ਰਾਸ਼ਟਰੀ ਸੋਇਮ ਸੇਵਕ ਸੰਘ ਦੇ ਪ੍ਰਮੁੱਖ ਸੰਚਾਲਕ ਮੋਹਨ ਭਾਗਵਤ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਨੂੰ ਤਾਕਤ ਤੇ ਦਾਇਰੇ ਦੇ ਮਾਮਲੇ ਵਿਚ ਚੀਨ ਨਾਲੋਂ ਵੱਡਾ ਹੋਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੂਰੀ ਦੁਨੀਆ ਚੀਨ ਦੇ ਵਿਸਥਾਰਵਾਦੀ ਸੁਭਾਅ ਤੋਂ ਜਾਣੂ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਮੁਲਕ ਸਾਨੂੰ ਤੋੜਨ ਦੀ ਕੋਸ਼ਿਸ਼ ਨਾ ਕਰੇ।
ਭਾਗਵਤ ਸੰਘ ਦੀ ਸਾਲਾਨਾ ਦਸਹਿਰਾ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਭਾਗਵਤ ਨੇ ਕਿਹਾ ਕਿ ਭਾਰਤ ਨੂੰ ਚੀਨ ਵਿਰੁੱਧ ਬਿਹਤਰ ਫੌਜੀ ਤਿਆਰੀਆਂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਣ ਬਹੁਤ ਸਾਰੇ ਦੇਸ਼ ਚੀਨ ਦੇ ਸਾਹਮਣੇ ਖੜੇ ਹਨ।
ਉਨ੍ਹਾਂ ਕਿਹਾ, ‘ਚੀਨੀ ਘੁਸਪੈਠ ਉਤੇ ਭਾਰਤ ਦੀ ਪ੍ਰਤੀਕ੍ਰਿਆ ਕਾਰਨ ਚੀਨ ਸੋਚਾਂ ਵਿਚ ਹੈ। ਭਾਰਤ ਨੂੰ ਚੀਨ ਦੇ ਮੁਕਾਬਲੇ ਆਪਣੀ ਸ਼ਕਤੀ ਅਤੇ ਦਾਇਰਾ ਵਧਾਉਣ ਦੀ ਲੋੜ ਹੈ। ਉਨ੍ਹਾਂ ਕਿਹਾ, "ਮਹਾਂਮਾਰੀ ਦੇ ਵਿਚਕਾਰ ਚੀਨ ਨੇ ਸਾਡੀਆਂ ਸਰਹੱਦਾਂ ਲੰਘਣ ਦੀ ਕੋਸ਼ਿਸ਼ ਕੀਤੀ, ਪਰ ਕਰਾਰਾ ਜਵਾਬ ਮਿਲਿਆ।" ਭਾਗਵਤ ਨੇ ਕਿਹਾ ਕਿ ਸਾਡੀ ਸੋਚ ਹਰ ਕਿਸੇ ਨਾਲ ਦੋਸਤੀ ਕਰਨੀ ਹੈ ਅਤੇ ਇਹ ਸਾਡਾ ਸੁਭਾਅ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਤਰੀਕੇ ਨਾਲ ਸਾਨੂੰ ਕਮਜ਼ੋਰ ਕਰਨ ਜਾਂ ਤੋੜਨ ਦੀ ਕੋਸ਼ਿਸ਼ ਕਦੇ ਵੀ ਪ੍ਰਵਾਨ ਨਹੀਂ ਹੈ ਅਤੇ ਸਾਡੇ ਵਿਰੋਧੀ ਹੁਣ ਇਸ ਨੂੰ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸਿਟੀਜ਼ਨਸ਼ਿਪ ਸੋਧ ਕਾਨੂੰਨ ਕਿਸੇ ਵਿਸ਼ੇਸ਼ ਧਾਰਮਿਕ ਭਾਈਚਾਰੇ ਦੇ ਵਿਰੁੱਧ ਨਹੀਂ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Mohan Bhagwat, RSS