ਪੰਜਾਬ ਦੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸ ਵਾਰ ਉਨ੍ਹਾਂ ਦੇ ਸੁਰਖੀਆਂ ਵਿੱਚ ਆਉਣ ਦਾ ਕਾਰਨ ਹੈ ਜੰਮੂ-ਕਸ਼ਮੀਰ ਬਾਰਡਰ ਵਿੱਚ ਉਨ੍ਹਾਂ ਦੀ ਐਂਟਰੀ ਬੈਨ ਕਰਨ। ਦਰਅਸਲ ਜੰਮੂ-ਕਸ਼ਮੀਰ ਜਾ ਰਹੇ ਸਿਮਰਨਜੀਤ ਸਿੰਘ ਮਾਨ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਬਾਰਡਰ 'ਤੇ ਰੋਕ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਸਿਮਰਨਜੀਤ ਸਿੰਘ ਮਾਨ ਜੰਮੂ-ਕਸ਼ਮੀਰ ਜਾ ਰਹੇ ਸਨ, ਜਿੱਥੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸੂਬੇ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ।ਸਿਮਰਨਜੀਤ ਮਾਨ ਨੂੰ ਇਸ ਤਰ੍ਹਾਂ ਬਾਰਡਰ 'ਤੇ ਰੋਕੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ 'ਚ ਕਾਫ਼ੀ ਰੋਸ ਪਾਇਆ ਗਿਆ।
ਜ਼ਿਕਰਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਸੰਗਰੂਰ ਤੋਂ ਜ਼ਿਮਨੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ।ਜਿਨ੍ਹਾਂ ਨੂੰ ਹਾਲ ਹੀ ਵਿੱਚ ਉੱਥੇ ਦੇ ਲੋਕਾਂ ਵਲੋਂ ਸਾਂਸਦ ਚੁਣਿਐ । ਸਿਮਰਨਜੀਤ ਸਿੰਘ ਮਾਨ ਜਿੱਥੇ ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਹੀ ਚਰਚਾਵਾਂ 'ਚ ਰਹਿੰਦੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ban, Jammu and kashmir, Punjab, Punjab politics, Simranjit Singh Mann