤਾਵਨੀ ਬੋਰਡਾਂ ਦਾ ਲਿਆ ਸਖਤ ਨੋਟਿਸ
ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਲਾਏ ਚਿਤਾਵਨੀ ਬੋਰਡਾਂ ਦਾ ਲਿਆ ਸਖਤ ਨੋਟਿਸ (ਫਾਇਲ ਫੋਟੋ)
- news18-Punjabi
- Last Updated: February 23, 2021, 1:51 PM IST
ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਟਿਕਰੀ ਬਾਰਡਰ ’ਤੇ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਲਈ ਦਿੱਲੀ ਪੁਲਿਸ ਵੱਲੋਂ ਲਾਏ ਨੋਟਿਸਾਂ ਦੀ ਨਿਖੇਧੀ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਚੱਲ ਰਹੇ ਧਰਨੇ ਵਾਲੀ ਥਾਂ ਉੱਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਅਤੇ ਹੋਰ ਥਾਵਾਂ ’ਤੇ ਹਿੰਦੀ ਤੇ ਪੰਜਾਬੀ ਵਿੱਚ ਇਹ ਪੋਸਟਰ ਲਾਏ ਗਏ ਹਨ।
ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਕਿਸਾਨ ਆਪਣੇ ਬੁਨਿਆਦੀ ਅਧਿਕਾਰਾਂ ਦੀ ਵਰਤੋਂ ਕਰਕੇ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਪੁਲਿਸ ਦੇ ਇਸ ਕਦਮ ਦਾ ਵਿਰੋਧ ਕਰਦੇ ਹਾਂ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ। ਅਜਿਹੀਆਂ ਧਮਕੀਆਂ ਅਤੇ ਚੇਤਾਵਨੀਆਂ ਨਾਲ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਯੋਜਨਾਵਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ ਅਤੇ ਇਸ ਨਾਲ ਕਿਸਾਨੀ ਸੰਘਰਸ਼ ਮਜ਼ਬੂਤ ਹੋਵੇਗਾ।
ਉਨ੍ਹਾਂ ਕਿਹਾ ਕਿ ਸਥਾਨਕ ਮੁੰਡਕਾ ਥਾਣਾ ਪੁਲਿਸ ਵੱਲੋਂ ਇਹ ਨੋਟਿਸ ਲਾਏ ਗਏ ਹਨ ਪਰ ਕਿਸਾਨਾਂ ਨੂੰ ਇਸ ਚਿਤਾਵਨੀ ਤੋਂ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਪੋਸਟਰਾਂ ਦੀ ਕੋਈ ਅਹਿਮੀਅਤ ਨਹੀਂ ਕਿਉਂਕਿ ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦਈਏ ਕਿ ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਧਰਨੇ ਵਾਲੀ ਥਾਂ ਤੋਂ ਲੰਘਦੀ ਮੈਟਰੋ ਲਾਈਨ ਦੇ ਖੰਭਿਆਂ ਤੇ ਹੋਰ ਥਾਵਾਂ ’ਤੇ ਹਿੰਦੀ ਤੇ ਪੰਜਾਬੀ ਵਿੱਚ ਪੋਸਟਰ ਲਾਏ ਹਨ। ਪੋਸਟਰਾਂ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਇਹ ਥਾਂ ਖਾਲੀ ਕੀਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ਦੀ ਇਸ ਕਾਰਵਾਈ ਦੀ ਤਿੱਖੀ ਅਲੋਚਨਾ ਕੀਤੀ ਹੈ।