ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਬਾਮਨਵਾਸ ਤੋਂ ਵਿਧਾਇਕਾ ਇੰਦਰਾ ਮੀਨਾ ਨੇ ਇੱਕ ਬਿਜਲੀ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਘਟਨਾ ਉਦੋਂ ਵਾਪਰੀ ਜਦੋਂ ਵਿਧਾਇਕ ਬਿਜਲੀ ਵੰਡ ਨਿਗਮ ਦੇ ਦਫ਼ਤਰ ਪੁੱਜੇ ਸਨ।
ਉਨ੍ਹਾਂ ਨੂੰ ਕਿਸਾਨਾਂ ਵੱਲੋਂ ਲਗਾਤਾਰ ਬਿਜਲੀ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਨੂੰ ਲੈ ਕੇ ਉਹ ਬਿਜਲੀ ਵੰਡ ਨਿਗਮ ਦੇ ਦਫ਼ਤਰ ਪਹੁੰਚੀ ਸੀ। ਕਿਸਾਨਾਂ ਵੱਲੋਂ ਸ਼ਿਕਾਇਤਾਂ ਕਰ ਕੇ ਦੱਸਿਆ ਜਾ ਰਿਹਾ ਸੀ ਕਿ ਬਿਜਲੀ ਵਿਭਾਗ ਵਿੱਚ ਪ੍ਰਾਈਵੇਟ ਲੋਕਾਂ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਉਨ੍ਹਾਂ ਲੋਕਾਂ ਵੱਲੋਂ ਲਾਪਰਵਾਹੀ ਵਰਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕਾ ਨੂੰ ਇਕ ਨਿੱਜੀ ਵਿਅਕਤੀ ਵੱਲੋਂ ਕਿਸਾਨਾਂ ਨੂੰ ਸਮੇਂ ਸਿਰ ਟਰਾਂਸਫਾਰਮਰ ਦੇਣ ਲਈ ਪੈਸਿਆਂ ਦੇ ਲੈਣ-ਦੇਣ ਦੀ ਸ਼ਿਕਾਇਤ ਮਿਲੀ ਸੀ। ਇਸ ਤੋਂ ਬਾਅਦ ਉਸ ਨੇ ਕੋਲ ਖੜ੍ਹੇ ਬਿਜਲੀ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ।
ਇਸ ਦੇ ਨਾਲ ਹੀ ਉਨ੍ਹਾਂ ਨੂੰ ਇਹ ਵੀ ਸ਼ਿਕਾਇਤ ਮਿਲੀ ਸੀ ਕਿ ਬਿਜਲੀ ਕਰਮੀ ਇਸ ਮਾਮਲੇ ਵਿੱਚ ਲਗਾਤਾਰ ਦਖ਼ਲਅੰਦਾਜ਼ੀ ਕਰ ਰਿਹਾ ਹੈ। ਇਸ ਸਬੰਧੀ ਵਿਧਾਇਕਾ ਨੇ ਸਟੋਰ ਰੂਮ ਵਿੱਚ ਪਹੁੰਚ ਕੇ ਰਜਿਸਟਰ ਵੀ ਚੈੱਕ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਬੰਧਤ ਬਿਜਲੀ ਕਰਮੀ ਨੂੰ ਨਿਗਮ ਦਫ਼ਤਰ ਤੋਂ ਦੂਰ ਰਹਿਣ ਦੀ ਹਦਾਇਤ ਵੀ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Viral, Viral news, Viral video